ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਮੀਂਹ ਨਾਲ ਪ੍ਰਭਾਵਿਤ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ

ਇੱਥੇ ਪੰਜ ਦਿਨ ਪਹਿਲਾਂ ਪਏ ਭਰਵੇਂ ਮੀਂਹ ਕਾਰਨ ਪੈਦਾ ਹੋਈ ਹੜ੍ਹਾਂ ਵਰਗੀ ਸਥਿਤੀ ਨਾਲ ਨਿਪਟਣ ਲਈ ਪ੍ਰਸ਼ਾਸਨਿਕ ਅਧਿਕਾਰੀ ਪ੍ਰਭਾਵਿਤ ਖੇਤਰਾਂ ਦਾ ਦੌਰਾ ਕਰ ਕੇ ਲੋਕਾਂ ਦੀਆਂ ਮੁਸ਼ਕਲਾਂ ਹੱਲ ਕਰਨ ਅਤੇ ਉਨ੍ਹਾਂ ਨੂੰ ਹਰ ਸੰਭਵ ਸਹਾਇਤਾ ਦਾ ਭਰੋਸਾ ਦੇ ਰਹੇ ਹਨ।...
ਰਾਸ਼ਨ ਕਿੱਟਾਂ ਵੰਡਦੇ ਹੋਏ ਡੀਸੀ ਸਾਗਰ ਸੇਤੀਆ ਤੇ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ।
Advertisement

ਇੱਥੇ ਪੰਜ ਦਿਨ ਪਹਿਲਾਂ ਪਏ ਭਰਵੇਂ ਮੀਂਹ ਕਾਰਨ ਪੈਦਾ ਹੋਈ ਹੜ੍ਹਾਂ ਵਰਗੀ ਸਥਿਤੀ ਨਾਲ ਨਿਪਟਣ ਲਈ ਪ੍ਰਸ਼ਾਸਨਿਕ ਅਧਿਕਾਰੀ ਪ੍ਰਭਾਵਿਤ ਖੇਤਰਾਂ ਦਾ ਦੌਰਾ ਕਰ ਕੇ ਲੋਕਾਂ ਦੀਆਂ ਮੁਸ਼ਕਲਾਂ ਹੱਲ ਕਰਨ ਅਤੇ ਉਨ੍ਹਾਂ ਨੂੰ ਹਰ ਸੰਭਵ ਸਹਾਇਤਾ ਦਾ ਭਰੋਸਾ ਦੇ ਰਹੇ ਹਨ। ਇੱਥੇ ਪਾਣੀ ਤੇਜ਼ ਵਹਾਅ ’ਚ ਰੁੜੇ ਜ਼ੀਰਾ ਦੇ ਨੌਜਵਾਨ ਕਰਨ ਬਾਵਾ ਦੀ ਪੰਜ ਦਿਨ ਬਾਅਦ ਅੱਜ ਲਾਸ਼ ਮਿਲੀ ਹੈ।

ਇੱਥੇ ਡੀਸੀ ਸਾਗਰ ਸੇਤੀਆ, ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਅਤੇ ਨਗਰ ਨਿਗਮ ਮੇਅਰ ਬਲਜੀਤ ਸਿੰਘ ਚਾਨੀ ਨੇ ਟੀਮ ਨਾਲ ਪ੍ਰਭਾਵਿਤ ਖੇਤਰਾਂ ਦਾ ਦੌਰਾ ਕੀਤਾ। ਇੱਥੇ ਵਾਰਡ ਨੰਬਰ-29 ਅਤੇ 31 ਵਿੱਚ ਮੀਂਹ ਨਾਲ ਹੋਏ ਨੁਕਸਾਨ ਦਾ ਜਾਇਜ਼ਾ ਲਿਆ ਅਤੇ ਪ੍ਰਭਾਵਿਤ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ। ਇਸ ਮੌਕੇ ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਹਰ ਸਮੇਂ ਹਾਜ਼ਰ ਹੈ। ਇਸ ਖੇਤਰ ਵਿੱਚ ਡਰੇਨ ਟੁੱਟਣ ਕਾਰਨ ਕਾਫ਼ੀ ਲੋਕਾਂ ਦੇ ਘਰ ਨੁਕਸਾਨੇ ਗਏ। ਉਨ੍ਹਾਂ ਇੱਕ-ਇੱਕ ਘਰ ਤੱਕ ਪਹੁੰਚ ਕਰ ਕੇ ਲੋਕਾਂ ਦਾ ਹਾਲ ਜਾਣਿਆ ਅਤੇ ਰਾਸ਼ਨ ਕਿੱਟਾਂ ਵੰਡੀਆਂ। ਉਨ੍ਹਾਂ ਪ੍ਰਭਾਵਿਤ ਪਰਿਵਾਰਾਂ ਨੂੰ ਭਰੋਸਾ ਦਿੱਤਾ ਕਿ ਜਿਨ੍ਹਾਂ ਦੇ ਕੁਦਰਤੀ ਆਫ਼ਤ ਕਾਰਨ ਘਰ ਨੁਕਸਾਨੇ ਗਏ ਹਨ ਪਟਵਾਰੀਆਂ ਨੂੰ ਉਨ੍ਹਾਂ ਦੀਆਂ ਗਿਰਦਾਵਰੀਆਂ ਕਰਨ ਲਈ ਹਿਦਾਇਤਾਂ ਜਾਰੀ ਕਰ ਦਿੱਤੀਆਂ ਹਨ। ਜਲਦੀ ਹੀ ਇਨ੍ਹਾਂ ਪਰਿਵਾਰਾਂ ਨੂੰ ਬਣਦਾ ਮੁਆਵਜ਼ਾ ਦਿੱਤਾ ਜਾਵੇਗਾ।

Advertisement

ਡੀਸੀ ਸੇਤੀਆ ਨੇ ਕਿਹਾ ਕਿ ਜ਼ਿਲ੍ਹਾ ਮੋਗਾ ਵਿੱਚ ਚਾਰ ਡਰੇਨਾਂ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਤਹਿਤ ਸਾਫ਼ ਕਰਵਾਈਆਂ ਗਈਆਂ ਸਨ ਤਾਂ ਕਿ ਪਾਣੀ ਦੀ ਨਿਕਾਸੀ ਸਬੰਧੀ ਔਕੜ ਪੇਸ਼ ਨਾ ਆਵੇ। ਲੁਧਿਆਣਾ ਤੇ ਜਗਰਾਓਂ ਦਾ ਪਾਣੀ ਵੀ ਮੋਗਾ ਵੱਲ ਆਉਂਦਾ ਹੈ। ਇਸ ਕਰ ਕੇ ਪਾਣੀ ਦੀ ਨਿਕਾਸੀ ਦੀ ਸਮੱਸਿਆ ਪੇਸ਼ ਆਈ ਹੈ। ਉਨ੍ਹਾਂ ਕਿਹਾ ਕਿ ਨਗਰ ਨਿਗਮ ਵੱਲੋਂ ਆਧੁਨਿਕ ਮਸ਼ੀਨਾਂ ਦੀ ਵਰਤੋਂ ਕਰ ਕੇ ਲੋਕਾਂ ਦੇ ਘਰਾਂ ਦਾ ਪਾਣੀ ਕੱਢਿਆ ਜਾ ਰਿਹਾ ਹੈ। ਇਸ ਤਰ੍ਹਾਂ ਹਾਲਾਤ ਵਿੱਚ ਅਕਸਰ ਡਾਇਰੀਆ ਫੈਲਣ ਦਾ ਡਰ ਰਹਿੰਦਾ ਹੈ। ਇਸ ਨੂੰ ਰੋਕਣ ਲਈ ਕਲੋਰੀਨ ਦੀਆਂ ਗੋਲੀਆਂ ਵੰਡਣ ਦੀਆਂ ਹਦਾਇਤਾਂ ਦਿੰਦਿਆਂ ਉਨ੍ਹਾਂ ਕਿਹਾ ਕਿ ਲੋਕਾਂ ਨੂੰ ਸਾਫ਼ ਪਾਣੀ ਅਤੇ ਪਹਿਲ ਦੇ ਆਧਾਰ ’ਤੇ ਪ੍ਰਭਾਵਿਤ ਖੇਤਰਾਂ ਵਿੱਚ ਫੌਗਿੰਗ ਵੀ ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਗੱਲ ਦਾ ਵਿਸੇਸ਼ ਧਿਆਨ ਰੱਖਿਆ ਜਾ ਰਿਹਾ ਹੈ ਕਿ ਗੰਦਾਂ ਪਾਣੀ ਇਕੱਠਾ ਨਾ ਹੋਵੇ। ਉਨ੍ਹਾਂ ਆਸ ਪ੍ਰਗਟਾਈ ਕਿ ਜਲਦੀ ਹੀ ਲੋਕਾਂ ਦੇ ਕੰਮ-ਕਾਜ ਵੀ ਲੀਹ ’ਤੇ ਆ ਜਾਣਗੇ।

Advertisement