ਐਕਸੀਅਨ ਦਫ਼ਤਰ ਅੱਗੇ ਗਰਜੇ ਸੇਵਾਮੁਕਤ ਬਿਜਲੀ ਕਾਮੇ

ਐਕਸੀਅਨ ਦਫ਼ਤਰ ਅੱਗੇ ਗਰਜੇ ਸੇਵਾਮੁਕਤ ਬਿਜਲੀ ਕਾਮੇ

ਮਾਨਸਾ ਵਿੱਚ ਐਕਸੀਅਨ ਦਫ਼ਤਰ ਅੱਗੇ ਨਾਅਰੇਬਾਜ਼ੀ ਕਰਦੇ ਸੇਵਾਮੁਕਤ ਬਿਜਲੀ ਮੁਲਾਜ਼ਮ। -ਫੋਟੋ:ਸੁਰੇਸ਼

ਪੱਤਰ ਪ੍ਰੇਰਕ

ਮਾਨਸਾ, 5 ਜੁਲਾਈ

ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐਸਪੀਸੀਐਲ) ਦੇ ਸੇਵਾ ਮੁਕਤ ਮੁਲਾਜ਼ਮਾਂ ਵੱਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਮਾਨਸਾ ਸਥਿਤ ਐਕਸੀਅਨ ਦਫ਼ਤਰ ਅੱਗੇ ਧਰਨਾ ਦਿੱਤਾ ਗਿਆ। ਧਰਨਾਕਾਰੀਆਂ ਦਾ ਕਹਿਣਾ ਸੀ ਕਿ ਉਨ੍ਹਾਂ ਦੀਆਂ ਮੰਗਾਂ ਨੂੰ ਪੂਰਾ ਕਰਨ ਦੀ ਥਾਂ ਸਰਕਾਰ ਵੱਲੋਂ ਲਾਰੇ-ਲੱਪਿਆਂ ਵਿੱਚ ਸਮਾਂ ਲੰਘਾਇਆ ਜਾ ਰਿਹਾ ਹੈ।

ਜਥੇਬੰਦੀ ਦੇ ਆਗੂ ਭਗਵਾਨ ਸਿੰਘ ਭਾਟੀਆ ਨੇ ਕਿਹਾ ਕਿ ਬਿਜਲੀ ਬੋਰਡ ਮੈਨੇਜਮੈਂਟ ਸੂਬਾ ਕਮੇਟੀ ਨਾਲ ਮੀਟਿੰਗਾਂ ਵਿੱਚ ਮੰਗਾਂ ਮੰਨ ਲੈਂਦੀ ਹੈ, ਪ੍ਰੰਤੂ ਲਾਗੂ ਕਰਨ ਵਿੱਚ ਟਾਲ-ਮਟੋਲ ਕਰਦੀ ਆ ਰਹੀ ਹੈ। ਉਨ੍ਹਾਂ ਦੱਸਿਆ ਕਿ 1.1.2016 ਤੋਂ ਬਾਅਦ ਸੇਵਾਮੁਕਤ ਹੋਏ ਮੁਲਾਜ਼ਮਾਂ ਨੂੰ ਬਕਾਏ ਨਹੀਂ ਦਿੱਤੇ ਗਏ। ਕੋਰਟ ਕੇਸਾਂ ਦੇ ਫੈਸਲੇ ਅਨੁਸਾਰ ਸਾਰੇ ਸੇਵਾਮੁਕਤ ਮੁਲਾਜ਼ਮਾਂ ਨੂੰ 23 ਸਾਲਾਂ ਦਾ ਬਣਦਾ ਇੰਕਰੀਮੈਂਟ ਨਹੀਂ ਦਿੱਤਾ ਗਿਆ, ਜਦੋਂ ਕਿ ਸੇਵਾਮੁਕਤ ਮੁਲਾਜ਼ਮਾਂ ਨੂੰ ਬਿਜਲੀ ਯੂਨਿਟਾਂ ਵਿੱਚ ਰਿਆਇਤ, ਕੈਸ਼ਲੈੱਸ ਮੈਡੀਕਲ ਬੀਮਾ ਸਕੀਮ ਲਾਗੂ ਨਹੀਂ ਕੀਤੀ ਗਈ ਅਤੇ ਵਧੇ ਮਹਿੰਗਾਈ ਭੱਤੇ ਦੀਆਂ ਬਕਾਇਆ ਕਿਸ਼ਤਾਂ ਵੀ ਨਹੀਂ ਦਿੱਤੀਆਂ ਗਈਆਂ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਮੰਗਾਂ ਵੱਲ ਧਿਆਨ ਨਾ ਦਿੱਤਾ ਗਿਆ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਮੇਜਰ ਸਿੰਘ, ਅਮਰਜੀਤ ਸਿੰਘ, ਦਰਸ਼ਨ ਸਿੰਘ ਮੋਫਰ, ਲਖਨ ਲਾਲ, ਜਗਦੇਵ ਸਿੰਘ ਜੋਗਾ ਆਦਿ ਨੇ ਵੀ ਸੰਬੋਧਨ ਕੀਤਾ।

ਪੈਨਸ਼ਨਰਾਂ ਵੱਲੋਂ 13 ਜੁਲਾਈ ਨੂੰ ਮੁੱਖ ਦਫ਼ਤਰ ਪਟਿਆਲਾ ਧਰਨਾ ਦੇਣ ਦੀ ਚਿਤਾਵਨੀ

ਬਰਨਾਲਾ(ਖੇਤਰੀ ਪ੍ਰਤੀਨਿਧ): ਪਾਵਰਕੌਮ ਦੇ ਸ਼ਹਿਰੀ ਅਤੇ ਦਿਹਾਤੀ ਮੰਡਲ ਦੀ ਪੈਨਸ਼ਨਰਜ਼ ਐਸੋਸੀਏਸ਼ਨ ਵੱਲੋਂ ਮਹਿੰਦਰ ਸਿੰਘ ਕਾਲਾ ਦੀ ਪ੍ਰਧਾਨਗੀ ਹੇਠ ਇਥੇ ਧਰਨਾ ਦਿੱਤਾ ਗਿਆ। ਧਰਨਾਕਾਰੀਆਂ ਨੂੰ ਸੰਬੋਧਨ ਕਰਦਿਆਂ ਸਰਕਲ ਪ੍ਰਧਾਨ ਪਿਆਰਾ ਲਾਲ, ਸ਼ਿੰਦਰ ਧੌਲਾ, ਪਿਆਰਾ ਲਾਲ, ਰਣਜੀਤ ਸਿੰਘ ਜੋਧਪੁਰ, ਮਹਿੰਦਰ ਸਿੰਘ ਕਾਲਾ, ਸੁਖਜੰਟ ਸਿੰਘ, ਹਰਨੇਕ ਸਿੰਘ ਸੰਘੇੜਾ, ਜੋਗਿੰਦਰ ਪਾਲ ਸ਼ਰਮਾ, ਮੇਲਾ ਸਿੰਘ ਕੱਟੂ ਆਦਿ ਬੁਲਾਰਿਆਂ ਨੇ ਪਾਵਰਕੌਮ ਮੈਨੇਜਮੈਂਟ ਦੇ ਪੈਨਸ਼ਨਰਜ਼ ਵਿਰੋਧੀ ਘਟੀਆ ਰਵੱਈਏ ਦੀ ਨਿਖੇਧੀ ਕਰਦਿਆਂ ਕਿਹਾ ਕਿ ਮੰਗਾਂ ਪ੍ਰਤੀ ਪਾਵਰਕੌਮ ਮੈਨੇਜਮੈਂਟ ਟਾਲਮਟੋਲ ਦੀ ਨੀਤੀ ਅਪਣਾ ਰਹੀ ਹੈ। ਮੰਨੀਆਂ ਮੰਗਾਂ ਲਾਗੂ ਨਹੀਂ ਕੀਤੀਆਂ ਜਾ ਰਹੀਆਂ। ਬੁਲਾਰਿਆਂ ਨੇ ਇਸ ਮੌਕੇ ਪੈਨਸ਼ਨਰਾਂ ਦੀਆਂ ਮੰਗਾਂ ਦਾ ਜ਼ਿਕਰ ਵੀ ਕੀਤਾ। ਇਸ ਮੌਕੇ ਪਾਵਰਕੌਮ ਮੈਨੇਜਮੈਂਟ ਨੂੰ ਚਿਤਾਵਨੀ ਦਿੱਤੀ ਗਈ ਜੇ ਉਨ੍ਹਾਂ ਦੀਆਂ ਮੰਗਾਂ’ਤੇ ਗੌਰ ਨਾ ਕੀਤਾ ਗਿਆ ਤਾਂ 13 ਜੁਲਾਈ ਨੂੰ ਮੁੱਖ ਦਫ਼ਤਰ ਪਟਿਆਲਾ ਵਿਖੇ ਵਿਸ਼ਾਲ ਸੂਬਾ ਪੱਧਰੀ ਧਰਨਾ ਪ੍ਰਦਰਸ਼ਨ ਕੀਤਾ ਜਾਵੇਗਾ। ਵਿਛੜੇ ਸਾਥੀਆਂ ਗੁਰਮੇਲ ਸਿੰਘ ਜੋਧਪੁਰ, ਗੁਰਮੇਲ ਸਿੰਘ, ਹਰਜਿੰਦਰ ਸਿੰਘ, ਬਲਵੀਰ ਕੌਰ ਤੇ ਨਗਿੰਦਰ ਪਾਲ ਢਿੱਲਵਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਖੇਤੀਬਾੜੀ ਬਾਰੇ ਕੇਂਦਰ ਸਰਕਾਰ ਦੀ ਪਹੁੰਚ

ਖੇਤੀਬਾੜੀ ਬਾਰੇ ਕੇਂਦਰ ਸਰਕਾਰ ਦੀ ਪਹੁੰਚ

ਅੰਗਰੇਜ਼ ਸਰਕਾਰ ਨੂੰ ਵੰਗਾਰ

ਅੰਗਰੇਜ਼ ਸਰਕਾਰ ਨੂੰ ਵੰਗਾਰ

ਭਗਤ ਪੂਰਨ ਸਿੰਘ ਦੀ ਸ਼ਖ਼ਸੀਅਤ ਉਸਾਰੀ ਵਿਚ ਮਾਤਾ ਮਹਿਤਾਬ ਕੌਰ ਦੀ ਭੂਮਿਕਾ

ਭਗਤ ਪੂਰਨ ਸਿੰਘ ਦੀ ਸ਼ਖ਼ਸੀਅਤ ਉਸਾਰੀ ਵਿਚ ਮਾਤਾ ਮਹਿਤਾਬ ਕੌਰ ਦੀ ਭੂਮਿਕਾ

ਮੇਰਾ ਮਿੱਤਰ ਸ਼ਹੀਦ ਊਧਮ ਸਿੰਘ

ਮੇਰਾ ਮਿੱਤਰ ਸ਼ਹੀਦ ਊਧਮ ਸਿੰਘ

ਸ਼ਹੀਦ ਊਧਮ ਸਿੰਘ: ਸ਼ਖ਼ਸੀਅਤ ਅਤੇ ਸੰਘਰਸ਼

ਸ਼ਹੀਦ ਊਧਮ ਸਿੰਘ: ਸ਼ਖ਼ਸੀਅਤ ਅਤੇ ਸੰਘਰਸ਼

ਦੁਆਬੇ ਤੋਂ ਮਾਲਵੇ ਤੱਕ

ਦੁਆਬੇ ਤੋਂ ਮਾਲਵੇ ਤੱਕ

ਔਰਤਾਂ ਦੇ ਅਧਿਕਾਰਾਂ ਦਾ ਮਸਲਾ

ਔਰਤਾਂ ਦੇ ਅਧਿਕਾਰਾਂ ਦਾ ਮਸਲਾ

ਸ਼ਹਿਰ

View All