ਨਿੱਜੀ ਪੱਤਰ ਪ੍ਰੇਰਕ
ਮੋਗਾ, 8 ਮਾਰਚ
ਕੌਮਾਂਤਰੀ ਔਰਤ ਦਿਵਸ ਮੌਕੇ ਭਾਸ਼ਾ ਵਿਭਾਗ ਮੋਗਾ ਵੱਲੋਂ ਸਥਾਨਕ ਐੱਸਡੀ. ਕਾਲਜ ਫਾਰ ਵਿਮੈੱਨ ਦੇ ਸਹਿਯੋਗ ਨਾਲ ਕਾਲਜ ਕੈਂਪਸ ਵਿੱਚ ਪ੍ਰਿੰਸੀਪਲ ਡਾ. ਨੀਨਾ ਅਨੇਜਾ ਦੀ ਪ੍ਰਧਾਨਗੀ ਹੇਠ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਮੌਕੇ ਭਾਸ਼ਾ ਵਿਭਾਗ ਵੱਲੋਂ ਲਗਾਈ ਗਈ ਪੁਸਤਕ ਪ੍ਰਦਰਸ਼ਨੀ ’ਚੋਂ ਕਾਲਜ ਦੇ ਅਧਿਆਪਕਾਂ ਅਤੇ ਵਿਦਿਆਰਥਣਾਂ ਨੇ ਪੁਸਤਕਾਂ ਖਰੀਦੀਆਂ ਅਤੇ ਵਿਭਾਗੀ ਰਸਾਲਿਆਂ ਦੀ ਮੈਂਬਰਸ਼ਿਪ ਪ੍ਰਾਪਤ ਕੀਤੀ। ਇਸ ਮੌਕੇ ਔਰਤ ਦੀ ਸਥਿਤੀ ’ਤੇ ਵਿਚਾਰ ਚਰਚਾ ਕੀਤੀ ਗਈ।
ਰੂੜੇਕੇ ਕਲਾਂ (ਪੱਤਰ ਪ੍ਰੇਰਕ): ਸੇਂਟ ਬਚਨਪੁਰੀ ਇੰਟਰਨੈਸ਼ਨਲ ਸਕੂਲ ਪੱਖੋਂ ਕਲਾਂ ਦੇ ਵਿਹੜੇ ਵਿੱਚ ਲੋਕਧਾਰਾ ਕਮੇਟੀ ਵੱਲੋਂ ਲਗਾਏ ਪੰਜਾਬੀ ਲੋਕਧਾਰਾ ਮੇਲੇ ਵਿੱਚ ਪੁਸਤਕ ਪ੍ਰਦਰਸ਼ਨੀ ਲਗਾਈ ਗਈ। ਮੇਲੇ ਵਿੱਚ ਪੁਸਤਕ ਪ੍ਰਦਰਸ਼ਨੀ ਵੇਖਣ ਆਏ ਪੁਸਤਕ ਪ੍ਰੇਮੀਆਂ ਅਤੇ ਸਕੂਲ ਦੇ ਵਿਦਿਆਰਥੀਆਂ ‘ਚ ਭਾਰੀ ਉਤਸ਼ਾਹ ਵੇਖਣ ਨੂੰ ਮਿਲਿਆ ਤੇ ਇਹ ਪਾਠਕਾਂ ਦੀ ਖਿੱਚ ਦਾ ਕੇਂਦਰ ਰਹੀ।
ਜ਼ਿਲ੍ਹਾ ਭਾਸ਼ਾ ਅਫਸਰ ਸੁਖਵਿੰਦਰ ਸਿੰਘ ਅਤੇ ਬਿੰਦਰ ਸਿੰਘ ਖੁੱਡੀ ਕਲਾਂ ਜ਼ਿਲ੍ਹਾ ਖੋਜ ਅਫਸਰ ਨੇ ਦੱਸਿਆ ਕਿ ਪੁਸਤਕਾਂ ਅਤੇ ਰਸਾਲੇ ਸਸਤੀਆਂ ਕੀਮਤਾਂ ’ਤੇ ਪਾਠਕਾਂ ਨੂੰ ਉਪਲਬਧ ਕਰਵਾਏ ਜਾ ਰਹੇ ਹਨ।