DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Rangla Punjab Scheme: ‘ਰੰਗਲਾ ਪੰਜਾਬ’ ਯੋਜਨਾ ਤਹਿਤ ਚੱਲਦੇ ਕਾਰਜਾਂ ਦਾ ਜਾਇਜ਼ਾ ਲਿਆ

ਏ ਡੀ ਸੀ ਵੱਲੋਂ ਵਿਕਾਸ ਕਾਰਜਾਂ ਦੀ ਨਿਗਰਾਨੀ ਯਕੀਨੀ ਬਣਾਉਣ ਦੀ ਹਦਾਇਤ

  • fb
  • twitter
  • whatsapp
  • whatsapp
featured-img featured-img
ਪਿੰਡ ਤਾਮਕੋਟ ਵਿੱਚ ਬਣਾਈ ਜਾ ਰਹੀ ਗਲੀ ਦਾ ਜਾਇਜ਼ਾ ਲੈਂਦੇ ਹੋਏ ਅਧਿਕਾਰੀ।
Advertisement

ਜ਼ਿਲ੍ਹਾ ਮਾਨਸਾ ਦੀ ਵਧੀਕ ਡਿਪਟੀ ਕਮਿਸ਼ਨਰ ਕ੍ਰਿਤਿਕਾ ਗੋਇਲ ਨੇ ਸੂਬਾ ਸਰਕਾਰ ਦੀ ‘ਰੰਗਲਾ ਪੰਜਾਬ’ ਸਕੀਮ ਤਹਿਤ ਜ਼ਿਲ੍ਹੇ ਦੇ ਪਿੰਡਾਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦਾ ਨਿਰੀਖਣ ਕੀਤਾ। ਉਨ੍ਹਾਂ ਇਨ੍ਹਾਂ ਕੰਮਾਂ ਦੀ ਜ਼ਮੀਨੀ ਹਕੀਕਤ ਪਰਖਣ ਅਤੇ ਨਿਰਮਾਣ ਕਾਰਜਾਂ ਨੂੰ ਮਿਆਰੀ ਬਣਾਉਣ ਦੇ ਮਕਸਦ ਨਾਲ ਵੱਖ-ਵੱਖ ਪਿੰਡਾਂ ਦਾ ਦੌਰਾ ਕਰ ਕੇ ਵਿਕਾਸ ਕੰਮਾਂ ਦਾ ਨਿਰੀਖਣ ਕੀਤਾ ਜਾ ਰਿਹਾ ਹੈ। ਉਨ੍ਹਾਂ ਵੱਲੋਂ ਪਿੰਡ ਤਾਮਕੋਟ ਦਾ ਅਚਨਚੇਤ ਦੌਰਾ ਕੀਤਾ ਗਿਆ। ਦੌਰੇ ਦੌਰਾਨ ਉਨ੍ਹਾਂ ਨੇ ਪਿੰਡ ਵਿੱਚ ਇੰਟਰਲਾਕ ਟਾਈਲਾਂ ਨਾਲ ਬਣਾਈ ਜਾ ਰਹੀ ਗਲੀ ਦੇ ਨਿਰਮਾਣ ਕਾਰਜ ਦਾ ਬਾਰੀਕੀ ਨਾਲ ਮੁਆਇਨਾ ਕੀਤਾ, ਵਰਤੀ ਜਾ ਰਹੀ ਸਮੱਗਰੀ ਦੀ ਮਿਆਰੀ ਜਾਂਚ ਕੀਤੀ ਅਤੇ ਮੌਕੇ ’ਤੇ ਹੀ ਗਲੀ ਦੀ ਪੈਮਾਇਸ਼ ਵੀ ਕਰਵਾਈ। ਇਸ ਮੌਕੇ ਬੀ ਡੀ ਪੀ ਓਜ਼ ਨੂੰ ਸਖ਼ਤ ਹਦਾਇਤਾਂ ਜਾਰੀ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪਿੰਡਾਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਨਿਰੰਤਰ ਨਿਗਰਾਨੀ ਯਕੀਨੀ ਬਣਾਈ ਜਾਵੇ। ਉਨ੍ਹਾਂ ਸਪੱਸ਼ਟ ਕੀਤਾ ਕਿ ਵਿਕਾਸ ਕੰਮਾਂ ਦੀ ਗੁਣਵੱਤਾ ਦੇ ਪੱਧਰ ’ਤੇ ਕਿਸੇ ਵੀ ਕਿਸਮ ਦਾ ਸਮਝੌਤਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇ ਸਰਕਾਰ ਵੱਲੋਂ ਜਾਰੀ ਫੰਡਾਂ ਦੀ ਵਰਤੋਂ ਵਿੱਚ ਕੋਈ ਵੀ ਅਣਗਹਿਲੀ ਮਿਲਦੀ ਹੈ ਤਾਂ ਕਾਨੂੰਨ ਮੁਤਾਬਕ ਸਖ਼ਤ ਵਿਭਾਗੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

Advertisement
Advertisement
×