ਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਨਥਾਣਾ ’ਚ ਨਵੀਂ ਪ੍ਰਣਾਲੀ ਤਹਿਤ ਰਜਿਸਟਰੀਆਂ ਸ਼ੁਰੂ

ਪੱਤਰ ਪ੍ਰੇਰਕ ਨਥਾਣਾ, 12 ਜੁਲਾਈ ਪੰਜਾਬ ਸਰਕਾਰ ਵੱਲੋਂ ਸਬ ਤਹਿਸੀਲ ਨਥਾਣਾ ਵਿੱਚ ਨਵੀਂ ਪ੍ਰਣਾਲੀ ਤਹਿਤ ਈਜ਼ੀ ਰਜਿਸਟਰੀਆਂ ਦਾ ਕੰਮ ਆਰੰਭ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਸਬ ਤਹਿਸੀਲ ਦੀ ਨਵੀਂ ਇਮਾਰਤ ਦਾ ਉਦਘਾਟਨ ਵੀ ਕੀਤਾ ਗਿਆ। ਇਸ ਮੌਕੇ ਸਮਾਗਮ...
Advertisement

ਪੱਤਰ ਪ੍ਰੇਰਕ

ਨਥਾਣਾ, 12 ਜੁਲਾਈ

Advertisement

ਪੰਜਾਬ ਸਰਕਾਰ ਵੱਲੋਂ ਸਬ ਤਹਿਸੀਲ ਨਥਾਣਾ ਵਿੱਚ ਨਵੀਂ ਪ੍ਰਣਾਲੀ ਤਹਿਤ ਈਜ਼ੀ ਰਜਿਸਟਰੀਆਂ ਦਾ ਕੰਮ ਆਰੰਭ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਸਬ ਤਹਿਸੀਲ ਦੀ ਨਵੀਂ ਇਮਾਰਤ ਦਾ ਉਦਘਾਟਨ ਵੀ ਕੀਤਾ ਗਿਆ। ਇਸ ਮੌਕੇ ਸਮਾਗਮ ਕਰਕੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਇਆ ਗਿਆ। ਨਾਇਬ ਤਹਿਸੀਲਦਾਰ ਅਮਰਜੀਤ ਸਿੰਘ ਨੇ ਕਿਹਾ ਕਿ ਰਾਜ ਸਰਕਾਰ ਦੀ ਇਸ ਨਵੀਂ ਸਕੀਮ ਸ਼ੁਰੂ ਹੋਣ ਨਾਲ ਲੋਕਾਂ ਨੂੰ ਕਾਫ਼ੀ ਰਾਹਤ ਮਿਲੇਗੀ। ਨੰਬਰਦਾਰ ਯੂਨੀਅਨ ਦੇ ਸੂਬਾਈ ਆਗੂ ਦਰਸ਼ਨ ਸਿੰਘ ਮਾਲਵਾ ਨੇ ਕਿਹਾ ਕਿ ਮੁੱਢਲੇ ਪੜਾਅ ’ਤੇ ਮੁਸ਼ਕਲਾਂ ਆ ਸਕਦੀਆਂ ਹਨ ਪਰ ਬਾਅਦ ’ਚ ਇਹ ਕੰਮ ਕਾਫ਼ੀ ਆਸਾਨ ਹੋ ਜਾਵੇਗਾ।

Advertisement