ਮਾਨਸਾ ਜ਼ਿਲ੍ਹਾ ਕ੍ਰਿਕਟ ਐਸੋਸੀਏਸ਼ਨ ਦੀ ਮਾਨਤਾ ਰੱਦ
ਪਿਛਲੇ ਲੰਮੇ ਸਮੇਂ ਤੋਂ ਰਾਜਸਥਾਨ, ਹਰਿਆਣਾ, ਯੂਪੀ, ਦਿੱਲੀ ਆਦਿ ਸੂਬਿਆਂ ’ਚੋਂ ਵੱਡੀ ਉਮਰ ਦੇ ਖਿਡਾਰੀ ਲਿਆ ਕੇ ਉਨ੍ਹਾਂ ਨੂੰ ਪੰਜਾਬ ਦੇ ਖਿਡਾਰੀਆਂ ਵਿੱਚ ਸ਼ਾਮਲ ਕਰਨ ਦੇ ਦੋਸ਼ਾਂ ’ਚ ਘਿਰੀ ਮਾਨਸਾ ਜ਼ਿਲ੍ਹਾ ਕ੍ਰਿਕਟ ਐਸੋਸੀਏਸ਼ਨ ਦੀ ਮਾਨਤਾ ਰੱਦ ਕਰ ਦਿੱਤੀ ਗਈ ਹੈ।...
Advertisement
ਪਿਛਲੇ ਲੰਮੇ ਸਮੇਂ ਤੋਂ ਰਾਜਸਥਾਨ, ਹਰਿਆਣਾ, ਯੂਪੀ, ਦਿੱਲੀ ਆਦਿ ਸੂਬਿਆਂ ’ਚੋਂ ਵੱਡੀ ਉਮਰ ਦੇ ਖਿਡਾਰੀ ਲਿਆ ਕੇ ਉਨ੍ਹਾਂ ਨੂੰ ਪੰਜਾਬ ਦੇ ਖਿਡਾਰੀਆਂ ਵਿੱਚ ਸ਼ਾਮਲ ਕਰਨ ਦੇ ਦੋਸ਼ਾਂ ’ਚ ਘਿਰੀ ਮਾਨਸਾ ਜ਼ਿਲ੍ਹਾ ਕ੍ਰਿਕਟ ਐਸੋਸੀਏਸ਼ਨ ਦੀ ਮਾਨਤਾ ਰੱਦ ਕਰ ਦਿੱਤੀ ਗਈ ਹੈ। ਇਹ ਹੁਕਮ ਪੰਜਾਬ ਕ੍ਰਿਕਟ ਐਸੋਸੀਏਸ਼ਨ ਵੱਲੋਂ ਦਿੱਤੇ ਗਏ ਹਨ। ਮਾਨਸਾ ਕ੍ਰਿਕਟ ਐਸੋਸੀਏਸ਼ਨ ਵੱਲੋਂ ਇਸ ਨੂੰ ਲੈ ਕੇ ਲੰਬੇ ਸਮੇਂ ਤੋਂ ਝਗੜਾ ਚੱਲਦਾ ਆ ਰਿਹਾ ਸੀ।
ਉਧਰ ਜ਼ਿਲ੍ਹਾ ਕ੍ਰਿਕਟ ਐਸੋਸੀਏਸ਼ਨ ਮਾਨਸਾ ’ਤੇ ਕਾਬਜ਼ ਨਵੀਂ ਕਮੇਟੀ ਨੇ ਇਸ ਨੂੰ ਕਾਨੂੰਨੀ ਚੁਣੌਤੀ ਦੇਣ ਦਾ ਫੈਸਲਾ ਕੀਤਾ ਹੈ। ਇਸ ਸਬੰਧੀ ਸ਼ਿਕਾਇਤਕਰਤਾ ਐਡਵੋਕੇਟ ਅਮਨ ਮਿੱਤਲ ਨੇ ਦੱਸਿਆ ਕਿ ਕ੍ਰਿਕਟ ਇਤਿਹਾਸ ਵਿੱਚ ਜ਼ਿਲ੍ਹਾ ਕ੍ਰਿਕਟ ਐਸੋਸੀਏਸ਼ਨ ਸਬੰਧੀ ਆਇਆ ਫੈਸਲਾ ਸ਼ਲਾਘਾਯੋਗ ਹੈ। ਇਸ ਨਾਲ ਬੇਨਿਯਮੀਆਂ ਵਿਰੁੱਧ ਸੱਚਾਈ ਦੀ ਜਿੱਤ ਹੋਈ ਹੈ। ਉਨ੍ਹਾਂ ਕਿਹਾ ਕਿ ਹੁਣ ਕਿ੍ਰਕਟ ਖਿਡਾਰੀਆਂ ਨਾਲ ਧੱਕਾ ਨਹੀਂ ਹੋਵੇਗਾ।
Advertisement
Advertisement