ਖ਼ਾਲਸਾ ਕਾਲਜ ’ਚ ਪ੍ਰਸ਼ਨੋਤਰੀ ਮੁਕਾਬਲੇ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧਾਂ ਹੇਠ ਚੱਲ ਰਹੇ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਭਗਤਾ ਭਾਈ ਵਿੱਚ ਪੰਜਾਬੀ ਵਿਭਾਗ ਵੱਲੋਂ ਪ੍ਰੋ. ਪੂਰਨ ਸਿੰਘ ਸਾਹਿਤ ਸਭਾ ਦੇ ਸਹਿਯੋਗ ਨਾਲ ਸ੍ਰੀ ਗੁਰੂ ਤੇਗ ਬਹਾਦਰ, ਭਾਈ ਮਤੀ ਦਾਸ, ਭਾਈ ਸਤੀ ਦਾਸ ਤੇ ਭਾਈ...
Advertisement 
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧਾਂ ਹੇਠ ਚੱਲ ਰਹੇ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਭਗਤਾ ਭਾਈ ਵਿੱਚ ਪੰਜਾਬੀ ਵਿਭਾਗ ਵੱਲੋਂ ਪ੍ਰੋ. ਪੂਰਨ ਸਿੰਘ ਸਾਹਿਤ ਸਭਾ ਦੇ ਸਹਿਯੋਗ ਨਾਲ ਸ੍ਰੀ ਗੁਰੂ ਤੇਗ ਬਹਾਦਰ, ਭਾਈ ਮਤੀ ਦਾਸ, ਭਾਈ ਸਤੀ ਦਾਸ ਤੇ ਭਾਈ ਦਿਆਲਾ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ ਗਏ। ਪੰਜਾਬੀ ਵਿਭਾਗ ਦੇ ਮੁਖੀ ਡਾ. ਹਰਮਨਦੀਪ ਕੌਰ ਨੇ ਕਿਹਾ ਕਿ ਇਨ੍ਹਾਂ ਮੁਕਾਬਲਿਆਂ ਦਾ ਮਕਸਦ ਵਿਦਿਆਰਥੀਆਂ ਨੂੰ ਸਿੱਖ ਇਤਿਹਾਸ ਦੇ ਸ਼ਹਾਦਤ ਭਰੇ ਪੰਨਿਆਂ ਤੋਂ ਜਾਣੂ ਕਰਵਾਉਣਾ ਤੇ ਸਿੱਖ ਸਿਧਾਂਤਾਂ ਨਾਲ ਜੋੜਨਾ ਹੈ। ਪ੍ਰਿੰਸੀਪਲ ਡਾ. ਸਤਿੰਦਰ ਕੌਰ ਮਾਨ ਨੇ ਜੇਤੂ ਵਿਦਿਆਰਥੀਆਂ ਨੂੰ ਇਨਾਮ ਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ। ਗੁਰਮਤਿ ਵਿਚਾਰ ਕੇਂਦਰ ਦੇ ਅਧਿਆਪਕ ਅਰਸ਼ਦੀਪ ਸਿੰਘ ਨੇ ਸ਼ਹੀਦੀ ਦਿਹਾੜੇ ਸਬੰਧੀ ਜਾਣਕਾਰੀ ਸਾਂਝੀ ਕੀਤੀ।
Advertisement
Advertisement 
× 

