ਪਿਛਲੇ ਸਾਲ ਅਕਤੂਬਰ 2024 ਵਿੱਚ ਹੋਈਆਂ ਪੰਚਾਇਤੀ ਚੋਣਾਂ ਦੌਰਾਨ ਪਿੰਡ ਮਲਕੋ ਵਿੱਚ ਚੁਣੀ ਗਈ ਪੰਚਾਇਤ ਖ਼ਿਲਾਫ਼ ਚੋਣਾਂ ਵਿੱਚ ਹਾਰੇ ਕੁੱਝ ਵਿਅਕਤੀਆਂ ਵੱਲੋਂ ਐਸਡੀਐੱਮ ਬੁਢਲਾਡਾ ਦੀ ਅਦਾਲਤ ਵਿੱਚ ਦੁਬਾਰਾ ਗਿਣਤੀ ਕਰਵਾਉਣ ਲਈ ਪਟੀਸ਼ਨ ਦਾਇਰ ਕੀਤੀ ਗਈ ਸੀ।ਇਸ ਤਹਿਤ ਅੱਜ ਐੱਸਡੀਐੱਮ ਬੁਢਲਾਡਾ ਗਗਨਦੀਪ ਸਿੰਘ ਦੀ ਅਗਵਾਈ ਹੇਠ ਨਿਯੁਕਤ ਕੀਤੇ ਅਧਿਕਾਰੀਆਂ ਦੀ ਟੀਮ ਦੁਆਰਾ ਪੁਟੀਸ਼ਨ ਦਾਇਰ ਕਰਨ ਵਾਲੇ ਉਮੀਦਵਾਰਾਂ ਦੇ ਸਾਹਮਣੇ ਦੁਬਾਰਾ ਨਿਰਪੱਖ ਗਿਣਤੀ ਕਰਵਾਈ ਗਈ। ਇਸ ਗਿਣਤੀ ਦੌਰਾਨ ਮਨਜੀਤ ਕੌਰ 7 ਵੋਟਾਂ ਦੇ ਫ਼ਰਕ ਨਾਲ ਸਰਪੰਚ ਚੁਣੇ ਗਏ। ਜੇਤੂ ਸਰਪੰਚ ਉਮੀਦਵਾਰ ਦੇ ਸਮਰਥਕਾਂ ਵੱਲੋਂ ਲੱਡੂ ਵੰਡ ਕੇ ਖੁਸ਼ੀ ਦਾ ਇਜ਼ਹਾਰ ਕੀਤਾ ਗਿਆ।ਇਸ ਮੌਕੇ ਪਿੰਡ ਮਲਕੋ ਦੀ ਚੁਣੀ ਸਰਪੰਚ ਮਨਜੀਤ ਕੌਰ ਅਤੇ ਉਸ ਦੇ ਸਮਰਥਕਾਂ ਬਲਜਿੰਦਰ ਸਿੰਘ, ਅਮਰੀਕ ਸਿੰਘ, ਸੁਰਜੀਤ ਸਿੰਘ, ਬਲਵੰਤ ਸਿੰਘ, ਬੂਟਾ ਸਿੰਘ, ਮਹਿੰਦਰ ਸਿੰਘ ਨੇ ਜਿਥੇ ਪੁਲੀਸ ਪ੍ਰਸ਼ਾਸਨ ਅਤੇ ਐੱਸਡੀਐੱਮ ਦਫ਼ਤਰ ਦੇ ਮੁਲਾਜ਼ਮਾਂ ਦਾ ਨਿਰਪੱਖ ਗਿਣਤੀ ਕਰਵਾਉਣ ’ਤੇ ਧੰਨਵਾਦ ਕੀਤਾ।