ਸਕੂਲ ’ਚ ਧਾਰਮਿਕ ਸਮਾਗਮ ਕਰਵਾਇਆ
ਸ਼ਹੀਦ ਗੰਜ ਪਬਲਿਕ ਸਕੂਲ ਮੁੱਦਕੀ ਵਿੱਚ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਵਿਲੱਖਣ ਸ਼ਹਾਦਤ ਦੇ 350ਵੇਂ ਸ਼ਹੀਦੀ ਪੁਰਬ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ। ਗੁਰਬਾਣੀ ਦੇ ਰਸ ਭਿੰਨੇ ਸ਼ਬਦ ਗਾਇਣ ਰਾਹੀਂ ਆਰੰਭਤਾ ਕੀਤੀ ਗਈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪ੍ਰਕਾਸ਼ਿਤ ‘ਸ੍ਰੀ...
Advertisement
ਸ਼ਹੀਦ ਗੰਜ ਪਬਲਿਕ ਸਕੂਲ ਮੁੱਦਕੀ ਵਿੱਚ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਵਿਲੱਖਣ ਸ਼ਹਾਦਤ ਦੇ 350ਵੇਂ ਸ਼ਹੀਦੀ ਪੁਰਬ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ। ਗੁਰਬਾਣੀ ਦੇ ਰਸ ਭਿੰਨੇ ਸ਼ਬਦ ਗਾਇਣ ਰਾਹੀਂ ਆਰੰਭਤਾ ਕੀਤੀ ਗਈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪ੍ਰਕਾਸ਼ਿਤ ‘ਸ੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥ’ ਵਿੱਚੋਂ ਨੌਵੀਂ ਪਾਤਸ਼ਾਹੀ ਦੇ ਜੀਵਨ ਬਿਰਤਾਂਤ ਦੇ ਤਿੰਨੇ ਭਾਗਾਂ ਦਾ ਵਰਣਨ ਵਿਦਿਆਰਥੀਆਂ ਨੇ ਸੰਖੇਪ ਭਾਸ਼ਣਾਂ ਰਾਹੀਂ ਕੀਤਾ। ਧਾਰਮਿਕ ਗੀਤ, ਵਾਰ ਅਤੇ ਕਵੀਸ਼ਰੀ ਦੀ ਸ਼ਾਨਦਾਰ ਪੇਸ਼ਕਾਰੀ ਕੀਤੀ ਗਈ। ਪ੍ਰਿੰਸੀਪਲ ਸੰਜੀਵ ਜੈਨ ਨੇ ਗੁਰੂ ਤੇਗ ਬਹਾਦਰ ਸਾਹਿਬ, ਭਾਈ ਮਤੀ ਦਾਸ, ਭਾਈ ਸਤੀ ਦਾਸ ਅਤੇ ਭਾਈ ਦਿਆਲਾ ਦੀ ਸ਼ਹੀਦੀ ਦੇ ਇਤਿਹਾਸਿਕ, ਧਾਰਮਿਕ ਅਤੇ ਸਮਾਜਿਕ ਮਹੱਤਵ ਬਾਰੇ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਵਿਦਿਆਰਥੀਆਂ ਨੂੰ ਆਪਣੇ ਅਮਲੀ ਜੀਵਨ ਵਿੱਚ ਇਹਨਾਂ ਸ਼ਹਾਦਤਾਂ ਤੋਂ ਪ੍ਰੇਰਨਾ ਲੈਣ ਤੇ ਉਨ੍ਹਾਂ ਵੱਲੋਂ ਦਰਸਾਏ ਜੀਵਨ ਪੰਧ ਉੱਤੇ ਚੱਲਣ ਲਈ ਪ੍ਰੇਰਿਤ ਕੀਤਾ। ਅੰਤ ਵਿੱਚ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ।
Advertisement
Advertisement
