ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਰਾਜਿੰਦਰ ਛਾਬੜਾ ਧਰਮਕੋਟ ਤੇ ਮੋਗਾ ਹਲਕਿਆਂ ਦੇ ਅਬਜ਼ਰਵਰ ਨਿਯੁਕਤ

ਤਲਵੰਡੀ ਭਾਈ: ਕਾਂਗਰਸ ਪਾਰਟੀ ਦੇ ਟਕਸਾਲੀ ਵਰਕਰ ਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੈਂਬਰ ਰਾਜਿੰਦਰ ਛਾਬੜਾ ਤਲਵੰਡੀ ਭਾਈ ਨੂੰ ਕਾਂਗਰਸ ਪਾਰਟੀ ਵੱਲੋਂ ਧਰਮਕੋਟ ਤੇ ਮੋਗਾ ਹਲਕਿਆਂ ਦਾ ਅਬਜ਼ਰਵਰ ਨਿਯੁਕਤ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਉਹ ਜ਼ਿਲ੍ਹਾ ਕਾਂਗਰਸ ਕਮੇਟੀ ਦੇ...
Advertisement

ਤਲਵੰਡੀ ਭਾਈ: ਕਾਂਗਰਸ ਪਾਰਟੀ ਦੇ ਟਕਸਾਲੀ ਵਰਕਰ ਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੈਂਬਰ ਰਾਜਿੰਦਰ ਛਾਬੜਾ ਤਲਵੰਡੀ ਭਾਈ ਨੂੰ ਕਾਂਗਰਸ ਪਾਰਟੀ ਵੱਲੋਂ ਧਰਮਕੋਟ ਤੇ ਮੋਗਾ ਹਲਕਿਆਂ ਦਾ ਅਬਜ਼ਰਵਰ ਨਿਯੁਕਤ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਉਹ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਤੇ ਪੇਡਾ (ਪੰਜਾਬ ਐਨਰਜੀ ਡਿਵੈਲਪਮੈਂਟ ਅਥਾਰਿਟੀ) ਦੇ ਚੇਅਰਮੈਨ ਵੀ ਰਹਿ ਚੁੱਕੇ ਹਨ। ਲੋਕ ਸਭਾ ਮੈਂਬਰ ਸ਼ੇਰ ਸਿੰਘ ਘੁਬਾਇਆ, ਸਾਬਕਾ ਵਿਧਾਇਕ ਪਰਮਿੰਦਰ ਸਿੰਘ ਪਿੰਕੀ, ਨਗਰ ਕੌਂਸਲ ਫ਼ਿਰੋਜਪੁਰ ਦੇ ਪ੍ਰਧਾਨ ਰਿੰਕੂ ਗਰੋਵਰ, ਜ਼ਿਲ੍ਹਾ ਯੂਥ ਕਾਂਗਰਸ ਦੇ ਪ੍ਰਧਾਨ ਯਾਕੂਬ ਭੱਟੀ ਨੇ ਸ੍ਰੀ ਛਾਬੜਾ ਦਾ ਮੂੰਹ ਮਿੱਠਾ ਕਰਵਾਇਆ। ਸ੍ਰੀ ਛਾਬੜਾ ਨੇ ਕਿਹਾ ਕਿ ਉਹ ਹਮੇਸ਼ਾ ਦੀ ਤਰ੍ਹਾਂ ਪਾਰਟੀ ਵੱਲੋਂ ਦਿੱਤੀ ਗਈ ਇਸ ਜ਼ਿੰਮੇਵਾਰੀ ਨੂੰ ਵੀ ਤਨਦੇਹੀ ਨਾਲ ਨਿਭਾਉਣਗੇ। ਇਸ ਮੌਕੇ ਫ਼ਿਰੋਜ਼ਪੁਰ ਦਿਹਾਤੀ ਦੇ ਕਾਂਗਰਸ ਇੰਚਾਰਜ ਅਮਰਦੀਪ ਸਿੰਘ ਆਸ਼ੂ ਬੰਗੜ, ਨਗਰ ਕੌਂਸਲ ਤਲਵੰਡੀ ਭਾਈ ਦੇ ਪ੍ਰਧਾਨ ਤਰਸੇਮ ਸਿੰਘ ਮੱਲਾ, ਦੇਸ ਰਾਜ ਅਹੂਜਾ, ਰੂਪ ਲਾਲ ਵੱਤਾ, ਮੱਖਣ ਸਿੰਘ, ਮੁਖ਼ਤਿਆਰ ਸਿੰਘ ਘੜਿਆਲ, ਭਜਨ ਸਿੰਘ ਸਿਆਣ, ਰਾਕੇਸ਼ ਕਾਇਤ ਤੇ ਮਨਜੀਤ ਸਿੰਘ ਨੇ ਇਸ ਨਿਯੁਕਤੀ ਦਾ ਸਵਾਗਤ ਕੀਤਾ। -ਨਿੱਜੀ ਪੱਤਰ ਪ੍ਰੇਰਕ

Advertisement

Advertisement