DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਏਟਕ ਧੜੇ ਦੇ ਠੇਕਾ ਮੁਲਾਜ਼ਮਾਂ ਵੱਲੋਂ ਰੈਲੀ

ਤਜ਼ਰਬੇ ਦੇ ਆਧਾਰ ’ਤੇ ਪੱਕੇ ਕਰਨ ਦੀ ਮੰਗ

  • fb
  • twitter
  • whatsapp
  • whatsapp
Advertisement
ਜੀ ਐੱਚ ਟੀ ਪੀ ਕੰਟਰੈਕਟ ਵਰਕਰਜ਼ ਯੁਨੀਅਨ (ਏਟਕ) ਲਹਿਰਾ ਮੁਹੱਬਤ ਨੇ ਪ੍ਰਧਾਨ ਸੁਖਵਿੰਦਰ ਸਿੰਘ ਦੀ ਅਗਵਾਈ ਵਿੱਚ ਥਰਮਲ ਦੇ ਗੇਟ ਅੱਗੇ ਰੈਲੀ ਕੀਤੀ ਅਤੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਮੌਕੇ ਪ੍ਰਧਾਨ ਸੁਖਵਿੰਦਰ ਸਿੰਘ, ਸੀਨੀਅਰ ਮੀਤ ਪ੍ਰਧਾਨ ਰਣਜੀਤ ਸਿੰਘ ਬੱਗਾ, ਸਹਾਇਕ ਖਜ਼ਾਨਚੀ ਸਤਨਾਮ ਸਿੰਘ ਅਤੇ ਗੁਰਸੇਵਕ ਸਿੰਘ ਨੇ ਕਿਹਾ ਕਿ ਠੇਕਾ ਮੁਲਾਜ਼ਮ ਪਿਛੇ ਲੰਮੇ ਸਮੇਂ ਤੋਂ ਪੱਕੀ ਭਰਤੀ ਲਈ ਜੱਦੋ-ਜਹਿਦ ਕਰ ਰਹੇ ਹਨ, ਪਰ ਪੰਜਾਬ ਸਰਕਾਰ ਨੇ ਮਜ਼ਦੂਰਾਂ ਦੀਆਂ ਮੰਗਾਂ ਨੂੰ ਅਣਗੌਲਿਆ ਕੀਤਾ ਹੋਇਆ ਹੈ। ਉਨ੍ਹਾਂ ਮੰਗ ਕੀਤੀ ਕਿ 15/20 ਸਾਲਾਂ ਤੋਂ ਠੇਕੇਦਾਰੀ ਸਿਸਟਮ ਦੀ ਚੱਕੀ ਵਿੱਚ ਪਿਸ ਰਹੇ ਠੇਕਾ ਮੁਲਾਜ਼ਮਾਂ ਨੂੰ ਤਜ਼ਰਬੇ ਦੇ ਆਧਾਰ ’ਤੇ ਵਿਭਾਗਾਂ ਵਿੱਚ ਪੱਕਾ ਕੀਤਾ ਜਾਵੇ ਅਤੇ ਮਹਿੰਗਾਈ ਦੇ ਹਿਸਾਬ ਨਾਲ ਤਨਖਾਹਾਂ ਦਿੱਤੀਆਂ ਜਾਣ। ਇਸ ਮੌਕੇ ਵੱਡੀ ਗਿਣਤੀ ਵਿੱਚ ਠੇਕਾ ਮੁਲਾਜ਼ਮ ਹਾਜ਼ਰ ਸਨ।

Advertisement

Advertisement
Advertisement
×