DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਭਾਜਪਾ ਤੋਂ ਬਾਗ਼ੀ ਆਗੂਆਂ ਨੇ ਟਿਕਟ ਵੰਡ ’ਤੇ ਸਵਾਲ ਚੁੱਕੇ

ਪ੍ਰੈੱਸ ਕਾਨਫਰੰਸ ਕਰ ਕੇ ਹਾਈ ਕਮਾਂਡ ਤੋਂ ਫ਼ੈਸਲੇ ’ਤੇ ਮੁੜ ਵਿਚਾਰ ਕਰਨ ਦੀ ਮੰਗ ਕੀਤੀ

  • fb
  • twitter
  • whatsapp
  • whatsapp
featured-img featured-img
ਪ੍ਰੈੱਸ ਕਾਨਫਰੰਸ ਦੌਰਾਨ ਗੱਲਬਾਤ ਕਰਦੇ ਹੋਏ ਆਗੂ। -ਫੋਟੋ: ਸੰਧੂ
Advertisement

ਭਾਜਪਾ ਦੀ ਫ਼ਿਰੋਜ਼ਪੁਰ ਜ਼ਿਲ੍ਹਾ ਇਕਾਈ ਵਿੱਚ ਚੱਲ ਰਹੀ ਅੰਦਰੂਨੀ ਖਿੱਚੋਤਾਣ ਜਨਤਕ ਤੌਰ ’ਤੇ ਸਾਹਮਣੇ ਆਉਣ ਲੱਗੀ ਹੈ। ਨਗਰ ਨਿਗਮ ਚੋਣਾਂ ਦੌਰਾਨ ਪਾਰਟੀ ਅਨੁਸ਼ਾਸਨ ਦੀ ਉਲੰਘਣਾ ਕਰਨ ਦੇ ਦੋਸ਼ ਹੇਠ ਛੇ ਸਾਲਾਂ ਲਈ ਪਾਰਟੀ ਤੋਂ ਬਾਹਰ ਕੀਤੇ ਗਏ ਆਗੂਆਂ ਨੇ ਪ੍ਰੈੱਸ ਕਲੱਬ ਫਿਰੋਜ਼ਪੁਰ ਵਿੱਚ ਪ੍ਰੈੱਸ ਕਾਨਫਰੰਸ ਕਰ ਕੇ ਜ਼ਿਲ੍ਹਾ ਲੀਡਰਸ਼ਿਪ ਦੇ ਕੰਮ-ਕਾਜ ਅਤੇ ਉਮੀਦਵਾਰਾਂ ਨੂੰ ਟਿਕਟਾਂ ਦੇਣ ਦੀ ਪ੍ਰਕਿਰਿਆ ’ਤੇ ਗੰਭੀਰ ਸਵਾਲ ਚੁੱਕੇ। ਆਗੂਆਂ ਨੇ ਦੋਸ਼ ਲਾਇਆ ਕਿ ਪਾਰਟੀ ਲਈ ਲੰਮੇ ਸਮੇਂ ਤੋਂ ਕੰਮ ਕਰਨ ਵਾਲੇ ਕਈ ਵਰਕਰਾਂ ਨੂੰ ਨਜ਼ਰ-ਅੰਦਾਜ਼ ਕੀਤਾ ਗਿਆ ਅਤੇ ਟਿਕਟਾਂ ਦੀ ਵੰਡ ਸਬੰਧੀ ਫ਼ੈਸਲੇ ਲੈਣ ਸਮੇਂ ਜ਼ਮੀਨੀ ਪੱਧਰ ’ਤੇ ਸਰਗਰਮ ਆਗੂਆਂ ਦੀ ਰਾਇ ਨੂੰ ਤਰਜੀਹ ਨਹੀਂ ਦਿੱਤੀ ਗਈ। ਦੱਸਿਆ ਜਾਂਦਾ ਹੈ ਕਿ ਨਗਰ ਨਿਗਮ ਚੋਣਾਂ ਤੋਂ ਬਾਅਦ ਭਾਜਪਾ ਦੀ ਜ਼ਿਲ੍ਹਾ ਕੋਰ ਕਮੇਟੀ, ਜ਼ਿਲ੍ਹਾ ਟੀਮ ਅਤੇ ਅਨੁਸ਼ਾਸਨੀ ਕਮੇਟੀ ਦੀ ਸਾਂਝੀ ਮੀਟਿੰਗ ਵਿੱਚ ਰਾਜੇਸ਼ ਕੁਮਾਰ ਨਿੰਦੀ, ਅਸ਼ਵਨੀ ਗਰੋਵਰ, ਮਨੀਸ਼ ਧਵਨ ਅਤੇ ਰੋਹਿਤ ਧਵਨ ਵਿਰੁੱਧ ਅਨੁਸ਼ਾਸਨੀ ਕਾਰਵਾਈ ਕੀਤੀ ਗਈ ਸੀ। ਇਨ੍ਹਾਂ ਆਗੂਆਂ ’ਤੇ ਪਾਰਟੀ ਦੇ ਅਧਿਕਾਰਤ ਉਮੀਦਵਾਰਾਂ ਦੇ ਮੁਕਾਬਲੇ ਚੋਣ ਲੜਨ ਜਾਂ ਕਥਿਤ ਤੌਰ ’ਤੇ ਪਾਰਟੀ ਵਿਰੋਧੀ ਗਤੀਵਿਧੀਆਂ ਵਿੱਚ ਸ਼ਾਮਲ ਹੋਣ ਦੇ ਦੋਸ਼ ਲਾਏ ਗਏ ਜਿਸ ਤੋਂ ਬਾਅਦ ਇਨ੍ਹਾਂ ਨੂੰ ਛੇ ਸਾਲਾਂ ਲਈ ਪਾਰਟੀ ਵਿੱਚੋਂ ਕੱਢ ਦਿੱਤਾ ਗਿਆ।

ਹਾਲਾਂਕਿ, ਚੋਣ ਨਤੀਜਿਆਂ ਵਿੱਚ ਇਨ੍ਹਾਂ ਉਮੀਦਵਾਰਾਂ ਅਤੇ ਪਰਿਵਾਰਕ ਮੈਂਬਰਾਂ ਨੂੰ ਵਾਰਡਾਂ ਵਿੱਚ ਹਾਰ ਦਾ ਸਾਹਮਣਾ ਕਰਨਾ ਪਿਆ ਪਰ ਇਸ ਦੇ ਬਾਵਜੂਦ ਹੁਣ ਬਰਖ਼ਾਸਤ ਆਗੂਆਂ ਵੱਲੋਂ ਪਾਰਟੀ ਦੇ ਅੰਦਰੂਨੀ ਫ਼ੈਸਲਿਆਂ ਨੂੰ ਲੈ ਕੇ ਆਵਾਜ਼ ਉਠਾਉਣ ਨਾਲ ਸਥਾਨਕ ਸਿਆਸਤ ਵਿੱਚ ਚਰਚਾ ਤੇਜ਼ ਹੋ ਗਈ ਹੈ। ਪ੍ਰੈੱਸ ਕਾਨਫਰੰਸ ਵਿੱਚ ਅਸ਼ਵਨੀ ਗਰੋਵਰ, ਮਨੀਸ਼ ਧਵਨ ਅਤੇ ਰਾਜੇਸ਼ ਕੁਮਾਰ ਨਿੰਦੀ ਨੇ ਕਿਹਾ ਕਿ ਪਾਰਟੀ ਨੂੰ ਆਪਣੇ ਪੁਰਾਣੇ ਅਤੇ ਸਮਰਪਿਤ ਵਰਕਰਾਂ ਦੀਆਂ ਭਾਵਨਾਵਾਂ ਨੂੰ ਸਮਝਣਾ ਚਾਹੀਦਾ ਹੈ। ਉਨ੍ਹਾਂ ਭਾਜਪਾ ਹਾਈ ਕਮਾਂਡ ਤੋਂ ਮੰਗ ਕੀਤੀ ਕਿ ਫ਼ਿਰੋਜ਼ਪੁਰ ਇਕਾਈ ਵਿੱਚ ਪੈਦਾ ਹੋਏ ਵਿਵਾਦ ਦੀ ਸਮੀਖਿਆ ਕੀਤੀ ਜਾਵੇ ਅਤੇ ਜ਼ਮੀਨੀ ਪੱਧਰ ਦੇ ਵਰਕਰਾਂ ਦੀਆਂ ਸ਼ਿਕਾਇਤਾਂ ਸੁਣ ਕੇ ਉਚਿਤ ਹੱਲ ਕੱਢਿਆ ਜਾਵੇ।

Advertisement

ਕਾਬਿਲੇਗ਼ੌਰ ਹੈ ਕਿ ਭਾਜਪਾ ਫ਼ਿਰੋਜ਼ਪੁਰ ਦੇ ਜ਼ਿਲ੍ਹਾ ਪ੍ਰਧਾਨ ਸੁਰਜੀਤ ਸਿੰਘ ਬਾਠ ਪਹਿਲਾਂ ਹੀ ਪਾਰਟੀ ਵੱਲੋਂ ਕੀਤੀ ਗਈ ਅਨੁਸ਼ਾਸਨੀ ਕਾਰਵਾਈ ਨੂੰ ਜਾਇਜ਼ ਦੱਸ ਚੁੱਕੇ ਹਨ।

Advertisement

Advertisement
×