ਪੱਤਰ ਪ੍ਰੇਰਕ
ਮਾਨਸਾ, 20 ਅਗਸਤ
ਜ਼ਿਲ੍ਹਾ ਖੇਡ ਅਫ਼ਸਰ ਗੁਰਮੀਤ ਸਿੰਘ ਨੇ ਦੱਸਿਆ ਕਿ ‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਜ਼ਿਲ੍ਹਾ ਮਾਨਸਾ ਦੇ ਬਲਾਕ ਮਾਨਸਾ, ਸਰਦੂਲਗੜ੍ਹ, ਭੀਖੀ, ਝੁਨੀਰ ਅਤੇ ਬੁਢਲਾਡਾ ਵਿੱਚ ਫੁਟਬਾਲ, ਅਥਲੈਟਿਕਸ, ਖੋ-ਖੋ, ਕਬੱਡੀ, ਵਾਲੀਬਾਲ ਅਤੇ ਰੱਸਾਕਸ਼ੀ ਦੇ ਬਲਾਕ ਪੱਧਰੀ ਖੇਡ ਮੁਕਾਬਲੇ ਅੰਡਰ-14, 17, 21, 21-40, 41-50 ਅਤੇ 50 ਸਾਲ ਤੋਂ ਵੱਧ ਉਮਰ ਵਰਗ ਲਈ 1 ਤੋਂ ਲੈਕੇ 7 ਸਤੰਬਰ ਤੱਕ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਖੇਡ ਮੁਕਾਬਲਿਆਂ ਵਿੱਚ ਹਿੱਸਾ ਲੈਣ ਲਈ ਆਨਲਾਈਨ ਪੋਰਟਲ ’ਤੇ 25 ਅਗਸਤ ਨੂੰ ਸ਼ਾਮ 5 ਵਜੇ ਤੱਕ ਰਜਿਸਟ੍ਰੇਸ਼ਨ ਕਰਵਾਈ ਜਾ ਸਕਦੀ ਹੈ।