DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Rain Impact: ਮੀਂਹ ਕਾਰਨ ਖੇਤਾਂ ਅਤੇ ਅਨਾਜ ਮੰਡੀਆਂ ਵਿੱਚ ਸੁੰਨ ਪਸਰੀ

ਮਾਲਵੇ ਵਿੱਚ ਭਾਵੇਂ ਅੱਜ ਮੌਸਮ ਠੀਕ ਰਿਹਾ ਪਰ ਖੇਤਾਂ ਅਤੇ ਖ਼ਰੀਦ ਕੇਂਦਰਾਂ ਵਿੱਚ ਕੰਮ ਠੱਪ ਹੀ ਰਿਹਾ। ਕੱਲ੍ਹ ਪਏ ਮੀਂਹ ਕਾਰਨ ਭਿੱਜੇ ਝੋਨੇ ਦੇ ਬਦਰੰਗ ਹੋਣ ਦਾ ਖ਼ਤਰਾ ਖੜ੍ਹਾ ਹੋ ਗਿਆ ਹੈ। ਮੰਡੀਆਂ ਵਿੱਚ ਪਈ ਜਿਣਸ ’ਤੇ ਸਾਰਾ ਦਿਨ ਮੀਂਹ...

  • fb
  • twitter
  • whatsapp
  • whatsapp
featured-img featured-img
ਭੈਣੀਬਾਘਾ ਦੇ ਖ਼ਰੀਦ ਕੇਂਦਰ ’ਚ ਝੋਨੇ ਦੀ ਨਮੀ ਦੇਖਦਾ ਹੋਇਆ ਕਿਸਾਨ ਆਗੂ ਮਹਿੰਦਰ ਸਿੰਘ।
Advertisement

ਮਾਲਵੇ ਵਿੱਚ ਭਾਵੇਂ ਅੱਜ ਮੌਸਮ ਠੀਕ ਰਿਹਾ ਪਰ ਖੇਤਾਂ ਅਤੇ ਖ਼ਰੀਦ ਕੇਂਦਰਾਂ ਵਿੱਚ ਕੰਮ ਠੱਪ ਹੀ ਰਿਹਾ। ਕੱਲ੍ਹ ਪਏ ਮੀਂਹ ਕਾਰਨ ਭਿੱਜੇ ਝੋਨੇ ਦੇ ਬਦਰੰਗ ਹੋਣ ਦਾ ਖ਼ਤਰਾ ਖੜ੍ਹਾ ਹੋ ਗਿਆ ਹੈ। ਮੰਡੀਆਂ ਵਿੱਚ ਪਈ ਜਿਣਸ ’ਤੇ ਸਾਰਾ ਦਿਨ ਮੀਂਹ ਵਰ੍ਹਦਾ ਰਿਹਾ। ਮੀਂਹ ਕਾਰਨ ਦਾਣਾ ਫੁੱਲਣ ਦਾ ਡਰ ਬਣ ਗਿਆ ਹੈ।

ਇਹ ਮੀਂਹ ਮਾਨਸਾ ਤੋਂ ਇਲਾਵਾ ਬਰਨਾਲਾ, ਬਠਿੰਡਾ, ਸੰਗਰੂਰ, ਫ਼ਰੀਦਕੋਟ, ਸ੍ਰੀ ਮੁਕਤਸਰ ਸਾਹਿਬ, ਫਾਜ਼ਿਲਕਾ, ਫਿਰੋਜ਼ਪੁਰ ਜ਼ਿਲ੍ਹਿਆਂ ਵਿੱਚ ਪਿਆ ਸੀ। ਕਈ ਥਾਵਾਂ ’ਤੇ ਮੰਡੀਆਂ ’ਚ ਪਈ ਜਿਣਸ ਪਾਣੀ ’ਚ ਰੁੜ ਗਈ। ਭਾਵੇਂ ਅੱਜ ਦਿਨ ਤੇਜ਼ ਧੁੱਪ ਨਿਕਲਣ ਕਾਰਨ ਕਿਸਾਨਾਂ ਵੱਲੋਂ ਖ਼ਰੀਦ ਕੇਂਦਰਾਂ ਵਿੱਚ ਝੋਨੇ ਨੂੰ ਸੁਕਾਉਣ ਦੇ ਯਤਨ ਕੀਤੇ ਗਏ, ਪਰ ਮੀਂਹ ਕਾਰਨ ਭਿੱਜੇ ਝੋਨੇ ਨੂੰ ਸੁੱਕਣ ਲਈ ਕਈ ਦਿਨ ਲੱਗ ਜਾਣਗੇ।

Advertisement

ਬੀ ਕੇ ਯੂ (ਏਕਤਾ)-ਡਕੌਂਦਾ ਦੇ ਜ਼ਿਲ੍ਹਾ ਪ੍ਰਧਾਨ ਮਹਿੰਦਰ ਸਿੰਘ ਭੈਣੀਬਾਘਾ ਨੇ ਦੱਸਿਆ ਕਿ ਮੀਂਹ ਨੇ ਝੋਨੇ ਨੂੰ ਬਦਰੰਗ ਕਰ ਦੇਣਾ ਹੈ। ਇਸ ਨੂੰ ਵੇਚਣ ਲਈ ਜਥੇਬੰਦੀਆਂ ਨੂੰ ਨਵੇਂ ਸਿਰ ਤੋਂ ਸੰਘਰਸ਼ ਸ਼ੁਰੂ ਕਰਨਾ ਪੈਣਾ ਹੈ। ਉਨ੍ਹਾਂ ਕਿਹਾ ਕਿ ਅਨਾਜ ਮੰਡੀਆਂ ਵਿੱਚ ਆਈ ਜਿਣਸ ਸੰਭਾਲਣ ਦੀ ਜ਼ਿੰਮੇਵਾਰੀ ਆੜ੍ਹਤੀਆਂ ਤੇ ਮਾਰਕੀਟ ਕਮੇਟੀਆਂ ਦੀ ਬਣਦੀ ਹੈ।

Advertisement

ਇਸੇ ਦੌਰਾਨ ਕੁੱਲ ਹਿੰਦੀ ਕਿਸਾਨ ਮਹਾਂ ਸਭਾ ਦੇ ਕੇਂਦਰੀ ਕਮੇਟੀ ਮੈਂਬਰ ਰੁਲਦੂ ਸਿੰਘ ਮਾਨਸਾ, ਗੁਰਨਾਮ ਸਿੰਘ ਭੀਖੀ, ਗੁਰਜੰਟ ਸਿੰਘ ਮਾਨਸਾ, ਅਮਰੀਕ ਸਿੰਘ ਫਫੜੇ ਭਾਈਕੇ, ਗੋਰਾ ਸਿੰਘ ਭੈਣੀਬਾਘਾ ਅਤੇ ਨਰਿੰਦਰ ਕੌਰ ਬੁਰਜ ਹਮੀਰਾ ਨੇ ਕਿਹਾ ਕਿ ਮੰਡੀਆਂ ਵਿੱਚ ਪੁੱਜਿਆ ਝੋਨਾ ਭਿੱਜਣ ਕਾਰਨ ਸੁਕਾਉਣ ਲਈ ਜ਼ਿਆਦਾ ਸਮਾਂ ਲੱਗੇਗਾ, ਜਿਸ ਨਾਲ ਮੰਡੀਆਂ ਵਿੱਚ ਕਿਸਾਨਾਂ ਦੀ ਖੱਜਲ-ਖੁਆਰੀ ਵਧੇਗੀ। ਉਨ੍ਹਾਂ ਕਿਹਾ ਕਿ ਸਰਕਾਰ ਤੁਰੰਤ ਖ਼ਰੀਦ ਨਿਯਮਾਂ ਵਿੱਚ ਛੋਟ ਦੇ ਕੇ ਖ਼ਰੀਦ ਕਰੇ ਅਤੇ ਨੁਕਸਾਨ ਦਾ ਮੁਆਵਜ਼ਾ ਦੇਵੇ।

ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਖੇਤਾਂ ਵਿੱਚ ਖੜ੍ਹੀ ਫ਼ਸਲ ਨੂੰ ਕੱਟਣ ਤੋਂ ਪਹਿਲਾਂ ਘੱਟੋ-ਘੱਟ ਦੋ ਤੋਂ ਤਿੰਨ ਦਿਨ ਧੁੱਪ ਜ਼ਰੂਰ ਲੱਗਣ ਦੇਣ।

ਡੱਬਵਾਲੀ (ਪੱਤਰ ਪ੍ਰੇਰਕ): ਮੀਂਹ ਕਾਰਨ ਕੱਲ੍ਹ ਮੰਡੀਆਂ ’ਚ ਪਈ ਜਿਣਸ ਭਿੱਜਣ ਅਤੇ ਪਾਣੀ ’ਚ ਰੁੜ੍ਹਨ ਮਗਰੋਂ ਇਨੈਲੋ ਦੇ ਕੌਮੀ ਪ੍ਰਧਾਨ ਅਭੈ ਸਿੰਘ ਚੌਟਾਲਾ ਦੀ ਪਤਨੀ ਕਾਂਤਾ ਚੌਟਾਲਾ ਨੇ ਅੱਜ ਇੱਥੇ ਦਾਣਾ ਮੰਡੀ ਪੁੱਜ ਕੇ ਨੁਕਸਾਨ ਦਾ ਜਾਇਜ਼ਾ ਲਿਆ। ਉਨ੍ਹਾਂ ਕਿਸਾਨਾਂ ਤੇ ਆੜ੍ਹਤੀਆਂ ਨਾਲ ਮੁਲਾਕਾਤ ਕਰ ਕੇ ਸਮੱਸਿਆਵਾਂ ਸੁਣੀਆਂ। ਇਸ ਮੌਕੇ ਇਨੈਲੋ ਦੇ ਸੀਨੀਅਰ ਆਗੂ ਸੰਦੀਪ ਚੌਧਰੀ ਅਤੇ ਨਗਰ ਕੌਂਸਲ ਦੇ ਚੇਅਰਮੈਨ ਟੇਕ ਚੰਦ ਛਾਬੜਾ ਵੀ ਉਚੇਚੇ ਤੌਰ ’ਤੇ ਮੌਜੂਦ ਸਨ। ਆੜ੍ਹਤੀਆਂ ਨੇ ਦੱਸਿਆ ਕਿ ਫ਼ਸਲ ਰੱਖਣ ਲਈ ਵਾਧੂ ਜਗ੍ਹਾ ਦੀ ਮਨਜ਼ੂਰੀ ਨਾ ਮਿਲਣ ਕਾਰਨ ਝੋਨਾ ਖੁੱਲ੍ਹੇ ਅਸਮਾਨ ਹੇਠ ਪਿਆ ਹੈ ਅਤੇ ਮੀਂਹ ਕਾਰਨ ਖ਼ਰਾਬ ਹੋ ਰਿਹਾ ਹੈ। ਝੋਨੇ ਦੀ ਚੁਕਾਈ ਵਿੱਚ ਦੇਰੀ ਨੇ ਵੀ ਮੁਸ਼ਕਲਾਂ ਵਧਾ ਦਿੱਤੀਆਂ ਹਨ।

Advertisement
×