ਪੱਤਰ ਪ੍ਰੇਰਕ
ਮਾਨਸਾ, 1 ਨਵੰਬਰ
ਡੀਸੀ ਦਫ਼ਤਰ ਕਰਮਚਾਰੀ ਯੂਨੀਅਨ ਦੀ ਮੀਟੰਗ ਸੂਬਾ ਪ੍ਰਧਾਨ ਤੇਜਿੰਦਰ ਸਿੰਘ ਨੰਗਲ ਦੀ ਪ੍ਰਧਾਨਗੀ ਹੇਠ ਸਥਾਨਕ ਬੱਚਤ ਭਵਨ ’ਚ ਹੋਈ। ਮੀਟਿੰਗ ਵਿੱਚ ਡੀ.ਸੀ ਦਫ਼ਤਰ ਮਾਨਸਾ ਦੇ ਮੁਲਾਜ਼ਮ ਹਾਜ਼ਰ ਸਨ। ਸੂਬਾ ਪ੍ਰਧਾਨ ਤੇਜਿੰਦਰ ਨੰਗਲ ਦੀ ਨਿਗਰਾਨੀ ਹੇਠ ਯੂਨੀਅਨ ਦੀ ਮਾਨਸਾ ਜ਼ਿਲ੍ਹਾ ਇਕਾਈ ਦੀ ਚੋਣ ਦੌਰਾਨ ਰਾਕੇਸ਼ ਬੋਹਾ ਨੂੰ ਜ਼ਿਲ੍ਹਾ ਪ੍ਰਧਾਨ ਅਤੇ ਸੁਖਵਿੰਦਰ ਸਿੰਘ ਜਨਰਲ ਸਕੱਤਰ ਅਤੇ ਮਨੋਜ਼ ਕੁਮਾਰ ਨੂੰ ਖਜ਼ਾਨਚੀ ਚੁਣਿਆ ਗਿਆ। ਸ੍ਰੀ ਰਕੇਸ ਬੋਹਾ ਨੇ ਕਿਹਾ ਕਿ ਉਹ ਮੁਲਾਜ਼ਮਾਂ ਦੇ ਮਸਲਿਆ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਵਾਉਣ ਦਾ ਯਤਨ ਕਰਨਗੇ ਅਤੇ ਸਟੇਟ ਬਾਡੀ ਨਾਲ ਮਿਲਕੇ ਕੰਮ ਕਰਨਗੇ।