ਮੀਂਹ, ਹਨ੍ਹੇਰੀ ਅਤੇ ਗੜਿਆਂ ਨੇ ਕਿਸਾਨਾਂ ਦੇ ਸਾਹ ਸੂਤੇ

ਮੀਂਹ, ਹਨ੍ਹੇਰੀ ਅਤੇ ਗੜਿਆਂ ਨੇ ਕਿਸਾਨਾਂ ਦੇ ਸਾਹ ਸੂਤੇ

ਮੰਡੀ ਵਿੱਚ ਪਈਆਂ ਬੋਰੀਆਂ ’ਤੇ ਪਏ ਗੜੇ।

ਕੁਲਦੀਪ ਸਿੰਘ ਬਰਾੜ

ਮੰਡੀ ਘੁਬਾਇਆ, 23 ਅਕਤੂਬਰ

ਝੋਨੇ ਦੀ ਫ਼ਸਲ ਦੀ ਕਟਾਈ ਸ਼ੁਰੂ ਹੋ ਚੁੱਕੀ ਹੈ ਪਰ ਅੱਜ ਅਚਾਨਕ ਮੀਂਹ, ਹਨ੍ਹੇਰੀ ਅਤੇ ਗੜਿਆਂ ਕਾਰਨ ਕਿਸਾਨਾਂ ਦੀ ਫ਼ਸਲ ਦਾ ਭਾਰੀ ਨੁਕਸਾਨ ਹੋਇਆ ਹੈ। ਕਿਸਾਨਾਂ ਨੂੰ ਉਸ ਸਮੇਂ ਨਿਰਾਸ਼ਾ ਦਾ ਸਾਹਮਣਾ ਕਰਨਾ ਪਿਆ ਜਦੋਂ ਉਨ੍ਹਾਂ ਦੀ ਪੁੱਤਾਂ ਵਾਂਗੂ ਪਾਲੀ ਫ਼ਸਲ ਗੜ੍ਹਿਆਂ ਦੀ ਭੇਟ ਚੜ੍ਹ ਗਈ। ਕਿਸਾਨਾਂ ਨੂੰ ਇਸ ਵਾਰ ਝੋਨੇ ਦੀ ਫ਼ਸਲ ਤੋਂ ਕਾਫ਼ੀ ਆਸ ਸੀ ਪਰ ਹੁਣ ਕਿਸਾਨਾਂ ਦੇ ਨਾਲ ਰੱਬ ਵੀ ਰੁੱਸ ਗਿਆ ਲੱਗਦਾ ਹੈ।

ਜਦੋਂ ਫ਼ਸਲ ਦੇ ਖ਼ਰਾਬੇ ਬਾਰੇ ਪਿੰਡ ਚੱਕ ਦੁਮਾਲ ਦੇ ਸਰਪੰਚ ਸਵਰਨ ਸਿੰਘ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਆਖਿਆ ਕਿ ਮੀਂਹ, ਹਨ੍ਹੇਰੀ ਅਤੇ ਗੜਿਆਂ ਦੀ ਮਾਰ ਨੇ ਕਿਸਾਨਾਂ ਨੂੰ ਕਈ ਸਾਲ ਪਿੱਛੇ ਧੱਕ ਦਿੱਤਾ ਹੈ ਕਿਉਂਕਿ ਜਿਨ੍ਹਾਂ ਕਿਸਾਨਾਂ ਦੀ ਫ਼ਸਲ ਦੀ ਕਟਾਈ ਹੋ ਚੁੱਕੀ ਸੀ, ਉਨ੍ਹਾਂ ਦੀ ਫ਼ਸਲ ਮੰਡੀ ਵਿੱਚ ਭਿੱਜਣ ਨਾਲ ਕਾਫ਼ੀ ਨੁਕਸਾਨ ਹੋਇਆ ਹੈ। ਖੇਤਾਂ ਵਿੱਚ ਖੜ੍ਹੀਆਂ ਫ਼ਸਲਾਂ ਉਪਰ ਗੜੇ ਵੱਜਣ ਕਾਰਨ ਝੜ ਜਾਣ ਨਾਲ ਕਾਫ਼ੀ ਨੁਕਸਾਨ ਹੋਇਆ ਹੈ। ਕਿਸਾਨਾਂ ਵੱਲੋਂ ਆਪਣੀ ਫ਼ਸਲ ਉੱਪਰ ਸਾਰੇ ਖਰਚੇ ਕੀਤੇ ਜਾ ਚੁੱਕੇ ਸਨ। ਉਨ੍ਹਾਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੋਂ ਮੰਗ ਕੀਤੀ ਕਿ ਉਹ ਕਿਸਾਨਾਂ ਨੂੰ ਹੋਏ ਨੁਕਸਾਨ ਦਾ ਬਣਦਾ ਮੁਆਵਜ਼ਾ ਦਿੱਤਾ ਜਾਵੇ। ਖ਼ਬਰ ਲਿਖਣ ਤੱਕ ਮੀਂਹ, ਹਨ੍ਹੇਰੀ ਜਾਰੀ ਸੀ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਸਿਆਸਤਦਾਨਾਂ ਦੀ ਸੁਹਿਰਦਤਾ ਦੇ ਮਸਲੇ

ਸਿਆਸਤਦਾਨਾਂ ਦੀ ਸੁਹਿਰਦਤਾ ਦੇ ਮਸਲੇ

ਭਾਰਤ ਨੂੰ ਨਵੇਂ ਅਫ਼ਗਾਨ ਸਫ਼ਰ ਦੀ ਤਲਾਸ਼

ਭਾਰਤ ਨੂੰ ਨਵੇਂ ਅਫ਼ਗਾਨ ਸਫ਼ਰ ਦੀ ਤਲਾਸ਼

ਸ਼ਹਿਰ

View All