ਚਾਰ ਕਰੋੜ ਦੀ ਲਾਗਤ ਨਾਲ ਦੋ ਸੜਕਾਂ ਦਾ ਨਵੀਨੀਕਰਨ
ਸੰਸਦ ਮੈਂਬਰ ਮੀਤ ਹੇਅਰ ਨੇ ਕੀਤਾ ਉਦਘਾਟਨ
Advertisement
ਲੋਕ ਸਭਾ ਮੈਂਬਰ ਸੰਗਰੂਰ ਗੁਰਮੀਤ ਸਿੰਘ ਮੀਤ ਹੇਅਰ ਨੇ ਕਰੀਬ 4 ਕਰੋੜ ਦੀ ਲਾਗਤ ਨਾਲ ਤਿਆਰ ਦੋ ਸੜਕਾਂ ਦਾ ਉਦਘਾਟਨ ਕੀਤਾ, ਜਿਨ੍ਹਾਂ ਨੂੰ 10 ਫੁੱਟ ਤੋਂ 18 ਫੁੱਟ ਚੌੜਾ ਕਰਕੇ ਬਣਾਇਆ ਗਿਆ ਹੈ।
ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਬਰਨਾਲਾ ਤੋਂ ਚੀਮਾ ਵਾਇਆ ਪੱਤੀ ਸੇਖਵਾਂ ਨੂੰ ਕਰੀਬ 364 ਲੱਖ ਦੀ ਲਾਗਤ ਨਾਲ ਨਵੀਨੀਕਰਨ ਕਰਦੇ ਹੋਏ 10 ਫੁੱਟ ਤੋਂ 18 ਫੁੱਟ ਚੌੜਾ ਕੀਤਾ ਗਿਆ ਹੈ ਜਿਸ ਦੀ ਲੰਬਾਈ 8.35 ਕਿਲੋਮੀਟਰ ਹੈ। ਉਨ੍ਹਾਂ ਕਿਹਾ ਕਿ ਇਹ ਸੜਕ ਕਾਫੀ ਸਮੇਂ ਤੋਂ ਖਰਾਬ ਹੋਣ ਕਰਕੇ ਰਾਹਗੀਰਾਂ, ਬਰਨਾਲਾ ਵਾਸੀਆਂ ਨੂੰ ਬਹੁਤ ਮੁਸ਼ਕਿਲ ਪੇਸ਼ ਆਉਂਦੀ ਸੀ ਤੇ ਇਸੇ ਪ੍ਰੇਸ਼ਾਨੀ ਨੂੰ ਧਿਆਨ ਵਿੱਚ ਰੱਖਦੇ ਹੋਏ ਸੜਕ ਦੇ ਨਵੀਨੀਕਰਨ ਦੇ ਨਾਲ ਨਾਲ ਇਸ ਨੂੰ ਚੌੜਾ ਕਰਕੇ 18 ਫੁੱਟੀ ਬਣਾਇਆ ਗਿਆ ਹੈ।
Advertisement
ਉਨ੍ਹਾਂ ਤਰਕਸ਼ੀਲ ਚੌਕ ਤੋਂ ਬਾਜਾਖਾਨਾ ਰੋਡ ਦਾ ਵੀ ਉਦਘਾਟਨ ਕੀਤਾ, ਜਿਸ ਨੂੰ ਕਰੀਬ 35 ਲੱਖ ਦੀ ਲਾਗਤ ਨਾਲ ਨਵੀਨੀਕਰਨ ਕਰਦਿਆਂ 10 ਫੁੱਟ ਤੋਂ 18 ਫੁੱਟ ਚੌੜਾ ਕੀਤਾ ਗਿਆ ਹੈ। ਇਸ ਮੌਕੇ ਚੇਅਰਮੈਨ ਯੋਜਨਾ ਬੋਰਡ ਅਤੇ ਮਾਰਕੀਟ ਕਮੇਟੀ ਬਰਨਾਲਾ ਪਰਮਿੰਦਰ ਸਿੰਘ ਭੰਗੂ, ਹਲਕਾ ਇੰਚਾਰਜ ਹਰਿੰਦਰ ਸਿੰਘ ਧਾਲੀਵਾਲ, ਐਕਸੀਅਨ ਪੀ ਡਬਲਿਊ ਡੀ ਹਰਸ਼ ਗੋਇਲ ਅਤੇ ਐੱਸਡੀਓ ਕੰਵਰਦੀਪ ਸਿੰਘ ਹਾਜ਼ਰ ਸਨ।
Advertisement