ਪੱਤਰ ਪ੍ਰੇਰਕ
ਰਾਮਪੁਰਾ ਫੂਲ, 1 ਨਵੰਬਰ
ਪੰਜਾਬ ਸਰਕਾਰ ਵੱਲੋਂ ਗੁਰੂ ਤੇਗ ਬਹਾਦਰ ਦੇ 400ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ ਤਹਿਤ ਸਿੱਖਿਆ ਵਿਭਾਗ ਪੰਜਾਬ ਵੱਲੋਂ ਸਕੂਲੀ ਵਿਦਿਆਰਥੀਆਂ ਦੇ ਹੋਏ ਪੋਸਟਰ ਮੇਕਿੰਗ ਮੁਕਾਬਲਿਆਂ ਤੋਂ ਬਾਅਦ ਪੇਂਟਿੰਗ ਮੁਕਾਬਲਿਆਂ ਵਿੱਚ ਵੀ ਸਰਕਾਰੀ ਮਿਡਲ ਸਕੂਲ ਗੁਰੂਸਰ ਮਹਿਰਾਜ ਨੇ ਮੱਲ੍ਹਾਂ ਮਾਰੀਆਂ ਹਨ। ਮੁਕਾਬਲਿਆਂ ਦੇ ਨਤੀਜਿਆਂ ’ਚੋਂ ਸਰਕਾਰੀ ਮਿਡਲ ਸਕੂਲ ਗੁਰੂਸਰ ਮਹਿਰਾਜ ਦੀ ਅੱਠਵੀਂ ਜਮਾਤ ਦੀ ਵਿਦਿਆਰਥਣ ਰਾਜਵੀਰ ਕੌਰ ਨੇ ਬਲਾਕ ਰਾਮਪੁਰਾ ਫੂਲ ’ਚੋਂ ਦੂਜਾ ਅਤੇ ਜ਼ਿਲ੍ਹਾ ਬਠਿੰਡਾ ’ਚੋਂ ਤੀਸਰਾ ਸਥਾਨ ਹਾਸਲ ਕਰਕੇ ਸਕੂਲ, ਮਾਪਿਆਂ ਅਤੇ ਅਧਿਆਪਕਾਂ ਦਾ ਨਾਮ ਰੌਸ਼ਨ ਕੀਤਾ ਹੈ। ਜ਼ਿਲ੍ਹਾ ਸਿੱਖਿਆ ਅਫ਼ਸਰ ਬਠਿੰਡਾ (ਸੈ.ਸਿ) ਮਨਿੰਦਰ ਕੌਰ, ਸਕੂਲ ਦੇ ਡੀਡੀਓ ਪ੍ਰਿੰਸੀਪਲ ਜਸਵੀਰ ਕੌਰ ਨੇ ਗਾਈਡ ਅਧਿਆਪਕ ਗੁਰਵਿੰਦਰ ਸਿੱਧੂ ਅਤੇ ਵਿਦਿਆਰਥਣ ਰਾਜਵੀਰ ਕੌਰ ਨੂੰ ਵਧਾਈ ਦਿੱਤੀ।