ਮਹਿਲਾ ਦਿਵਸ ਨੂੰ ਸਮਰਪਿਤ ਰਿਹਾ ਰੇਲ ਮੋਰਚਾ

ਮਹਿਲਾ ਦਿਵਸ ਨੂੰ ਸਮਰਪਿਤ ਰਿਹਾ ਰੇਲ ਮੋਰਚਾ

ਗੁਰਵਿੰਦਰ ਸਿੰਘ

ਰਾਮਪੁਰਾ ਫੂਲ, 18 ਜਨਵਰੀ

ਰਾਮਪੁਰਾ ਫੂਲ ਦਾ ਰੇਲ ਮੋਰਚਾ ਅੱਜ ਔਰਤ ਦਿਵਸ ਨੂੰ ਸਮਰਪਿਤ ਰਿਹਾ, ਜਿਸ ਕਾਰਨ ਸਾਰੇ ਭਾਸ਼ਣ ਔਰਤਾਂ ਨੇ ਹੀ ਦਿੱਤੇ। ਇੱਥੋਂ ਤੱਕ ਕਿ ਪ੍ਰਧਾਨਗੀ ਮੰਡਲ ਦੇ ਸਾਰੇ ਭਾਸ਼ਣ ਵਿਚ ਵੀ ਔਰਤਾਂ ਹੀ ਮੋਹਰੀ ਹੋਈਆਂ ਤੇ ਸਟੇਜ ਸੰਚਾਲਨ ਵੀ ਬੀਕੇਯੂ ਡਕੌਂਦਾ ਦੀ ਔਰਤ ਆਗੂ ਬਲਜੀਤ ਕੌਰ ਸੇਮਾ ਨੇ ਕੀਤਾ। ਮੋਰਚੇ ਨੂੰ ਸੰਬੋਧਨ ਕਰਦਿਆਂ ਔਰਤ ਆਗੂ ਕ੍ਰਮਵਾਰ ਜਸਵੀਰ ਕੌਰ ਢਪਾਲੀ, ਮਨਜੀਤ ਕੌਰ ਕਰਾੜਵਾਲਾ ਤੇ ਮਹਿਕਦੀਪ ਕੌਰ ਕਰਾੜਵਾਲਾ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਸਮਝ ਜਾਣਾ ਚਾਹੀਦਾ ਹੈ ਕਿ ਔਰਤਾਂ ਸਿਰਫ਼ ਘਰ ਦੇ ਕੰਮਾਂ ਤੱਕ ਸੀਮਤ ਨਹੀਂ ਹਨ ਉਹ ਰਣ ਖੇਤਰ ਵਿਚ ਵੀ ਕੁੱਦਣਾ ਜਾਣਦੀਆਂ ਹਨ ਕਿਉਂਕਿ ਉਨ੍ਹਾਂ ਨੂੰ ਅਜਿਹੀ ਗੁੜ੍ਹਤੀ ਇਨਕਲਾਬੀ ਵਿਰਸੇ ਤੇ ਸਿੱਖ ਇਤਿਹਾਸ ਵਿੱਚੋਂ ਮਿਲੀ ਹੈ। ਇਸ ਮੌਕੇ ਮੋਰਚੇ ਵਿੱਚ ਸ਼ਾਮਲ ਔਰਤਾਂ ਨੇ ਖੇਤੀ ਕਾਨੂੰਨਾਂ ਕਾਰਨ ਕੇਂਦਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਪੁਲੀਸ ਨੋਟਿਸਾਂ ਖ਼ਿਲਾਫ਼ ਕਿਸਾਨਾਂ ’ਚ ਰੋਹ

ਪੁਲੀਸ ਨੋਟਿਸਾਂ ਖ਼ਿਲਾਫ਼ ਕਿਸਾਨਾਂ ’ਚ ਰੋਹ

* ਮੁੱਖ ਸੜਕਾਂ ਬੰਦ ਕਰਨ ’ਤੇ ਵੀ ਜਤਾਈ ਨਾਖ਼ੁਸ਼ੀ * ਕਿਸਾਨ ਆਗੂਆਂ ਵੱਲੋ...

ਖੱਟਰ ਸਰਕਾਰ ਤੋਂ ਹਮਾਇਤ ਵਾਪਸ ਲੈਣ ਵਾਲੇ ਵਿਧਾਇਕ ਕੁੰਡੂ ਦੇ ਘਰ ਛਾਪਾ

ਖੱਟਰ ਸਰਕਾਰ ਤੋਂ ਹਮਾਇਤ ਵਾਪਸ ਲੈਣ ਵਾਲੇ ਵਿਧਾਇਕ ਕੁੰਡੂ ਦੇ ਘਰ ਛਾਪਾ

ਗੁਰੂਗ੍ਰਾਮ, ਦਿੱਲੀ, ਰੋਹਤਕ ਅਤੇ ਹਿਸਾਰ ਵਿੱਚ ਸਹੁਰੇ ਘਰ ਸਮੇਤ 30 ਥਾਵਾ...

ਭਾਰਤ-ਪਾਕਿਸਤਾਨ ਗੋਲੀਬੰਦੀ ਦੇ ਸਾਰੇ ਸਮਝੌਤਿਆਂ ਦੇ ਪਾਲਣ ਲਈ ਸਹਿਮਤ

ਭਾਰਤ-ਪਾਕਿਸਤਾਨ ਗੋਲੀਬੰਦੀ ਦੇ ਸਾਰੇ ਸਮਝੌਤਿਆਂ ਦੇ ਪਾਲਣ ਲਈ ਸਹਿਮਤ

ਦੋਵੇਂ ਮੁਲਕਾਂ ਦੇ ਡੀਜੀਐੱਮਓਜ਼ ਦੀ ਬੈਠਕ ’ਚ ਲਿਆ ਗਿਆ ਫ਼ੈਸਲਾ

ਨੀਰਵ ਮੋਦੀ ਹਵਾਲਗੀ ਦੀ ਕਾਨੂੰਨੀ ਲੜਾਈ ਹਾਰਿਆ, ਪਰ ਦਿੱਲੀ ਅਜੇ ਦੂਰ

ਨੀਰਵ ਮੋਦੀ ਹਵਾਲਗੀ ਦੀ ਕਾਨੂੰਨੀ ਲੜਾਈ ਹਾਰਿਆ, ਪਰ ਦਿੱਲੀ ਅਜੇ ਦੂਰ

* ਮੋਦੀ ਦੀ ਭਾਰਤੀ ਅਦਾਲਤਾਂ ’ਚ ਜਵਾਬਦੇਹੀ ਬਣਦੀ ਹੈ: ਜੱਜ * ਫੈਸਲੇ ਦੀ...

ਸ਼ਹਿਰ

View All