ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਰਾਸ਼ਨ ਚੋਰੀ: ਪਿੰਡਾਂ ’ਚ ਭਾਜਪਾ ਖ਼ਿਲਾਫ਼ ਲਾਮਬੰਦੀ

‘ਆਪ’ ਵਰਕਰਾਂ ਵੱਲੋਂ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਪੰਜਾਬ ਦੇ 55 ਲੱਖ ਲੋਕਾਂ ਦਾ ਰਾਸ਼ਨ ਬੰਦ ਕਰਨ ਦੀ ਸਾਜਿਸ਼ ਖ਼ਿਲਾਫ਼ ਮਾਨਸਾ ਜ਼ਿਲ੍ਹੇ ਪਿੰਡਾਂ ਵਿੱਚ ਜਨ ਸਭਾਵਾਂ ਕੀਤੀਆਂ ਗਈਆਂ। ‘ਆਪ’ ਦੇ ਮੀਡੀਆ ਇੰਚਾਰਜ ਰਣਦੀਪ ਸ਼ਰਮਾ ਅਤੇ ਕਮਲਜੀਤ ਸਿੱਧੂ ਨੇ ਕਿਹਾ ਕਿ...
ਮਾਨਸਾ ਨੇੜਲੇ ਪਿੰਡ ’ਚ ਕੇਂਦਰ ਸਰਕਾਰ ਖ਼ਿਲਾਫ਼ ਜਨ ਸਭਾ ਕਰਦੇ ਹੋਏ ਵਰਕਰ।
Advertisement

‘ਆਪ’ ਵਰਕਰਾਂ ਵੱਲੋਂ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਪੰਜਾਬ ਦੇ 55 ਲੱਖ ਲੋਕਾਂ ਦਾ ਰਾਸ਼ਨ ਬੰਦ ਕਰਨ ਦੀ ਸਾਜਿਸ਼ ਖ਼ਿਲਾਫ਼ ਮਾਨਸਾ ਜ਼ਿਲ੍ਹੇ ਪਿੰਡਾਂ ਵਿੱਚ ਜਨ ਸਭਾਵਾਂ ਕੀਤੀਆਂ ਗਈਆਂ। ‘ਆਪ’ ਦੇ ਮੀਡੀਆ ਇੰਚਾਰਜ ਰਣਦੀਪ ਸ਼ਰਮਾ ਅਤੇ ਕਮਲਜੀਤ ਸਿੱਧੂ ਨੇ ਕਿਹਾ ਕਿ ਹੁਣ ਤੱਕ ਪੰਜਾਬ ਦੇ 1.53 ਕਰੋੜ ਲੋਕਾਂ ਨੂੰ ਰਾਸ਼ਨ ਮਿਲ ਰਿਹਾ ਸੀ, ਪਰ ਭਾਜਪਾ ਸਰਕਾਰ ਨੇ 55 ਲੱਖ ਲੋਕਾਂ ਦੀ ਇਹ ਸਹੂਲਤ ਖ਼ਤਮ ਕਰਨ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਹਰੇਕ ਤਿੰਨ ਗਰੀਬ ਪਰਿਵਾਰਾਂ ਵਿਚੋਂ ਇਕ ਦਾ ਰਾਸ਼ਨ ਖੋਹਿਆ ਜਾ ਰਿਹਾ ਹੈ। ਇਹ ਸਰਕਾਰੀ ਫੈਸਲਾ ਨਾ ਹੋ ਕੇ ਪੰਜਾਬ ਦੇ ਗਰੀਬਾਂ, ਮਜ਼ਦੂਰਾਂ, ਕਿਸਾਨਾਂ ਤੇ ਆਮ ਪਰਿਵਾਰਾਂ ਦੇ ਚੁੱਲ੍ਹਿਆਂ ’ਤੇ ਸਿੱਧਾ ਹਮਲਾ ਹੈ।

ਆਗੂਆਂ ਨੇ ਕਿਹਾ ਕਿ ਜਿੰਨਾ ਚਿਰ ਪੰਜਾਬ ਵਿਚ ਆਪ ਦੀ ਸਰਕਾਰ ਹੈ, ਕਿਸੇ ਦਾ ਰਾਸ਼ਨ ਕਾਰਡ ਨਹੀਂ ਕੱਟਿਆ ਜਾਵੇਗਾ, ਕਿਸੇ ਘਰ ਦਾ ਚੁੱਲ੍ਹਾ ਨਹੀਂ ਬੁਝੇਗਾ, ਕਿਸੇ ਮਾਂ ਦੀ ਰਸੋਈ ਖਾਲੀ ਨਹੀਂ ਹੋਵੇਗੀ ਅਤੇ ਕੋਈ ਵੀ ਬੱਚਾ ਭੁੱਖਾ ਨਹੀਂ ਸੋਵੇਗਾ। ਇਸ ਮੌਕੇ ਰਾਜਵਿੰਦਰ ਕੌਰ ਖਾਲਸਾ, ਸ਼ਰਨਜੀਤ ਕੌਰ, ਅਮਰਜੀਤ ਜੋਗਾ, ਆਸ਼ੂ ਬਾਂਸਲ, ਰਮੇਸ਼ ਖਿਆਲਾ, ਅਜੈਬ ਸਿੰਘ, ਹਰਜੀਤ ਸਿੰਘ ਦੰਦੀਵਾਲ, ਸਰਪੰਚ ਰਾਜ ਸਿੰਘ, ਸਰਪੰਚ ਬੀਰਬਲ ਸਿੰਘ, ਸਰਪੰਚ ਸੰਦੀਲਾ ਸਿੰਘ ਮੌਜੂਦ ਸਨ।

Advertisement

Advertisement
Show comments