DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਚਿੱਪ ਵਾਲੇ ਮੀਟਰ ਲਾਹ ਕੇ ਬਿਜਲੀ ਦਫਤਰ ਜਮ੍ਹਾਂ ਕਰਵਾਏ

ਚਿੱਪ ਵਾਲੇ ਮੀਟਰ ਲਾਹ ਕੇ ਬਿਜਲੀ ਦਫਤਰ ਜਮ੍ਹਾਂ ਕਰਵਾਏ

  • fb
  • twitter
  • whatsapp
  • whatsapp
Advertisement
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਅੱਜ ਹਲਕੇ ਦੇ ਵੱਖ ਵੱਖ ਪਿੰਡਾਂ ਵਿੱਚੋਂ ਚਿੱਪ ਵਾਲੇ ਮੀਟਰ ਉਤਾਰ ਕੇ ਬਿਜਲੀ ਦਫਤਰ ਜਮ੍ਹਾਂ ਕਰਵਾਏ ਅਤੇ ਸਬੰਧਤ ਘਰਾਂ ਦੀ ਸਿੱਧੀ ਬਿਜਲੀ ਸਪਲਾਈ ਚਾਲੂ ਕੀਤੀ। ਕਿਸਾਨ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਗੁਰਦੇਵ ਸਿੰਘ ਸ਼ਾਹਵਾਲਾ ਦੀ ਅਗਵਾਈ ਹੇਠ ਕਿਸਾਨਾਂ ਨੇ ਪਿੰਡ ਸ਼ੇਰਪੁਰ ਤਾਇਬਾ ਦੇ ਕਈ ਘਰਾਂ ਵਿੱਚ ਲੱਗੇ ਚਿੱਪ ਵਾਲੇ ਮੀਟਰਾਂ ਨੂੰ ਉਤਾਰਿਆ।

ਪ੍ਰਧਾਨ ਗੁਰਦੇਵ ਸਿੰਘ ਸ਼ਾਹਵਾਲਾ ਨੇ ਕਿਹਾ ਕਿ ਧੱਕੇ ਨਾਲ ਲਗਾਏ ਜਾ ਰਹੇ ਇਹ ਮੀਟਰ ਲੋਕ ਹਿੱਤ ਵਿੱਚ ਨਹੀਂ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਮੀਟਰਾਂ ਦੀ ਗਲਤ ਰੀਡਿੰਗ ਕੱਢਣ ਦੀਆਂ ਸ਼ਿਕਾਇਤਾ ਸਾਹਮਣੇ ਆਉਣ ਤੋਂ ਬਾਅਦ ਜਥੇਬੰਦੀ ਨੇ ਇਨ੍ਹਾਂ ਨੂੰ ਘਰਾਂ ਤੋਂ ਉਤਾਰਨ ਦਾ ਫ਼ੈਸਲਾ ਕੀਤਾ ਸੀ। ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ਧੱਕੇ ਨਾਲ ਅਜਿਹੇ ਮੀਟਰ ਘਰਾਂ ਵਿੱਚ ਲਗਾਏ ਜਾ ਰਹੇ ਹਨ ਅਤੇ ਲੋਕਾਂ ਨੂੰ ਡਰਾਇਆ ਧਮਕਾਇਆ ਜਾ ਰਿਹਾ ਹੈ ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਕਿਸਾਨ ਆਗੂ ਨੇ ਕਿਹਾ ਕਿ ਬਿਜਲੀ ਸੋਧ ਬਿੱਲ 2025 ਨੂੰ ਰੱਦ ਕਰਵਾਉਣ, ਬਿਜਲੀ ਬੋਰਡ ਨੂੰ ਫਿਰ ਤੋਂ ਬਹਾਲ ਕਰਵਾਉਣ ਤੋਂ ਇਲਾਵਾ ਬਿਜਲੀ ਦਾ ਨਿੱਜੀਕਰਨ ਰੋਕਣ ਲਈ ਕਿਸਾਨ ਜਥੇਬੰਦੀਆਂ ਵਲੋਂ ਆਰੰਭਿਆ ਸੰਘਰਸ਼ ਜਾਰੀ ਰਹੇਗਾ। ਉਨ੍ਹਾਂ ਦੱਸਿਆ ਕਿ ਉਤਾਰੇ ਗਏ ਸਾਰੇ ਮੀਟਰਾਂ ਨੂੰ ਇੱਥੇ ਬਿਜਲੀ ਦਫਤਰ ਜਮ੍ਹਾਂ ਕਰਵਾ ਦਿੱਤਾ ਗਿਆ ਹੈ।

Advertisement

Advertisement

Advertisement
×