ਬਰਨਾਲਾ: ਵਿਭਾਗੀ ਨਿਰਦੇਸ਼ਾਂ ਅਨੁਸਾਰ ਸਿਵਲ ਸਰਜਨ ਬਰਨਾਲਾ ਡਾ. ਗੁਰਿੰਦਰ ਬੀਰ ਸਿੰਘ ਦੀ ਰਹਿਨੁਮਾਈ ਮਾਂ ਦੇ ਦੁੱਧ ਦੀ ਮਹੱਤਤਾ ਸਬੰਧੀ ਜਾਗਰੂਕਤਾ ‘ਮਮਤਾ ਹਫ਼ਤਾ’ 7 ਅਗਸਤ ਤੱਕ ਮਨਾਇਆ ਜਾ ਰਿਹਾ ਹੈ। ਜ਼ਿਲ੍ਹਾ ਟੀਕਾਕਰਨ ਅਫਸਰ ਡਾ. ਭੁਪਿੰਦਰ ਸਿੰਘ ਨੇ ਦੱਸਿਆ ਕਿ ਇਸ ਹਫ਼ਤੇ ਤਹਿਤ ਗਰਭਵਤੀ ਔਰਤਾਂ ਅਤੇ ਦੁੱਧ ਪਿਲਾਉਂਦੀਆਂ ਮਾਵਾਂ ਨੂੰ ਮਾਂ ਦੇ ਦੁੱਧ ਦੀ ਮਹੱੱਤਤਾ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਬੱਚੇ ਨੂੰ ਜਨਮ ਤੋਂ ਬਾਅਦ ਇਕ ਘੰਟੇ ਅੰਦਰ ਮਾਂ ਦਾ ਦੁੱਧ ਪਿਲਾ ਦੇਣਾ ਚਾਹੀਦਾ ਹੈ। ਇਸ ਮੌਕੇ ਜ਼ਿਲ੍ਹਾ ਮਾਸ ਮੀਡੀਆ ਅਫਸਰ ਪਵਨ ਕੁਮਾਰ ਅਤੇ ਡਿਪਟੀ ਮਾਸ ਮੀਡੀਆ ਅਫ਼ਸਰ ਕੁਲਦੀਪ ਸਿੰਘ ਵੱਲੋਂ ਮਮਤਾ ਹਫ਼ਤੇ ਸਬੰਧੀ ਜਾਗਰੂਕ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਛੇ ਮਹੀਨੇ ਤੋਂ ਬਾਅਦ ਬੱਚੇ ਨੂੰ ਮਾਂ ਦੇ ਦੁੱਧ ਦੇ ਨਾਲ ਓਪਰੀ ਖੁਰਾਕ ਦੇਣੀ ਸ਼ੁਰੂ ਕਰ ਦੇਣੀ ਚਾਹੀਦੀ ਹੈ ਅਤੇ ਮਾਂ ਦਾ ਦੁੱਧ ਦੋ ਸਾਲ ਤੱਕ ਪਿਲਾਉਣਾ ਚਾਹੀਦਾ ਹੈ। -ਖੇਤਰੀ ਪ੍ਰਤੀਨਿਧ