ਭਗਤਾ ਭਾਈ (ਪੱਤਰ ਪ੍ਰੇਰਕ): ਵਿਧਾਨ ਸਭਾ ਹਲਕਾ ਰਾਮਪੁਰਾ ਫੂਲ ਤੋਂ ‘ਆਪ’ ਵਿਧਾਇਕ ਬਲਕਾਰ ਸਿੰਘ ਸਿੱਧੂ ਅੱਜ ਗਊਸ਼ਾਲਾ ਭਗਤਾ ਭਾਈ ਵਿੱਚ ਸੰਤ ਮਹੇਸ਼ ਮੁਨੀ ਬੋਰੇ ਵਾਲਿਆਂ ਦੀ 17ਵੀਂ ਬਰਸੀ ਸਬੰਧੀ ਚੱਲ ਰਹੇ ਸਮਾਗਮ ਵਿੱਚ ਪਹੁੰਚੇ। ਇਸ ਮੌਕੇ ਉਨ੍ਹਾਂ ਕਿਹਾ ਕਿ ਸਮਾਜਿਕ ਕੁਰੀਤੀਆਂ ਤੇ ਨਸ਼ਿਆਂ ਨੂੰ ਰੋਕਣ ਲਈ ਸੰਤਾਂ ਦੇ ਉਪਦੇਸ਼ਾਂ ’ਤੇ ਚੱਲਣ ਦੀ ਲੋੜ ਹੈ। ਗਊਸ਼ਾਲਾ ਦੇ ਪ੍ਰਬੰਧਕਾਂ ਵੱਲੋਂ ਵਿਧਾਇਕ ਬਲਕਾਰ ਸਿੱਧੂ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਨਛੱਤਰ ਸਿੰਘ ਸਿੱਧੂ, ਬਹਾਦਰ ਸਿੰਘ ਬਰਾੜ, ਪਰਮਜੀਤ ਬਰਾੜ ਤੇ ਸੁਰਿੰਦਰ ਸਿੰਘ ਛਿੰਦਾ ਪ੍ਰਧਾਨ ਆਦਿ ਹਾਜ਼ਰ ਸਨ।