ਥਰਮਲ ਦੇ ਮੁਲਾਜ਼ਮਾਂ ਵੱਲੋਂ ਹੜਤਾਲ ਦੀ ਹਮਾਇਤ ’ਚ ਰੈਲੀਆਂ
ਐਂਪਲਾਈਜ਼ ਜੁਆਇੰਟ ਫੋਰਮ, ਬਿਜਲੀ ਮੁਲਾਜ਼ਮ ਏਕਤਾ ਮੰਚ, ਜੂਨੀਅਰ ਇੰਜਨੀਅਰ ਐਸੋਸੀਏਸ਼ਨ ਅਤੇ ਗਰਿਡ ਸਬ ਸਟੇਸ਼ਨ ਐਂਪਲਾਈਜ਼ ਯੂਨੀਅਨ ਵੱਲੋਂ 11 ਤੋਂ 13 ਅਗਸਤ ਤੱਕ ਐਲਾਨੀ ਹੜਤਾਲ ਦੀ ਹਮਾਇਤ ਵਿੱਚ ਗੁਰੂ ਹਰਿਗੋਬਿੰਦ ਥਰਮਲ ਪਲਾਂਟ ਲਹਿਰਾ ਮੁਹੱਬਤ ਦੀਆਂ ਜਥੇਬੰਦੀਆਂ ਟੈਕਨੀਕਲ ਸਰਵਸਿਜ਼ ਯੂਨੀਅਨ ਅਤੇ ਐਂਪਲਾਈਜ...
Advertisement
ਐਂਪਲਾਈਜ਼ ਜੁਆਇੰਟ ਫੋਰਮ, ਬਿਜਲੀ ਮੁਲਾਜ਼ਮ ਏਕਤਾ ਮੰਚ, ਜੂਨੀਅਰ ਇੰਜਨੀਅਰ ਐਸੋਸੀਏਸ਼ਨ ਅਤੇ ਗਰਿਡ ਸਬ ਸਟੇਸ਼ਨ ਐਂਪਲਾਈਜ਼ ਯੂਨੀਅਨ ਵੱਲੋਂ 11 ਤੋਂ 13 ਅਗਸਤ ਤੱਕ ਐਲਾਨੀ ਹੜਤਾਲ ਦੀ ਹਮਾਇਤ ਵਿੱਚ ਗੁਰੂ ਹਰਿਗੋਬਿੰਦ ਥਰਮਲ ਪਲਾਂਟ ਲਹਿਰਾ ਮੁਹੱਬਤ ਦੀਆਂ ਜਥੇਬੰਦੀਆਂ ਟੈਕਨੀਕਲ ਸਰਵਸਿਜ਼ ਯੂਨੀਅਨ ਅਤੇ ਐਂਪਲਾਈਜ ਫੈਡਰੇਸ਼ਨ ਚਾਹਲ ਦੇ ਝੰਡੇ ਹੇਠ ਬਿਜਲੀ ਮੁਲਾਜ਼ਮਾਂ ਨੇ ਥਰਮਲ ਦੇ ਗੇਟ ਅੱਗੇ ਰੈਲੀਆਂ ਕੀਤੀਆਂ। ਇਸ ਮੌਕੇ ਟੀਐੱਸਯੂ ਦੇ ਆਗੂ ਅਮਰਜੀਤ ਸਿੰਘ ਮੰਗਲੀ, ਰਵਿੰਦਰ ਕੁਮਾਰ, ਰਵਿੰਦਰ ਕੁਮਾਰ ਅਤੇ ਅੰਤਰ ਸਿੰਘ ਜੇਈ, ਐਂਪਲਾਈਜ਼ ਫੈਡਰੇਸ਼ਨ ਦੇ ਆਗੂ ਬਲਜੀਤ ਸਿੰਘ ਬਰਾੜ ਨੇ ਮੰਗ ਕੀਤੀ ਕਿ ਪੰਜਾਬ ਸਰਕਾਰ ਅਤੇ ਪਾਵਰਕੌਮ ਦੇ ਪ੍ਰਬੰਧਕ ਮੁਲਾਜ਼ਮ ਜਥੇਬੰਦੀਆਂ ਨਾਲ ਕੀਤੀ ਮੀਟਿੰਗ ਵਿੱਚ ਹੋਈਆਂ ਸਹਿਮਤੀਆਂ ਨੂੰ ਲਾਗੂ ਕਰੇ।
Advertisement
Advertisement
×