Rajinder Bansal ਨੇ ਅਹੁਦਾ ਸੰਭਾਲਿਆ
ਪੰਜਾਬ ਸਰਕਾਰ ਵੱਲੋਂ ਇੱਕ ਦਿਨ ਪਹਿਲਾਂ ਬਾਬਾ ਫਰੀਦ ਯੂਨੀਵਰਸਿਟੀ ਦੇ ਨਿਯੁਕਤ ਕੀਤੇ ਗਏ ਵਾਈਸ ਚਾਂਸਲਰ ਡਾ. ਰਾਜਿੰਦਰ ਬਾਂਸਲ ਨੇ ਅੱਜ ਇੱਥੇ ਯੂਨੀਵਰਸਿਟੀ ਦੇ ਸੀਨੀਅਰ ਅਧਿਕਾਰੀਆਂ, ਸ਼ਹਿਰ ਵਾਸੀਆਂ ਅਤੇ ਵੱਖ-ਵੱਖ ਸੰਸਥਾਵਾਂ ਦੇ ਆਗੂਆਂ ਦੀ ਹਾਜ਼ਰੀ ਵਿੱਚ ਅਹੁਦਾ ਸੰਭਾਲ ਲਿਆ। ਡਾ. ਰਾਜੀਵ...
ਪੰਜਾਬ ਸਰਕਾਰ ਵੱਲੋਂ ਇੱਕ ਦਿਨ ਪਹਿਲਾਂ ਬਾਬਾ ਫਰੀਦ ਯੂਨੀਵਰਸਿਟੀ ਦੇ ਨਿਯੁਕਤ ਕੀਤੇ ਗਏ ਵਾਈਸ ਚਾਂਸਲਰ ਡਾ. ਰਾਜਿੰਦਰ ਬਾਂਸਲ ਨੇ ਅੱਜ ਇੱਥੇ ਯੂਨੀਵਰਸਿਟੀ ਦੇ ਸੀਨੀਅਰ ਅਧਿਕਾਰੀਆਂ, ਸ਼ਹਿਰ ਵਾਸੀਆਂ ਅਤੇ ਵੱਖ-ਵੱਖ ਸੰਸਥਾਵਾਂ ਦੇ ਆਗੂਆਂ ਦੀ ਹਾਜ਼ਰੀ ਵਿੱਚ ਅਹੁਦਾ ਸੰਭਾਲ ਲਿਆ।
ਡਾ. ਰਾਜੀਵ ਸੂਦ ਦਾ ਕਾਰਜਕਾਲ 11 ਜੁਲਾਈ ਨੂੰ ਪੂਰਾ ਹੋਣ ਤੋਂ ਬਾਅਦ ਵਾਈਸ ਚਾਂਸਲਰ ਦਾ ਅਹੁਦਾ ਖ਼ਾਲੀ ਸੀ, ਜਿਸ ’ਤੇ ਪੰਜਾਬ ਸਰਕਾਰ ਨੇ ਆਈ ਏ ਐੱਸ ਅਧਿਕਾਰੀ ਮਨਜੀਤ ਸਿੰਘ ਨੂੰ ਆਰਜ਼ੀ ਵਾਈਸ ਚਾਂਸਲਰ ਨਿਯੁਕਤ ਕੀਤਾ ਸੀ। ਡਾ. ਰਾਜਿੰਦਰ ਬਾਂਸਲ ਨੇ ਅਹੁਦਾ ਸੰਭਾਲਣ ਤੋਂ ਬਾਅਦ ਕਿਹਾ ਕਿ ਉਹ ਬਾਬਾ ਫਰੀਦ ਯੂਨੀਵਰਸਿਟੀ ਨੂੰ ਉੱਤਰੀ ਭਾਰਤ ਦੀ ਸਭ ਤੋਂ ਉੱਤਮ ਮੈਡੀਕਲ ਯੂਨੀਵਰਸਿਟੀ ਬਣਾਉਣਗੇ। ਉਨ੍ਹਾਂ ਅਜਿਹੇ ਵੇਲੇ ਅਹੁਦਾ ਸੰਭਾਲਿਆ ਹੈ, ਜਦੋਂ ਯੂਨੀਵਰਸਿਟੀ ਗੰਭੀਰ ਵਿਵਾਦਾਂ ਵਿੱਚ ਘਿਰੀ ਹੋਈ ਹੈ। ਫਾਰਮੇਸੀ ਅਫਸਰਾਂ ਦਾ ਪੇਪਰ ਲੀਕ ਹੋਣ ਤੋਂ ਇਲਾਵਾ ਯੂਨੀਵਰਸਿਟੀ ਨੇ ਪਿਛਲੇ ਹਫ਼ਤੇ ਆਪਣੇ 200 ਤੋਂ ਵੱਧ ਕਰਮਚਾਰੀਆਂ ਦੇ ਅਧਿਕਾਰੀਆਂ ਨੂੰ ਮੁਅੱਤਲ ਕਰ ਦਿੱਤਾ ਸੀ ਕਿਉਂਕਿ ਉਨ੍ਹਾਂ ਦੀਆਂ ਨਿਯੁਕਤੀਆਂ ਕਥਿਤ ਤੌਰ ’ਤੇ ਗ਼ੈਰ-ਕਾਨੂੰਨੀ ਢੰਗ ਨਾਲ ਕੀਤੀਆਂ ਗਈਆਂ ਸਨ।

