ਭਗਤਾ ਭਾਈ (ਪੱਤਰ ਪ੍ਰੇਰਕ): ਆਨੰਦ ਸਾਗਰ ਅਕੈਡਮੀ ਕੋਇਰ ਸਿੰਘ ਵਾਲਾ ਵਿਖੇ ਪੁਜੀਸ਼ਨਾਂ ਹਾਸਲ ਕਰਨ ਵਾਲੀਆਂ ਹੋਣਹਾਰ ਬੱਚੀਆਂ ਦਾ ਸਨਮਾਨ ਕੀਤਾ ਗਿਆ। ਪ੍ਰਿੰਸੀਪਲ ਸੁਮਨ ਸ਼ਰਮਾ ਨੇ ਦੱਸਿਆ ਕਿ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਮੁਕਾਬਲਿਆਂ ਵਿੱਚ ਅਨੰਦ ਸਾਗਰ ਅਕੈਡਮੀ ਦੀਆਂ ਵਿਦਿਆਰਥਣਾਂ ਨਵਕਰਨ ਕੌਰ ਨੇ ਬਰਨਾਲਾ ਜ਼ੋਨ ‘ਚੋਂ ਪਹਿਲਾ ਤੇ ਸੁਖਪ੍ਰੀਤ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ ਸੀ। ਪ੍ਰਿੰਸੀਪਲ ਸੁਮਨ ਸ਼ਰਮਾ, ਡਾਇਰੈਕਟਰ ਸਰਬਪਾਲ ਸ਼ਰਮਾ, ਮੈਨੇਜਰ ਜਗਤਾਰ ਸਿੰਘ ਬਲਬੇੜਾ ਤੇ ਸੁਪਰਵਾਈਜ਼ਰ ਗੁਰਸੇਵਕ ਸਿੰਘ ਬਰਨਾਲਾ ਨੇ ਵਿਦਿਆਰਥਣਾਂ ਦਾ ਸਨਮਾਨ ਕਰਦਿਆਂ ਉਨ੍ਹਾਂ ਨੂੰ ਮੁਬਾਰਕਬਾਦ ਦਿੱਤੀ।