ਮਾਨਸਾ: ਸ਼੍ਰੋਮਣੀ ਅਕਾਲੀ ਦਲ (ਅ) ਦੇ ਜ਼ਿਲ੍ਹਾ ਜਨਰਲ ਸਕੱਤਰ ਸੁਖਚੈਨ ਸਿੰਘ ਅਤਲਾ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਇਹ ਅਸਤੀਫਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਬਲਵੀਰ ਸਿੰਘ ਬੱਛੋਆਣਾ ਨੂੰ ਭੇਜਦਿਆਂ ਦੋਸ਼ ਲਾਇਆ ਹੈ ਕਿ ਹੁਣ ਪਾਰਟੀ ਦੀ ਸੀਨੀਅਰ ਲੀਡਰਸ਼ਿੱਪ ਕਿਸੇ ਪਾਰਟੀ ਵਰਕਰ ਦੀ ਗੱਲ ਸੁਣਨ ਲਈ ਤਿਆਰ ਨਹੀਂ ਹੈ। ਉਨ੍ਹਾਂ ਕਿਹਾ ਕਿ ਉਹ ਪਾਰਟੀ ਵਿੱਚ ਸਿਮਰਨਜੀਤ ਸਿੰਘ ਮਾਨ ਦੀ ਕੁਰਬਾਨੀ ਨੂੰ ਵੇਖ ਕੇ ਪਾਰਟੀ ਵਿੱਚ ਸ਼ਾਮਿਲ ਹੋਏ ਸਨ ਅਤੇ ਅੱਜ ਵੀ ਉਹ ਉਨ੍ਹਾਂ ਦੀ ਕੁਰਬਾਨੀ ਨੂੰ ਸਿਜਦਾ ਕਰਦੇ ਹਨ। -ਪੱਤਰ ਪ੍ਰੇਰਕ