ਮੀਂਹ ਨੇ ਮਾਲਵਾ ’ਚ ਬਦਲਿਆ ਮੌਸਮ ਦਾ ਮਿਜ਼ਾਜ

ਮੀਂਹ ਨੇ ਮਾਲਵਾ ’ਚ ਬਦਲਿਆ ਮੌਸਮ ਦਾ ਮਿਜ਼ਾਜ

ਬਠਿੰਡਾ ਵਿੱਚ ਮੀਂਹ ਦੌਰਾਨ ਇਕ ਸੜਕ ’ਤੇ ਜਮ੍ਹਾਂ ਹੋਏ ਪਾਣੀ ’ਚੋਂ ਲੰਘਦੇ ਵਾਹਨ ਚਾਲਕ। -ਫੋਟੋ: ਪਵਨ ਸ਼ਰਮਾ

ਮਨੋਜ ਸ਼ਰਮਾ

ਬਠਿੰਡਾ, 5 ਅਗਸਤ

ਬਠਿੰਡਾ ਵਿੱਚ ਅੱਜ ਸਵੇਰੇ ਪਏ ਮੀਂਹ ਨਾਲ ਇਕ ਪਾਸੇ ਜਿੱਥੇ ਮੌਸਮ ਠੰਢਾ ਹੋ ਗਿਆ ਉੱਥੇ ਹੀ ਸ਼ਹਿਰ ਦੀਆਂ ਸੜਕਾਂ ਜਲਥਲ ਹੋ ਗਈਆਂ, ਜਿਸ ਕਾਰਨ ਸੜਕਾਂ ’ਤੇ ਜਾਮ ਲੱਗ ਗੲੇ। ਇਸ ਮੀਂਹ ਨੇ ਇਕ ਵਾਰ ਫਿਰ ਤੋਂ ਨਗਰ ਨਿਗਮ ਬਠਿੰਡਾ ਦੇ ਨਿਕਾਸੀ ਪ੍ਰਬੰਧਾਂ ਦੀ ਪੋਲ ਖੋਲ੍ਹ ਦਿੱਤੀ। ਅੱਜ ਹੋਈ ਬਾਰਿਸ਼ ਕਾਰਨ ਬਠਿੰਡਾ ਦੇ ਪੌਸ਼ ਖੇਤਰ ਕੋਰਟ ਕੰਪਲੈਕਸ ਸਮੇਤ ਸ਼ਹਿਰ ਦਾ ਪਾਵਰ ਹਾਊਸ ਰੋਡ, ਮਾਲ ਰੋਡ, ਪਰਸਰਾਮ ਨਗਰ ਤੇ ਸਲੱਮ ਖੇਤਰਾਂ ਦੀਆਂ ਸੜਕਾਂ ਵੀ ਪਾਣੀ ਵਿੱਚ ਡੁੱਬ ਗਈਆਂ। ਇਸ ਦੌਰਾਨ ਰਾਹਗੀਰਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ। ਜ਼ਿਕਰਯੋਗ ਹੈ ਕਿ ਪਹਿਲਾਂ ਬਾਦਲ ਬਠਿੰਡਾ ਨੂੰ ਕੈਲੇਫੋਰਨੀਆ ਦਾ ਦਰਜਾ ਦਿੰਦੇ ਰਹੇ ਅਤੇ ਬਾਅਦ ਵਿੱਚ ਪਿਛਲੀ ਕਾਂਗਰਸ ਸਰਕਾਰ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਆਪਣੇ ਖ਼ਜ਼ਾਨੇ ਦਾ ਮੂੰਹ ਬਠਿੰਡਾ ਲਈ ਖੋਲ੍ਹੀ ਰੱਖਿਆ ਪਰ ਪਰਨਾਲਾ ਉੱਥੇ ਦਾ ਉੱਥੇ ਰਿਹਾ। ਸ਼ਹਿਰ ਵਾਸੀਆਂ ਦਾ ਕਹਿਣਾ ਹੈ ਕਿ ਨਵੀਂ ਸਰਕਾਰ ਵੀ ਨਿਕਾਸੀ ਪ੍ਰਬੰਧ ਕਰਨ ਵਿੱਚ ਅਸਫਲ ਰਹੀ। ਉੱਧਰ, ਸਲੱਮ ਬਸਤੀਆਂ ਦੇ ਲੋਕਾਂ ਦਾ ਕਹਿਣਾ ਹੈ ਬਠਿੰਡਾ ਦੇ ਸੀਵਰੇਜ ਅਤੇ ਪ੍ਰਬੰਧਾਂ ਦਾ ਮਾੜਾ ਹਾਲ ਹੈ। ਜੇਕਰ ਆਉਣ ਵਾਲੇ ਦਿਨਾਂ ਵਿੱਚ ਹੋਰ ਬਾਰਿਸ਼ਾਂ ਹੁੰਦੀਆਂ ਹਨ ਤਾਂ ਕਈ ਮੁਹੱਲਿਆਂ ਨੂੰ ਡੋਬ ਕੇ ਰੱਖ ਦੇਣਗੀਆਂ।

ਮਾਨਸਾ (ਜੋਗਿੰਦਰ ਸਿੰਘ ਮਾਨ): ਮਾਨਸਾ ਵਿੱਚ ਅੱਜ ਪੲੇ ਮੀਂਹ ਦੌਰਾਨ ਨਿਕਾਸੀ ਪ੍ਰਬੰਧਾਂ ਦੇ ਮਾੜੇ ਹਾਲ ਹੋਣ ਕਾਰਨ ਸ਼ਹਿਰ ਦੇ ਮੁੱਖ ਬਾਜ਼ਾਰਾਂ ਵਿੱਚ ਮੁੜ ਤੋਂ ਪਾਣੀ ਭਰ ਗਿਆ, ਜਿਸ ਕਾਰਨ ਸਾਰਾ ਦਿਨ ਰਾਹਗੀਰਾਂ ਨੂੰ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ। ਆਜ਼ਾਦੀ ਦਿਹਾੜੇ ਦੇ ਜ਼ਿਲ੍ਹਾ ਪੱਧਰੀ ਸਮਾਗਮ ਲਈ ਵੱਖ-ਵੱਖ ਸਕੂਲਾਂ ਦੇ ਬੱਚਿਆਂ ਦੀ ਰਿਹਰਸਲ ਵੀ ਇਸ ਮੀਂਹ ਦੀ ਭੇਟ ਚੜ੍ਹ ਗਈ। ਰਿਹਰਸਲ ਲਈ ਪੁੱਜੇ ਬੱਚਿਆਂ ਨੂੰ ਮੀਂਹ ਦੇ ਪਾਣੀ ਵਿੱਚੋਂ ਲੰਘਣਾ ਪਿਆ। ਸ਼ਹਿਰ ਵਿੱਚ ਬੱਸ ਸਟੈਂਡ ਚੌਕ ਅਤੇ ਡਿਪਟੀ ਕਮਿਸ਼ਨਰ ਦੀ ਰਿਹਾਇਸ਼ ਸਮੇਤ ਸ਼ਹਿਰ ਦੇ ਮੁੱਖ ਹਿੱਸੇ ਪਾਣੀ ਨਾਲ ਭਰੇ ਰਹਿੰਦੇ ਹਨ, ਜਿਸ ਕਰ ਕੇ ਲੋਕਾਂ ਨੂੰ ਪਾਣੀ ਵਿਚੋਂ ਲੰਘਣਾ ਪੈਂਦਾ ਹੈ। ਹਰ ਵਾਰ ਨਗਰ ਕੌਂਸਲ ਅਤੇ ਸੀਵਰੇਜ ਬੋਰਡ ਦੇ ਅਧਿਕਾਰੀ ਪ੍ਰਬੰਧਾਂ ਦੇ ਪੁਖਤਾ ਇੰਤਜ਼ਾਮ ਕਰਨ ਦਾ ਦਾਅਵਾ ਕਰਦੇ ਹਨ, ਪਰ ਹਰ ਵਾਰ ਮੀਂਹ ਇਨ੍ਹਾਂ ਪ੍ਰਬੰਧਾਂ ਦੀ ਪੋਲ ਖੋਲ੍ਹ ਕੇ ਰੱਖ ਦਿੰਦਾ ਹੈ। ਸ਼ਹਿਰ ਦੇ ਲੋਕਾਂ ਦਾ ਕਹਿਣਾ ਹੈ ਕਿ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਬਰਸਾਤਾਂ ਦੇ ਦਿਨਾਂ ’ਚ ਸਭ ਤੋਂ ਪਹਿਲਾਂ ਸ਼ਹਿਰ ਦੀ ਨਿਕਾਸੀ ਵੱਲ ਧਿਆਨ ਦੇਣਾ ਚਾਹੀਦਾ ਹੈ। ਉੱਧਰ, ਨਗਰ ਕੌਸਲ ਮਾਨਸਾ ਦੇ ਮੀਤ ਪ੍ਰਧਾਨ ਪਵਨ ਕੁਮਾਰ ਨੇ ਕਿਹਾ ਕਿ ਪਾਣੀ ਦੀ ਨਿਕਾਸੀ ਲਈ ਹਰ ਤਰ੍ਹਾਂ ਦੇ ਵਿਸ਼ੇਸ਼ ਪ੍ਰਬੰਧ ਕੀਤੇ ਜਾ ਰਹੇ ਹਨ, ਪਰ ਜ਼ਿਆਦਾ ਮੀਂਹ ਪੈਣ ਕਾਰਨ ਇੱੱਥੇ ਪਾਣੀ ਖੜ੍ਹ ਹੀ ਜਾਂਦਾ ਹੈ, ਜੋ ਕੁੱਝ ਸਮੇਂ ਬਾਅਦ ਨਿਕਲ ਵੀ ਜਾਂਦਾ ਹੈ।

ਮੀਂਹ ਦੇ ਪਾਣੀ ਦੀ ਨਿਕਾਸੀ ਸਬੰਧੀ ਯੋਜਨਾਬੰਦੀ ਲਈ ਕਮੇਟੀ ਗਠਿਤ

ਜਲਾਲਾਬਾਦ (ਚੰਦਰ ਪ੍ਰਕਾਸ਼ ਕਾਲੜਾ): ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮੀਂਹ ਦੇ ਪਾਣੀ ਦੀ ਨਿਕਾਸੀ ਸਬੰਧੀ ਪੱਕੇ ਪ੍ਰਬੰਧ ਕਰਨ ਦੇ ਦਿੱਤੇ ਗਏ ਹੁਕਮਾਂ ਤਹਿਤ ਪੱਕੀ ਯੋਜਨਾਬੰਦੀ ਕਰਨ ਲਈ ਐੱਸਡੀਐੱਮ ਜਲਾਲਾਬਾਦ ਅਮਨਪਾਲ ਸਿੰਘ ਨੇ ਇਕ ਕਮੇਟੀ ਦਾ ਗਠਨ ਕੀਤਾ ਹੈ। ਉਨ੍ਹਾਂ ਦੱਸਿਆ ਕਿ ਇਸ ਕਮੇਟੀ ਵਿੱਚ ਤਹਿਸੀਲਦਾਰ ਜਲਾਲਾਬਾਦ, ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਜਲਾਲਾਬਾਦ ਅਤੇ ਗੁਰੁੂਹਰਸਹਾਏ, ਐੱਸਡੀਓ ਡਰੇਨੇਜ ਵਿਭਾਗ ਜਲਾਲਾਬਾਦ, ਐੱਸਡੀਓ (ਨਹਿਰੀ) ਜਲਾਲਾਬਾਦ ਤੇ ਤਹਿਸੀਲ ਹੈੱਡ ਜੀਓਜੀ ਨੂੰ ਮੈਂਬਰ ਵਜੋਂ ਸ਼ਾਮਲ ਕੀਤਾ ਗਿਆ ਹੈ। ਇਹ ਕਮੇਟੀ ਸਾਰੇ ਪ੍ਰਭਾਵਿਤ ਪਿੰਡਾਂ ਦਾ ਦੌਰਾ ਕਰ ਕੇ ਅਤੇ ਲੋਕਾਂ ਦੀ ਰਾਏ ਲੈ ਕੇ ਤੱਥਾਂ ਦੇ ਆਧਾਰ ਤੇ ਯੋਜਨਾਬੰਦੀ ਦੀ ਰਿਪੋਰਟ 12 ਅਗਸਤ ਤੱਕ ਸੌਂਪੇਗੀ, ਜਿਸ ਅਨੁਸਾਰ ਅਗਲੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ ਤਾਂ ਜੋ ਪਾਣੀ ਦੀ ਨਿਕਾਸੀ ਸਬੰਧੀ ਠੋਸ ਕਾਰਜਯੋਜਨਾ ਬਣਾ ਕੇ ਲਾਗੂ ਕੀਤੀ ਜਾ ਸਕੇ ਅਤੇ ਵਾਰ-ਵਾਰ ਫਸਲਾਂ ਦਾ ਨੁਕਸਾਨ ਨਾ ਹੋਵੇ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਭਾਰਤੀ ਜਮਹੂਰੀਅਤ ਅਤੇ ਹਿੰਦੂਤਵ

ਭਾਰਤੀ ਜਮਹੂਰੀਅਤ ਅਤੇ ਹਿੰਦੂਤਵ

ਭਾਰਤ ਦੇ 75 ਸਾਲਾ ਰਿਕਾਰਡ ਦਾ ਲੇਖਾ ਜੋਖਾ

ਭਾਰਤ ਦੇ 75 ਸਾਲਾ ਰਿਕਾਰਡ ਦਾ ਲੇਖਾ ਜੋਖਾ

ਅੰਗਰੇਜ਼ ਸਰਕਾਰ ਨੂੰ ਵੰਗਾਰ

ਅੰਗਰੇਜ਼ ਸਰਕਾਰ ਨੂੰ ਵੰਗਾਰ

ਭਗਤ ਪੂਰਨ ਸਿੰਘ ਦੀ ਸ਼ਖ਼ਸੀਅਤ ਉਸਾਰੀ ਵਿਚ ਮਾਤਾ ਮਹਿਤਾਬ ਕੌਰ ਦੀ ਭੂਮਿਕਾ

ਭਗਤ ਪੂਰਨ ਸਿੰਘ ਦੀ ਸ਼ਖ਼ਸੀਅਤ ਉਸਾਰੀ ਵਿਚ ਮਾਤਾ ਮਹਿਤਾਬ ਕੌਰ ਦੀ ਭੂਮਿਕਾ

ਮੇਰਾ ਮਿੱਤਰ ਸ਼ਹੀਦ ਊਧਮ ਸਿੰਘ

ਮੇਰਾ ਮਿੱਤਰ ਸ਼ਹੀਦ ਊਧਮ ਸਿੰਘ

ਸ਼ਹੀਦ ਊਧਮ ਸਿੰਘ: ਸ਼ਖ਼ਸੀਅਤ ਅਤੇ ਸੰਘਰਸ਼

ਸ਼ਹੀਦ ਊਧਮ ਸਿੰਘ: ਸ਼ਖ਼ਸੀਅਤ ਅਤੇ ਸੰਘਰਸ਼

ਮੁੱਖ ਖ਼ਬਰਾਂ

ਭਾਰਤ ਨੇ ਦੁਨੀਆ ਨੂੰ ਲੋਕਤੰਤਰ ਦੀ ਅਸਲ ਸਮਰੱਥਾ ਦਿਖਾਈ: ਮੁਰਮੂ

ਭਾਰਤ ਨੇ ਦੁਨੀਆ ਨੂੰ ਲੋਕਤੰਤਰ ਦੀ ਅਸਲ ਸਮਰੱਥਾ ਦਿਖਾਈ: ਮੁਰਮੂ

ਆਜ਼ਾਦੀ ਦਿਹਾੜੇ ਦੀ ਪੂਰਬਲੀ ਸੰਧਿਆ ਰਾਸ਼ਟਰਪਤੀ ਦਾ ਕੌਮ ਦੇ ਨਾਂ ਪਹਿਲਾ ਸ...

ਮੁੱਖ ਮੰਤਰੀ ਵੱਲੋਂ ‘ਆਮ ਆਦਮੀ ਕਲੀਨਿਕ’ ਦਾ ਉਦਘਾਟਨ ਅੱਜ

ਮੁੱਖ ਮੰਤਰੀ ਵੱਲੋਂ ‘ਆਮ ਆਦਮੀ ਕਲੀਨਿਕ’ ਦਾ ਉਦਘਾਟਨ ਅੱਜ

* 75 ਕਲੀਨਿਕ ਲੋਕਾਂ ਨੂੰ ਕੀਤੇ ਜਾਣਗੇ ਸਮਰਪਿਤ * ਕਲੀਨਿਕਾਂ ਵਿਚ ਹੋ ਸਕ...

ਸੀਤਾਰਾਮਨ ਸਣੇ 11 ਭਾਰਤੀਆਂ ਖ਼ਿਲਾਫ਼ ਅਮਰੀਕਾ ’ਚ ਪਟੀਸ਼ਨ

ਸੀਤਾਰਾਮਨ ਸਣੇ 11 ਭਾਰਤੀਆਂ ਖ਼ਿਲਾਫ਼ ਅਮਰੀਕਾ ’ਚ ਪਟੀਸ਼ਨ

ਮਨੁੱਖੀ ਹੱਕਾਂ ਦੇ ਘਾਣ ਅਤੇ ਭ੍ਰਿਸ਼ਟਾਚਾਰ ਦੇ ਲਾਏ ਗਏ ਦੋਸ਼

ਸ਼ਹਿਰ

View All