ਗੁਰਸੇਵਕ ਸਿੰਘ ਪ੍ਰੀਤ
ਸ੍ਰੀ ਮੁਕਤਸਰ ਸਾਹਿਬ, 26 ਸਤੰਬਰ
ਇਥੇ ਮਿੱਡ-ਡੇਅ ਮੀਲ ਵਰਕਰਜ਼ ਯੂਨੀਅਨ ਵੱਲੋਂ ਜ਼ਿਲ੍ਹਾ ਪ੍ਰਧਾਨ ਰਮਨਜੀਤ ਕੌਰ ਦੀ ਅਗਵਾਈ ਹੇਠ ਗੁਰੂ ਗੋਬਿੰਦ ਸਿੰਘ ਪਾਰਕ ’ਚ ਮੀਟਿੰਗ ਕੀਤੀ ਗਈ। ਇਸ ਮੌਕੇ ਜਨਰਲ ਸਕੱਤਰ ਰਾਜਵਿੰਦਰ ਕੌਰ ਨੇ ਸਰਕਾਰ ਵੱਲੋਂ ਜਾਰੀ ਕੀਤੇ ਜਾਂਦੇ ਮਾਣ ਭੱਤੇ ਵਿੱਚ ਦੇਰੀ ਕਰਨ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਦੋ ਮਹੀਨਿਆਂ ਦਾ ਰਹਿੰਦਾ ਮਾਣ- ਭੱਤਾ ਜਾਰੀ ਕਰਨ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮਿੱਡ-ਡੇਅ ਮੀਲ ਵਰਕਰਾਂ ਨੂੰ ਸਿਰਫ਼ 3 ਹਜ਼ਾਰ ਰਪਏ ਪ੍ਰਤੀ ਮਹੀਨਾ ਮਾਣ ਭੱਤਾ ਦਿੱਤਾ ਜਾਂਦਾ ਹੈ। ਜੁਲਾਈ ਅਤੇ ਅਗਸਤ ਮਹੀਨੇ ਦਾ ਮਾਣ ਭੱਤਾ ਹਾਲੇ ਤੱਕ ਨਹੀਂ ਦਿੱਤਾ ਗਿਆ ਜਦ ਕਿ ਸਤੰਬਰ ਮਹੀਨਾ ਵੀ ਖਤਮ ਹੋਣ ਵਾਲਾ ਹੈ। ਇਸ ਮੌਕੇ ਪਰਮਜੀਤ ਕੌਰ, ਮਨਪ੍ਰੀਤ ਕੌਰ, ਸਰਦੂਲ ਸਿੰਘ ਧਿਗਾਣਾ, ਬਲਜੀਤ ਕੌਰ, ਜਸਵਿੰਦਰ ਕੌਰ, ਗੁਰਪ੍ਰੀਤ ਕੌਰ, ਜਸਪ੍ਰੀਤ ਕੌਰ, ਸਰਬਜੀਤ ਕੌਰ ਕੋਲਿਆਂ ਵਾਲੀ, ਤਾਰੋ ਕੌਰ, ਗੁਰਪ੍ਰੀਤ ਸਿੰਘ, ਕੁਲਵਿੰਦਰ ਕੌਰ, ਗੁਰਜੀਤ ਕੌਰ ਆਦਿ ਨੇ ਪੰਜਾਬ ਸਰਕਾਰ ਪਾਸੋਂ ਮਿੱਡ-ਡੇਅ ਮੀਲ ਵਰਕਰਾਂ ਦਾ ਮਾਣਭੱਤਾ ਤੁਰੰਤ ਜਾਰੀ ਕਰਨ ਦੀ ਮੰਗ ਕੀਤੀ।