ਭਾਰਤੀ ਕਿਸਾਨ ਯੂਨੀਅਨ ਖੋਸਾ ਦੇ ਸੂਬਾਈ, ਜ਼ਿਲ੍ਹਾ ਅਤੇ ਬਲਾਕ ਪੱਧਰੀ ਆਗੂਆਂ ਨੇ ਆਪਣੇ ਅਹੁਦਿਆਂ ਤੋਂ ਅਸਤੀਫ਼ੇ ਦੇ ਦਿੱਤੇ ਹਨ। ਆਗੂਆਂ ਨੇ ਕਿ ਪਾਰਟੀ ’ਚ ਵਫਾਦਾਰਾਂ ਦੀ ਕੋਈ ਸੁਣਵਾਈ ਨਹੀਂ ਹੈ ਸਗੋਂ ਚਾਪਲੂਸਾਂ ਨੂੰ ਅੱਗੇ ਲਿਆਂਦਾ ਜਾ ਰਿਹਾ ਹੈ। ਉਨ੍ਹਾਂ ਆਖਿਆ ਕਿ ਉਨ੍ਹਾਂ ਅਜਿਹੇ ਵਰਤਾਰੇ ਤੋਂ ਤੰਗ ਆ ਕੇ ਅਸਤੀਫ਼ੇ ਦਿੱਤੇ ਹਨ।
ਅਸਤੀਫ਼ੇ ਦੇਣ ਵਾਲਿਆਂ ਵਿੱਚ ਇਸਤਰੀ ਵਿੰਗ ਪੰਜਾਬ ਦੀ ਪ੍ਰਧਾਨ ਰਮਨਦੀਪ ਕੌਰ ਮਰ ਖਾਈ, ਸੂਬਾ ਮੀਤ ਪ੍ਰਧਾਨ ਹਰਨੇਕ ਸਿੰਘ ਲਾਧੀਆਂ, ਸੂਬਾ ਮੀਤ ਪ੍ਰਧਾਨ ਜਸਵੀਰ ਸਿੰਘ ਝਾਮਕਾ, ਸੂਬਾ ਪ੍ਰੈੱਸ ਸਕੱਤਰ ਮੰਗਲ ਸਿੰਘ ਸੰਧੂ, ਸੂਬਾ ਮੀਤ ਪ੍ਰਧਾਨ ਗੁਰਦਰਸ਼ਨ ਸਿੰਘ, ਕੁਲਦੀਪ ਸਿੰਘ ਨੇਤਾ ਜ਼ਿਲ੍ਹਾ ਪ੍ਰਧਾਨ ਸ਼੍ਰੀ ਮੁਕਤਸਰ ਸਾਹਿਬ, ਬਲਜਿੰਦਰ ਸਿੰਘ ਖ਼ਾਲਸਾ ਮੁੱਖ ਬੁਲਾਰਾ ਮੋਗਾ, ਅਰਸ਼ ਸੋਢੀ ਬਲਾਕ ਪ੍ਰਧਾਨ ਮਲੋਟ, ਨਾਨਕ ਸਿੰਘ ਬਲਾਕ ਪ੍ਰਧਾਨ ਗਿੱਦੜਬਾਹਾ, ਬਲਦੇਵ ਸਿੰਘ ਸ਼ਾਮਖੇੜਾ ਜ਼ਿਲ੍ਹਾ ਜਰਨਲ ਸਕੱਤਰ, ਰਾਜਵੀਰ ਸਿੰਘ ਸੂਬਾ ਮੀਤ ਪ੍ਰਧਾਨ, ਜਸਪਾਲ ਸਿੰਘ ਜ਼ਿਲ੍ਹਾ ਮੀਤ ਪ੍ਰਧਾਨ ਲੁਧਿਆਣਾ, ਸੁਖਵਿੰਦਰ ਸਿੰਘ, ਨਛੱਤਰ ਸਿੰਘ ਸਰਪੰਚ ਭੱਠਲ ਖੂਹਾਂ ਲੁਧਿਆਣਾ ਆਦਿ ਤੋਂ ਇਲਾਵਾ ਕੁਝ ਬਲਾਕ ਅਤੇ ਇਕਾਈ ਪੱਧਰੀ ਵਰਕਰਾਂ ਨੇ ਵੀ ਅਸਤੀਫ਼ੇ ਦਿੱਤੇ ਹਨ। ਆਗੂਆਂ ਦਾ ਕਹਿਣਾ ਹੈ ਕਿ ਬਹੁਤ ਜਲਦ ਉਹ ਦੁਬਾਰਾ ਮੀਟਿੰਗ ਕਰਕੇ ਆਪਣੀ ਅਗਲੀ ਰਣਨੀਤੀ ਤੈਅ ਕਰਨਗੇ ਅਤੇ ਇਸ ਸਬੰਧੀ ਵਿਸਥਾਰ ਨਾਲ ਪ੍ਰੈੱਸ ਨੂੰ ਜਾਣਕਾਰੀ ਮੁਹੱਈਆ ਕਰਵਾਈ ਜਾਵੇਗੀ।