ਪੱਤਰ ਪ੍ਰੇਰਕ
ਭੁੱਚੋ ਮੰਡੀ, 28 ਜਨਵਰੀ
ਮੈਡੀਕਲ ਪ੍ਰੈਕਟੀਸ਼ਨਰਜ ਐਸੋਸੀਏਸ਼ਨ ਪੰਜਾਬ ਦੀ ਮੀਟਿੰਗ ਪ੍ਰਧਾਨ ਸ਼ਮਸ਼ੇਰ ਸਿੰਘ ਭੁੱਚੋ ਖੁਰਦ ਦੀ ਪ੍ਰਧਾਨਗੀ ਹੇਠ ਹੋਈ। ਇਸ ਵਿੱਚ ਸੂਬਾਈ ਆਗੂ ਕਰਨੈਲ ਸਿੰਘ ਤੇ ਸੁਰਜੀਤ ਸਿੰਘ ਅਤੇ ਜ਼ਿਲ੍ਹਾ ਪ੍ਰਧਾਨ ਬਲਜਿੰਦਰ ਸਿੰਘ ਸ਼ਾਮਲ ਹੋਏ। ਆਗੂਆਂ ਨੇ ਜੱਥੇਬੰਦੀ ਦੀਆਂ ਗਤੀਵਿਧੀਆਂ ਬਾਰੇ ਵਿਚਾਰ ਚਰਚਾ ਕੀਤੀ ਅਤੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਮੈਡੀਕਲ ਪ੍ਰੈਕਟੀਸ਼ਨਰਾਂ ਦੀ 1965 ਤੋਂ ਬੰਦ ਪਈ ਰਜਿਸਟ੍ਰੇਸ਼ਨ ਖੋਲ੍ਹੀ ਜਾਵੇ। ਇਸ ਮੌਕੇ ਆਗੂ ਹਰਬੰਸ ਸਿੰਘ, ਰਾਮ ਕੁਮਾਰ ਦੋਸ਼ੀ, ਅਮਰਿੰਦਰ ਸਿੰਘ, ਰੁਲਦਾ ਸਿੰਘ, ਬੂਟਾ ਸਿੰਘ, ਵੀਰ ਸਿੰਘ, ਜੀਤ ਸਿੰਘ ਹਾਜ਼ਰ ਸਨ।