ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਫ਼ਿਰੋਜ਼ਪੁਰ ’ਚ ਹੜ੍ਹ ਪੀੜਤਾਂ ਨੂੰ ਰਾਹਤ ਸਮੱਗਰੀ ਵੰਡੀ

ਜੋਧਪੁਰ ਤੋਂ ਐਜੂਕੇਸ਼ਨ ਸੁਸਾਇਟੀ ਦੇ ਪ੍ਰਧਾਨ ਪੀਰ ਅਬਦੁਲ ਰਵਾਬ ਚਿਸਤੀ ਨੇ ਆਪਣੇ ਵਫਦ ਸਮੇਤ ਹੜ੍ਹ ਪੀੜਤਾਂ ਨੂੰ ਰਾਹਤ ਸਮੱਗਰੀ ਵੰਡੀ। ਇਸ ਤੋਂ ਪਹਿਲਾਂ ਉਨ੍ਹਾਂ ਦਾ ਸਾਈਂ ਮੀਆਂ ਮੀਰ ਫਾਊਂਡੇਸ਼ਨ ਦੇ ਦਫ਼ਤਰ ਪੁੱਜਣ ’ਤੇ ਪ੍ਰਧਾਨ ਦਲਜੀਤ ਸਿੰਘ ਮਹਾਲਮ ਨੇ ਸਵਾਗਤ ਕੀਤਾ।...
ਮੁਸਲਿਮ ਆਗੂਆਂ ਨਾਲ ਦਲਜੀਤ ਸਿੰਘ ਮਹਾਲਮ।
Advertisement

ਜੋਧਪੁਰ ਤੋਂ ਐਜੂਕੇਸ਼ਨ ਸੁਸਾਇਟੀ ਦੇ ਪ੍ਰਧਾਨ ਪੀਰ ਅਬਦੁਲ ਰਵਾਬ ਚਿਸਤੀ ਨੇ ਆਪਣੇ ਵਫਦ ਸਮੇਤ ਹੜ੍ਹ ਪੀੜਤਾਂ ਨੂੰ ਰਾਹਤ ਸਮੱਗਰੀ ਵੰਡੀ। ਇਸ ਤੋਂ ਪਹਿਲਾਂ ਉਨ੍ਹਾਂ ਦਾ ਸਾਈਂ ਮੀਆਂ ਮੀਰ ਫਾਊਂਡੇਸ਼ਨ ਦੇ ਦਫ਼ਤਰ ਪੁੱਜਣ ’ਤੇ ਪ੍ਰਧਾਨ ਦਲਜੀਤ ਸਿੰਘ ਮਹਾਲਮ ਨੇ ਸਵਾਗਤ ਕੀਤਾ। ਸ੍ਰੀ ਚਿਸਤੀ ਨੇ ਪੰਜਾਬ ਵਿੱਚ ਆਏ ਹੜ੍ਹਾਂ ਕਾਰਨ ਹੋਏ ਨੁਕਸਾਨ ’ਤੇ ਚਿੰਤਾ ਜ਼ਾਹਿਰ ਕੀਤੀ। ਉਨ੍ਹਾਂ ਕਿਹਾ ਕਿ ਉਹ ਆਪਣੇ ਸਾਥੀਆਂ ਨਾਲ ਹੜ੍ਹ ਪੀੜਤਾਂ ਦੀ ਮਦਦ ਕਰਨ ਲਈ ਸਾਈਂ ਮੀਆਂ ਮੀਰ ਫਾਊਂਡੇਸ਼ਨ ਕੋਲ ਪਹੁੰਚੇ ਹਨ। ਉਨ੍ਹਾਂ ਹੜ੍ਹ ਪੀੜਤਾਂ ਨੂੰ ਆਟਾ, ਚੌਲ, ਘਿਓ, ਦਾਲਾਂ, ਚਾਹ ਪੱਤੀ ਅਤੇ ਬੀਬੀਆਂ ਨੂੰ ਪੰਜ ਪੰਜ ਮੀਟਰ ਦੇ ਸੂਟ ਦਾ ਕੱਪੜਾ ਦਿੱਤਾ ਗਿਆ। ਮੁਸਲਿਮ ਭਾਈਚਾਰੇ ਵੱਲੋਂ ਵੱਖ-ਵੱਖ ਬਿਮਾਰੀਆਂ ਦੀਆਂ ਦਵਾਈਆਂ ਵੀ ਵੰਡੀਆਂ ਗਈਆਂ। ਸ੍ਰੀ ਮਹਾਲਮ ਨੇ ਕਿਹਾ ਕਿ ਉਨ੍ਹਾਂ ਪੰਜਾਬ ਵਾਸੀਆਂ ਦੀ ਇਸ ਦੁੱਖ ਦੀ ਘੜੀ ਵਿੱਚ ਸ਼ਰੀਕ ਹੋ ਕੇ ਭਾਈਚਾਰਕ ਸਾਂਝ ਮਜ਼ਬੂਤ ਕੀਤੀ ਹੈ। ਇਸ ਮੌਕੇ ਐਜੂਕੇਸ਼ਨ ਸੁਸਾਇਟੀ ਦੇ ਮੈਂਬਰ ਪ੍ਰਿੰਸੀਪਲ ਅਬਦੁਲ ਰਹਿਮਾਨ, ਪੀਰ ਸੁਲੇਮਾਨ ਫਾਰੂਕੀ, ਫੈਸਲ ਕੁਰੈਸ਼ੀ, ਕਾਦਰ ਬਖਸ਼ ਆਦਿ ਹਾਜ਼ਰ ਸਨ।

Advertisement
Advertisement
Show comments