ਗੁਰੂ ਕਾਸ਼ੀ ਸਕੂਲ ’ਚ ਧਾਰਮਿਕ ਸਮਾਗਮ ਕਰਵਾਇਆ
ਸੀ ਐੱਮ ਐੱਸ ਗੁਰੂ ਕਾਸ਼ੀ ਪਬਲਿਕ ਸਕੂਲ ਭਗਤਾ ਭਾਈ ਵਿਖੇ ਗੁਰੂ ਤੇਗ ਬਹਾਦਰ ਸਾਹਿਬ, ਭਾਈ ਮਤੀ ਦਾਸ, ਭਾਈ ਸਤੀ ਦਾਸ ਤੇ ਭਾਈ ਦਿਆਲਾ ਜੀ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ਗਿਆ। ਭਾਈ ਗੁਰਪ੍ਰੀਤ ਸਿੰਘ ਫਰੀਦਕੋਟ ਵਾਲਿਆਂ...
Advertisement
ਸੀ ਐੱਮ ਐੱਸ ਗੁਰੂ ਕਾਸ਼ੀ ਪਬਲਿਕ ਸਕੂਲ ਭਗਤਾ ਭਾਈ ਵਿਖੇ ਗੁਰੂ ਤੇਗ ਬਹਾਦਰ ਸਾਹਿਬ, ਭਾਈ ਮਤੀ ਦਾਸ, ਭਾਈ ਸਤੀ ਦਾਸ ਤੇ ਭਾਈ ਦਿਆਲਾ ਜੀ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ਗਿਆ। ਭਾਈ ਗੁਰਪ੍ਰੀਤ ਸਿੰਘ ਫਰੀਦਕੋਟ ਵਾਲਿਆਂ ਦੇ ਕੀਰਤਨੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ। ਭਾਈ ਮਨਪ੍ਰੀਤ ਸਿੰਘ ਨੇ ਸੰਗਤਾਂ ਨੂੰ ਗੁਰੂ ਸਾਹਿਬ ਦੇ ਜੀਵਨ ਤੇ ਸ਼ਹੀਦੀ ਬਾਰੇ ਜਾਣੂ ਕਰਵਾਇਆ। ਸਕੂਲ ਦੇ ਬੱਚਿਆਂ ਨੇ ਕਵੀਸ਼ਰੀ ਅਤੇ ਧਾਰਮਿਕ ਕਵਿਤਾਵਾਂ ਪੇਸ਼ ਕੀਤੀਆਂ। ਸਕੂਲ ਦੇ ਮੈਨੇਜਿੰਗ ਡਾਇਰੈਕਟਰ ਜੈ ਸਿੰਘ ਅਤੇ ਪ੍ਰਿੰਸੀਪਲ ਰਮਨ ਕੁਮਾਰ ਨੇ ਬੱਚਿਆਂ ਨੂੰ ਗੁਰੂ ਸਾਹਿਬ ਵੱਲੋਂ ਦਿੱਤੀਆਂ ਸਿੱਖਿਆਵਾਂ 'ਤੇ ਚੱਲਣ ਦੀ ਪ੍ਰੇਰਨਾ ਦਿੱਤੀ। ਇਸ ਮੌਕੇ ਸਕੂਲ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਖੁਸ਼ਵੰਤ ਸਿੰਘ, ਖਜਾਨਚੀ ਰਾਜਵੰਤ ਸਿੰਘ ਭਗਤਾ, ਸੁਖਵਿੰਦਰ ਸਿੰਘ ਗਗਨ, ਜਸਪ੍ਰੀਤ ਸਿੰਘ, ਜਗਮੋਹਨ ਸਿੰਘ, ਲਵਪ੍ਰੀਤ ਸਿੰਘ ਤੇ ਨਿਰੰਜਨ ਸਿੰਘ ਹਾਜ਼ਰ ਸਨ।
Advertisement
Advertisement
Advertisement
×

