ਕਰੋਨਾਵਾਇਰਸ

ਮੋਗਾ ਜ਼ਿਲ੍ਹੇ ਵਿੱਚ ਡੀਐੱਸਪੀ ਸਮੇਤ ਨੌਂ ਵਿਅਕਤੀਆਂ ਦੀ ਰਿਪੋਰਟ ਪਾਜ਼ੇਟਿਵ

ਮੋਗਾ ਜ਼ਿਲ੍ਹੇ ਵਿੱਚ ਡੀਐੱਸਪੀ ਸਮੇਤ ਨੌਂ ਵਿਅਕਤੀਆਂ ਦੀ ਰਿਪੋਰਟ ਪਾਜ਼ੇਟਿਵ

ਮਹਿੰਦਰ ਸਿੰਘ ਰੱਤੀਆਂ
ਮੋਗਾ, 13 ਜੁਲਾਈ

ਇੱਥੇ ਅੱਜ ਜ਼ਿਲ੍ਹੇ ਦੇ ਡੀਐੱਸਪੀ ਸਣੇ 9 ਵਿਅਕਤੀਆਂ ਦੀ ਰਿਪੋਰਟ ਪਾਜ਼ੇਟਿਵ ਆਈ ਹੈ। ਸਿਵਲ ਸਰਜਨ ਡਾ. ਅਮਰਪ੍ਰੀਤ ਕੌਰ ਬਾਜਵਾ ਨੇ ਦੱਸਿਆ ਵਿਭਾਗ ਨੇ ਆਪਣੀ ਟੈਸਟਿੰਗ ਮੁਹਿੰਮ ਵਿੱਚ ਤੇਜ਼ੀ ਲਿਆਂਦੀ ਹੈ ਤਾਂ ਕਿ ਵੱਧ ਤੋਂ ਵੱਧ ਵਿਅਕਤੀਆਂ ਦੀ ਸ਼ਨਾਖਤ ਕਰ ਕੇ ਉਨ੍ਹਾਂ ਨੂੰ ਬਣਦੀ ਡਾਕਟਰੀ ਸਹਾਇਤਾ ਦਿੱਤੀ ਜਾ ਸਕੇ।

ਜ਼ਿਲ੍ਹਾ ਪੁਲੀਸ ਮੁਖੀ ਹਰਮਨਬੀਰ ਸਿੰਘ ਗਿੱਲ ਨੇ ਹਦਾਇਤਾਂ ਜਾਰੀ ਕੀਤੀਆਂ ਹਨ ਕਿ ਆਮ ਦਰਖਾਸਤਾਂ ਅਤੇ ਮੰਗ ਪੱਤਰ ਹੁਣ ਸਿਰਫ਼ ਈਮੇਲ ਰਾਹੀਂ ਹੀ ਮਨਜ਼ੂਰ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਸਿਰਫ਼ ਕੇਵਲ ਜ਼ਰੂਰੀ ਦਰਖਾਸਤ ਹੀ ਨਿੱਜੀ ਤੌਰ ਉੱਤੇ ਲਈ ਜਾਵੇਗੀ। ਬਾਘਾਪੁਰਾਣਾ ਆਈਸੋਲੇਸ਼ਨ ਕੇਂਦਰ ਦੀ ਬਾਰੀ ਤੋੜ ਕੇ ਫ਼ਰਾਰ ਹੋਇਆ ਪਾਜ਼ੇਟਿਵ ਮੁਲਜਮ ਬਲਕਾਰ ਸਿੰਘ ਪਿੰਡ ਕੰਮੇਆਣਾ (ਫਰੀਦਕੋਟ) ਨੂੰ ਪੁਲੀਸ ਨੇ ਕਾਬੂ ਕਰਕੇ ਮੁੜ ਆਈਸੋਡਲੇਸ਼ਨ ਕੇਂਦਰ ’ਚ ਭੇਜ ਦਿੱਤਾ ਹੈ।

ਮਲੋਟ (ਲਖਵਿੰਦਰ ਸਿੰਘ): ਇੱਥੇ ਡੀਏਵੀ ਕਾਲਜ ਨੇੜੇ ਰਹਿੰਦੇ ਆਰਐੱਮਪੀ ਡਾਕਟਰ ਦੇ ਕਰੋਨਾ ਪਾਜ਼ੇਟਿਵ ਹੋਣ ਦੀ ਪੁਸ਼ਟੀ ਹੋਈ ਹੈ। ਇਸ ਸਬੰਧੀ ਐੱਸਐੱਮਓ ਡਾ. ਗੁਰਚਰਨ ਸਿੰਘ ਮਾਨ ਨੇ ਕਿਹਾ ਕਿ ਆਰਐੱਮਪੀ ਡਾਕਟਰ ਦਾ ਕਰੋਨਾ ਪਾਜ਼ੇਟਿਵ ਹੋਣਾ, ਗੰਭੀਰ ਚਿੰਤਾ ਦਾ ਵਿਸ਼ਾ ਹੈ ਕਿਉਂਕਿ ਉਸ ਦੇ ਸੰਪਰਕ ਵਿੱਚ ਆਉਣ ਵਾਲੇ ਬਹੁਤੇ ਲੋਕ ਪਹਿਲਾਂ ਹੀ ਕਿਸੇ ਨਾ ਕਿਸੇ ਰੋਗ ਤੋਂ ਪੀੜਤ ਹੁੰਦੇ ਹਨ।

ਫਾਜ਼ਿਲਕਾ ਜ਼ਿਲ੍ਹੇ ’ਚ ਤਿੰਨ ਪਾਜ਼ੇਟਿਵ

ਜਲਾਲਾਬਾਦ (ਚੰਦਰ ਪ੍ਰਕਾਸ਼ ਕਾਲੜਾ): ਸਿਵਲ ਸਰਜਨ ਫਾਜ਼ਿਲਕਾ ਡਾ. ਚੰਦਰ ਮੋਹਨ ਕਟਾਰੀਆ ਨੇ ਦੱਸਿਆ ਕਿ ਅੱਜ ਜ਼ਿਲ੍ਹੇ ’ਚ 3 ਹੋਰ ਪਾਜ਼ੇਟਿਵ ਕੇਸਾਂ ਦੀ ਪੁਸ਼ਟੀ ਹੋਈ ਹੈ। ਦੋ ਜਣੇ ਤ੍ਰਿਪੁਰਾ ਤੇ ਬਿਹਾਰ ਤੋਂ ਆਏ ਸਨ ਜਿਨ੍ਹਾਂ ਦੇ ਸੈਂਪਲ ਲੈਣ ਤੋਂ ਅੱਜ ਰਿਪੋਰਟ ਪਾਜ਼ੇਟਿਵ ਆਈ ਹੈ। ਜ਼ਿਲ੍ਹੇ ਵਿੱਚ ਐਕਟਿਵ ਕੇਸਾਂ ਦੀ ਗਿਣਤੀ 11 ਹੋ ਗਈ ਹੈ ਜਦੋਂ ਕਿ ਤੀਜੇ ਵਿਅਕਤੀ ਦੀ ਕੋਈ ਟਰੈਵਲ ਹਿਸਟਰੀ ਨਹੀਂ ਹੈ।

ਚੋਰ ਗਰੋਹ ਦਾ ਮੈਂਬਰ ਕਰੋਨਾ ਪਾਜ਼ੇਟਿਵ

ਫਤਿਹਗੜ੍ਹ ਪੰਜਤੂਰ (ਹਰਦੀਪ ਸਿੰਘ): ਇੱਥੋਂ ਦੇ ਥਾਣੇ ਵਿੱਚ ਰਿਮਾਂਡ ’ਤੇ ਚੱਲ ਰਹੇ ਇੱਕ ਮੁਲਜ਼ਮ ਦੀ ਕਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ। ਇਹ ਨੌਜਵਾਨ ਵਾਹਨ ਚਾਲਕ ਚੋਰ ਗਰੋਹ ਦਾ ਮੈਂਬਰ ਦੱਸਿਆ ਜਾਂਦਾ ਹੈ। ਦੋਪਹੀਆ ਵਾਹਨ ਚੋਰ ਗਰੋਹ ਦੇ ਪੰਜ ਮੈਂਬਰ ਲੰਘੇ ਦੋ ਦਿਨਾਂ ਤੋਂ ਰਿਮਾਂਡ ’ਤੇ ਚੱਲ ਰਹੇ ਹਨ। ਪੁਲੀਸ ਨੇ ਉਨ੍ਹਾਂ ਤੋਂ ਦਸ ਚੋਰੀ ਦੇ ਮੋਟਰਸਾਈਕਲ ਬਰਾਮਦ ਕੀਤੇ ਸਨ। ਪੁਲੀਸ ਨੇ ਇਨ੍ਹਾਂ ਸਾਰੇ ਮੈਂਬਰਾਂ ਦੇ ਕਰੋਨਾ ਟੈਸਟ ਕਰਵਾਏ ਸਨ। ਇਨ੍ਹਾਂ ਵਿੱਚੋਂ ਬੌਬੀ ਦੀ ਰਿਪੋਰਟ ਪਾਜ਼ੇਟਿਵ ਆਈ ਹੈ।

ਫ਼ਿਰੋਜ਼ਪੁਰ ’ਚ ਕਰੋਨਾ ਦੇ ਗਿਆਰਾਂ ਨਵੇਂ ਮਾਮਲੇ

ਫ਼ਿਰੋਜ਼ਪੁਰ (ਸੰਜੀਵ ਹਾਂਡਾ): ਫ਼ਿਰੋਜ਼ਪੁਰ ’ਚ ਸੋਮਵਾਰ ਨੂੰ ਕਰੋਨਾ ਦੇ ਗਿਆਰਾਂ ਮਾਮਲੇ ਸਾਹਮਣੇ ਆਏ ਹਨ। ਜ਼ਿਲ੍ਹੇ ਵਿੱਚ ਕਰੋਨਾ ਦੇ ਐਕਟਿਵ ਕੇਸਾਂ ਦੀ ਸੰਖਿਆ ਹੁਣ ਵਧ ਕੇ 73 ਹੋ ਗਈ ਹੈ। ਅੱਜ ਸਾਹਮਣੇ ਆਏ ਕੇਸਾਂ ਵਿੱਚੋਂ ਤਿੰਨ ਮਰੀਜ਼ ਬਾਹਰਲੇ ਜ਼ਿਲ੍ਹਿਆਂ ਵਿੱਚ ਰਿਪੋਰਟ ਹੋਏ ਹਨ। ਹਾਲਾਂਕਿ ਜ਼ਿਲ੍ਹੇ ਅੰਦਰ ਸਭ ਕੁਝ ਆਮ ਦਿਨਾਂ ਵਾਂਗ ਚੱਲ ਰਿਹਾ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਪੰਜਾਬ ’ਚ ਕਰੋਨਾ ਨੇ ਫਣ ਚੁੱਕਿਆ; ਰਿਕਾਰਡ 39 ਮੌਤਾਂ

ਪੰਜਾਬ ’ਚ ਕਰੋਨਾ ਨੇ ਫਣ ਚੁੱਕਿਆ; ਰਿਕਾਰਡ 39 ਮੌਤਾਂ

ਲੁਧਿਆਣਾ ਵਿੱਚ ਪਿਛਲੇ ਤਿੰਨ ਹਫ਼ਤਿਆਂ ’ਚ ਸਭ ਤੋਂ ਵੱਧ ਮੌਤਾਂ

ਬੰਗਲੂਰੂ: ਵੱਡੇ ਪੱਧਰ ’ਤੇ ਸਾੜਫੂਕ; ਪੁਲੀਸ ਫਾਇਰਿੰਗ ’ਚ 3 ਮੌਤਾਂ

ਬੰਗਲੂਰੂ: ਵੱਡੇ ਪੱਧਰ ’ਤੇ ਸਾੜਫੂਕ; ਪੁਲੀਸ ਫਾਇਰਿੰਗ ’ਚ 3 ਮੌਤਾਂ

* ਇਤਰਾਜ਼ਯੋਗ ਪੋਸਟ ਤੋਂ ਭੜਕੀ ਹਿੰਸਾ; * 50 ਪੁਲੀਸ ਕਰਮੀਆਂ ਸਮੇਤ ਕਈ ਜ...

ਪਾਵਰਕੌਮ ’ਚ 40 ਹਜ਼ਾਰ ਅਸਾਮੀਆਂ ਖ਼ਤਮ ਕਰਨ ਦੀ ਤਿਆਰੀ

ਪਾਵਰਕੌਮ ’ਚ 40 ਹਜ਼ਾਰ ਅਸਾਮੀਆਂ ਖ਼ਤਮ ਕਰਨ ਦੀ ਤਿਆਰੀ

* ਬਿਜਲੀ ਵਿਭਾਗ ਨੇ ਜੁਲਾਈ ਮਹੀਨੇ ਦੋ ਮੀਟਿੰਗਾਂ ’ਚ ਲਏ ਅਹਿਮ ਫੈਸਲੇ; *...

ਸ਼ਹਿਰ

View All