ਪਰਸ਼ੋਤਮ ਬੱਲੀ
ਬਰਨਾਲਾ, 6 ਮਾਰਚ
ਜ਼ਿਲ੍ਹਾ ਪ੍ਰਸ਼ਾਸਨ ਬਰਨਾਲਾ ਵੱਲੋਂ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਰਾਹੀਂ ਚਲਾਈ ਜਾ ਰਹੀ ‘ਬੇਟੀ ਬਚਾਓ, ਬੇਟੀ ਪੜ੍ਹਾਓ’ ਮੁਹਿੰਮ ਤਹਿਤ ਐੱਲਬੀਐੱਸ ਆਰੀਆ ਮਹਿਲਾ ਕਾਲਜ ’ਚ 31 ਨਵ-ਜੰਮੀਆਂ ਬੱਚੀਆਂ ਦੇ ਸਨਮਾਨ ਲਈ ਜ਼ਿਲ੍ਹਾ ਪ੍ਰੋਗਰਾਮ ਅਫਸਰ ਕੁਲਵਿੰਦਰ ਸਿੰਘ ਦੀ ਅਗਵਾਈ ’ਚ ਸਮਾਗਮ ਕਰਵਾਇਆ ਗਿਆ। ਮੁੱਖ ਮਹਿਮਾਨ ਵਜੋਂ ਡਿਪਟੀ ਕਮਿਸ਼ਨਰ ਬਰਨਾਲਾ ਤੇਜ ਪ੍ਰਤਾਪ ਸਿੰਘ ਫੂਲਕਾ ਪੁੱਜੇ| ਡਿਪਟੀ ਕਮਿਸ਼ਨਰ ਨੇ ਆਖਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਬਰਨਾਲਾ ਵੱਲੋਂ ਲਗਾਤਾਰ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ|