ਸਾਈਕੋਮੈਟਰਿਕ ਟੈਸਟ ਲਈ ਅਰਜ਼ੀਆਂ ਮੰਗੀਆਂ
ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ:ਸਿ) ਨੀਲਮ ਰਾਣੀ ਨੇ ਦੱਸਿਆ ਕਿ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੀਆਂ ਵਿਦਿਆਰਥਣਾਂ ਦਾ ਸਾਈਕੋਮੈਟਰਿਕ ਟੈਸਟ ਕਰਵਾਇਆ ਜਾਣਾ ਹੈ, ਜਿਸ ਸਬੰਧੀ ਰਜਿਸਟਰਡ ਏਜੰਸੀਆਂ ਤੋਂ 11 ਨਵੰਬਰ ਤੱਕ ਅਰਜ਼ੀਆਂ ਦੀ ਮੰਗ ਕੀਤੀ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ...
Advertisement
ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ:ਸਿ) ਨੀਲਮ ਰਾਣੀ ਨੇ ਦੱਸਿਆ ਕਿ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੀਆਂ ਵਿਦਿਆਰਥਣਾਂ ਦਾ ਸਾਈਕੋਮੈਟਰਿਕ ਟੈਸਟ ਕਰਵਾਇਆ ਜਾਣਾ ਹੈ, ਜਿਸ ਸਬੰਧੀ ਰਜਿਸਟਰਡ ਏਜੰਸੀਆਂ ਤੋਂ 11 ਨਵੰਬਰ ਤੱਕ ਅਰਜ਼ੀਆਂ ਦੀ ਮੰਗ ਕੀਤੀ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਜ਼ਿਲ੍ਹਾ ਕਮੇਟੀਆਂ ਦੀ ਨਿਗਰਾਨੀ ਹੇਠ ਵਿਭਾਗ ਦੀਆਂ ਸ਼ਰਤਾਂ ਪੂਰੀਆਂ ਕਰਨ ਵਾਲੀਆਂ ਰਜਿਸਟਰਡ ਏਜੰਸੀਆਂ ਵੱਲੋਂ ਕੀਤਾ ਜਾਣਾ ਹੈ। ਇਹ ਟੈਸਟ ਵਿਦਿਆਰਥਣਾਂ ਨੂੰ ਭਵਿੱਖ ਵਿੱਚ ਆਪਣੇ ਜੀਵਨ ਵਿਚ ਵੱਖ-ਵੱਖ ਵਿਸ਼ਿਆਂ ਨੂੰ ਚੁਣਨ ਵਿਚ ਸਹਾਇਤਾ ਕਰੇਗਾ।
Advertisement
Advertisement
×

