ਯੂਥ ਕਾਂਗਰਸ ਸੋਸ਼ਲ ਮੀਡੀਆ ਸੈੱਲ ਦੇ ਜ਼ਿਲ੍ਹਾ ਪ੍ਰਧਾਨ ਬਣੇ ਰਾਹੁਲ ਚੌਹਾਨ
ਕਸਬਾ ਸ਼ਹਿਣਾ ਦੇ ਨੌਜਵਾਨ ਕਾਂਗਰਸੀ ਆਗੂ ਰਾਹੁਲ ਚੌਹਾਨ ਨੂੰ ਸੋਸ਼ਲ ਮੀਡੀਆ ਯੂਥ ਕਾਂਗਰਸ ਦਾ ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਹ ਨਿਯੁਕਤੀ ਪਾਰਟੀ ਦੇ ਸੂਬਾ ਪ੍ਰਧਾਨ ਮੋਹਿਤ ਮਹਿੰਦਰਾ ਨੇ ਸੂਬਾ ਜਨਰਲ ਸਕੱਤਰ ਅਰੁਣ ਪ੍ਰਤਾਪ ਸਿੰਘ ਢਿੱਲੋਂ ਦੀ ਸਿਫ਼ਾਰਿਸ਼ ’ਤੇ ਕੀਤੀ...
Advertisement
ਕਸਬਾ ਸ਼ਹਿਣਾ ਦੇ ਨੌਜਵਾਨ ਕਾਂਗਰਸੀ ਆਗੂ ਰਾਹੁਲ ਚੌਹਾਨ ਨੂੰ ਸੋਸ਼ਲ ਮੀਡੀਆ ਯੂਥ ਕਾਂਗਰਸ ਦਾ ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਹ ਨਿਯੁਕਤੀ ਪਾਰਟੀ ਦੇ ਸੂਬਾ ਪ੍ਰਧਾਨ ਮੋਹਿਤ ਮਹਿੰਦਰਾ ਨੇ ਸੂਬਾ ਜਨਰਲ ਸਕੱਤਰ ਅਰੁਣ ਪ੍ਰਤਾਪ ਸਿੰਘ ਢਿੱਲੋਂ ਦੀ ਸਿਫ਼ਾਰਿਸ਼ ’ਤੇ ਕੀਤੀ ਹੈ। ਜਾਣਕਾਰੀ ਅਨੁਸਾਰ ਰਾਹੁਲ ਚੌਹਾਨ ਲੰਬੇ ਸਮੇਂ ਤੋਂ ਕਾਂਗਰਸ ਨਾਲ ਜੁੜੇ ਹੋਏ ਹਨ ਤੇ ਪਾਰਟੀ ਨੇ ਉਨ੍ਹਾਂ ਦੀ ਵਫ਼ਾਦਾਰੀ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਇਹ ਜ਼ਿੰਮੇਵਾਰੀ ਦਿੱਤੀ ਹੈ। ਸ੍ਰੀ ਚੌਹਾਨ ਨੇ ਕਿਹਾ ਕਿ ਉਹ ਆਗਾਮੀ ਬਲਾਕ ਸਮਿਤੀ ਅਤੇ ਜ਼ਿਲ੍ਹਾ ਪਰਿਸ਼ਦ ਅਤੇ 2027 ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਦੀ ਜਿੱਤ ਲਈ ਅਥਾਹ ਮਿਹਨਤ ਕਰਨਗੇ ਅਤੇ ਘਰ ਘਰ ਰਾਹੁਲ ਗਾਂਧੀ ਦੀਆਂ ਨੀਤੀਆਂ ਨੂੰ ਪਹੁੰਚਾਉਣਗੇ। ਇਸ ਮੌਕੇ ਵਿਧਾਇਕ ਕਾਲਾ ਸਿੰਘ ਢਿੱਲੋਂ, ਸੀਨੀਅਰ ਕਾਂਗਰਸੀ ਆਗੂ ਸੁਖਵਿੰਦਰ ਸਿੰਘ ਧਾਲੀਵਾਲ ਹਾਜ਼ਰ ਸਨ।
Advertisement
Advertisement