ਸੇਵਾਮੁਕਤ ਮੁਲਾਜ਼ਮਾਂ ਨੇ ਸਰਕਾਰ ਦੀ ਅਰਥੀ ਫੂਕੀ
ਪੱਤਰ ਪ੍ਰੇਰਕ ਮਾਨਸਾ, 12 ਜੁਲਾਈ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐਸਪੀਸੀਐਲ) ਅਧੀਨ ਕੰਮ ਕਰਦੀ ਜਥੇਬੰਦੀ ਪੈਨਸ਼ਨਰਜ਼ ਐਸੋਸੀਏਸ਼ਨ ਵੱਲੋਂ ਅੱਜ ਮਾਨਸਾ ਵਿੱਚ 33 ਕੇ.ਵੀ.ਗਰਿੱਡ ਕਲੋਨੀ ਅੱਗੇ ਪੰਜਾਬ ਸਰਕਾਰ ਅਤੇ ਚੇਅਰਮੈਨ ਬਿਜਲੀ ਬੋਰਡ ਦੀ ਅਰਥੀ ਫੂਕੀ ਗਈ। ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ ਕਿ...
ਪੱਤਰ ਪ੍ਰੇਰਕ
ਮਾਨਸਾ, 12 ਜੁਲਾਈ
ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐਸਪੀਸੀਐਲ) ਅਧੀਨ ਕੰਮ ਕਰਦੀ ਜਥੇਬੰਦੀ ਪੈਨਸ਼ਨਰਜ਼ ਐਸੋਸੀਏਸ਼ਨ ਵੱਲੋਂ ਅੱਜ ਮਾਨਸਾ ਵਿੱਚ 33 ਕੇ.ਵੀ.ਗਰਿੱਡ ਕਲੋਨੀ ਅੱਗੇ ਪੰਜਾਬ ਸਰਕਾਰ ਅਤੇ ਚੇਅਰਮੈਨ ਬਿਜਲੀ ਬੋਰਡ ਦੀ ਅਰਥੀ ਫੂਕੀ ਗਈ। ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ ਕਿ ਉਨ੍ਹਾਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਨੂੰ ਹੱਲ ਨਹੀਂ ਕੀਤਾ ਜਾ ਰਿਹਾ ਹੈ ਅਤੇ ਕਾਰਪੋਰੇਸ਼ਨ ਅਤੇ ਸਰਕਾਰ ਵੱਲੋਂ ਸਿਰਫ਼ ਲਾਰਿਆਂ ਨਾਲ ਹੀ ਸਾਰਿਆ ਜਾ ਰਿਹਾ ਹੈ।
ਪ੍ਰਦਰਸ਼ਨਕਾਰੀਆਂ ਨੂੰ ਸੰਬੋਧਨ ਕਰਦਿਆਂ ਐਸੋਸੀਏਸ਼ਨ ਦੇ ਪ੍ਰਧਾਨ ਭਗਵਾਨ ਸਿੰਘ ਭਾਟੀਆ ਨੇ ਮੰਗ ਕੀਤੀ ਕਿ ਪੈਨਸ਼ਨਰਾਂ ਦਾ ਪੇਅ-ਸਕੇਲਾਂ ਦਾ ਬਕਾਇਆ ਤੁਰੰਤ ਦਿੱਤਾ ਜਾਵੇ, ਡੀ.ਏ. ਦੀਆਂ ਬਕਾਇਆ ਕਿਸ਼ਤਾਂ, 2.59 ਦੇ ਫੈਕਟਰ ਨਾਲ 1.1.16 ਤੋਂਂ ਪਹਿਲਾਂ ਸੇਵਾਮੁਕਤ ਕਰਮਚਾਰੀਆਂ ਨੂੰ ਤਨਖਾਹ ਫਿਕਸ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਕੈਸ਼ਲੈੱਸ਼ ਮੈਡੀਕਲ ਬੀਮਾ ਸਕੀਮ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਪੈਨਸ਼ਨਰਜ਼ ਐਸੋਸੀਏਸ਼ਨ ਦੀ ਪੰਜਾਬ ਕਮੇਟੀ ਵੱਲੋਂ 14 ਮੰਗਾਂ ਦਾ ਤੁਰੰਤ ਨਿਪਟਾਰਾ ਕੀਤਾ ਜਾਵੇ।
ਇਸ ਮੌਕੇ ਮਨਿੰਦਰ ਸਿੰਘ ਜਵਾਹਰਕੇ, ਮੇਜਰ ਸਿੰਘ ਦੂਲੋਵਾਲ, ਅਮਰਜੀਤ ਸਿੰਘ, ਲਖਣ ਲਾਲ ਤੇ ਦਰਸ਼ਨ ਸਿੰਘ ਮੋਫਰ ਨੇ ਵੀ ਸੰਬੋਧਨ ਕੀਤਾ।

