ਮਾਨਸਾ: ਐੱਨਐੱਚਐੱਮ ਐਂਪਲਾਈਜ਼ ਯੂਨੀਅਨ ਮਾਨਸਾ ਵੱਲੋਂ ਰੈਗੂਲਰ ਨਾ ਕਰਨ ਦੇ ਰੋਸ ਵਜੋਂ ਅੱਜ ਇੱਥੇ ਕੀਤੀ ਜਾ ਰਹੀ ਰੋਸ ਰੈਲੀ ਸਬੰਧੀ ਸਾਰੀਆਂ ਤਿਆਰੀ ਮੁਕੰਮਲ ਕਰਨ ਦਾ ਦਾਅਵਾ ਕੀਤਾ ਗਿਆ ਹੈ। ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਰਵਿੰਦਰ ਕੁਮਾਰ ਨੇ ਕਿਹਾ ਕਿ ਸਮੂਹ ਮੁਲਾਜ਼ਮਾਂ ਵੱਲੋਂ 26 ਸਤੰਬਰ ਨੂੰ ਸੰਗਰੂਰ ਵਿੱਚ ਰੈਲੀ ਦੌਰਾਨ ਪੰਜਾਬ ਸਰਕਾਰ ਦੀ ਪੋਲ ਖੋਲ੍ਹੀ ਜਾਵੇਗੀ। ਇਸ ਮੌਕੇ ਰਾਜਵੀਰ ਕੌਰ,ਲਵਲੀ ਗੋਇਲ,ਲਲਿਤ ਕੁਮਾਰ,ਕਰਮਵੀਰ ਕੌਰ, ਰੇਨੂੰ, ਦੀਪ ਸ਼ਿਖਾ,ਸ਼ਰਨਜੀਤ ਕੌਰ,ਹੈਰੀ ਗੋਇਲ,ਮਨਦੀਪ ਕੁਮਾਰ, ਜਗਦੇਵ ਸਿੰਘ, ਹਰਜਿੰਦਰ ਸਿੰਘ ਵੀ ਮੌਜੂਦ ਸਨ। -ਪੱਤਰ ਪ੍ਰੇਰਕ