ਹੇਮਕੁੰਟ ਸਾਹਿਬ ਸਕੂਲ ’ਚ ਰੰਗੋਲੀ ਮੁਕਾਬਲੇ
ਇੱਥੋਂ ਦੇ ਸ੍ਰੀ ਹੇਮਕੁੰਟ ਸਾਹਿਬ ਸੀਨੀਅਰ ਸੈਕੰਡਰੀ ਸਕੂਲ ਵਿੱਚ ਦੀਵਾਲੀ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਗਿਆ। ਸਵੇਰ ਦੀ ਸਪੈਸ਼ਲ ਪ੍ਰਾਰਥਨਾ ਸਭਾ ਕਰਵਾਈ ਗਈ, ਜਿਸ ਵਿੱਚ ਬੱਚਿਆਂ ਵੱਲੋਂ ਦੀਵਾਲੀ ਦੇ ਤਿਉਹਾਰ ਦੀ ਮਹੱਤਤਾ ਅਤੇ ਬੰਦੀ ਛੋੜ ਦਿਵਸ ਨਾਲ ਸਬੰਧਤ ਭਾਸ਼ਣ ਪੇਸ਼...
Advertisement
ਇੱਥੋਂ ਦੇ ਸ੍ਰੀ ਹੇਮਕੁੰਟ ਸਾਹਿਬ ਸੀਨੀਅਰ ਸੈਕੰਡਰੀ ਸਕੂਲ ਵਿੱਚ ਦੀਵਾਲੀ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਗਿਆ। ਸਵੇਰ ਦੀ ਸਪੈਸ਼ਲ ਪ੍ਰਾਰਥਨਾ ਸਭਾ ਕਰਵਾਈ ਗਈ, ਜਿਸ ਵਿੱਚ ਬੱਚਿਆਂ ਵੱਲੋਂ ਦੀਵਾਲੀ ਦੇ ਤਿਉਹਾਰ ਦੀ ਮਹੱਤਤਾ ਅਤੇ ਬੰਦੀ ਛੋੜ ਦਿਵਸ ਨਾਲ ਸਬੰਧਤ ਭਾਸ਼ਣ ਪੇਸ਼ ਕੀਤੇ ਗਏ। ਪਹਿਲੀ ਤੋਂ ਪੰਜਵੀਂ ਕਲਾਸ ਦੇ ਬੱਚਿਆਂ ਨੇ ਦੀਵਾ, ਕੈਂਡਲ ਡੈਕੋਰੇਸ਼ਨ ਦੇ ਮੁਕਾਬਲਿਆਂ ’ਚ ਹਿੱਸਾ ਲਿਆ। ਪ੍ਰਿੰਸੀਪਲ ਅਮਰਦੀਪ ਸਿੰਘ ਨੇ ਦੀਵਾਲੀ ਦੇ ਇਤਿਹਾਸ ਤੋਂ ਜਾਣੂ ਕਰਵਾਇਆ। ਹੇਮਕੁੰਟ ਸੰਸਥਾਵਾਂ ਦੇ ਚੇਅਰਮੈਨ ਸਰਦਾਰ ਕੁਲਵੰਤ ਸਿੰਘ ਸੰਧੂ ਅਤੇ ਐੱਮ ਡੀ ਰਣਜੀਤ ਕੌਰ ਸੰਧੂ ਨੇ ਕਿਹਾ ਕਿ ਇਸ ਤਿਉਹਾਰ ਦਾ ਰੁੱਤ ਬਦਲੀ ਨਾਲ ਵੀ ਸਬੰਧ ਹੈ। ਵਿਦਿਆਰਥੀਆਂ ਨੂੰ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਦੀ ਸਹੁੰ ਚੁਕਾਈ ਗਈ।
Advertisement
Advertisement