ਜ਼ੀਰਾ: ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਜ਼ਿਲ੍ਹਾ ਫ਼ਿਰੋਜ਼ਪੁਰ ਵੱਲੋਂ ਸਥਾਨਕ ਜੀਵਨ ਮੱਲ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਜ਼ੀਰਾ ਵਿੱਚ ਸਮਾਗਮ ਕਰਕੇ ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਪੰਜਾਬ ਦੇ ਸੂਬਾਈ ਜਨਰਲ ਸਕੱਤਰ ਬਲਕਾਰ ਵਲਟੋਹਾ ਅਤੇ ਜਥੇਬੰਦੀ ਦੇ ਫਿਰੋਜ਼ਪੁਰ ਜ਼ਿਲ੍ਹੇ ਦੇ ਸੀਨੀਅਰ ਮੀਤ ਪ੍ਰਧਾਨ ਜਗਦੇਵ ਸ਼ਰਮਾ ਵੱਲੋਂ ਸਿੱਖਿਆ ਵਿਭਾਗ ਅਤੇ ਜਥੇਬੰਦੀ ਪ੍ਰਤੀ ਨਿਭਾਈਆਂ ਸ਼ਾਨਦਾਰ ਸੇਵਾਵਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਅਧਿਆਪਕ ਵਰਗ ਨੇ ਉਨ੍ਹਾਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਸੂਬਾ ਵਿੱਤ ਸਕੱਤਰ ਨਵੀਨ ਕੁਮਾਰ ਸਚਦੇਵਾ, ਐਡੀਸ਼ਨ ਜਨਰਲ ਸਕੱਤਰ ਬਾਜ ਸਿੰਘ ਭੁੱਲਰ, ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਸਿੰਘ ਖਾਨਪੁਰੀਆ ਆਦਿ ਨੇ ਕਿਹਾ ਕਿ ਯੂਨੀਅਨ ਦੇ ਇਹ ਦੋਵੇਂ ਨਿਧੱੜਕ ਆਗੂ ਯੂਨੀਅਨ ਦੇ ਲੀਡਰ ਹੋਣ ਦੇ ਨਾਲ-ਨਾਲ ਚੰਗੇ ਅਧਿਆਪਕ ਵੀ ਹਨ। -ਪੱਤਰ ਪ੍ਰੇਰਕ