Retired Revenue Kanungo Patwari Welfare Association: ਸੇਵਾਮੁਕਤ ਮੁਲਾਜ਼ਮਾਂ ਨੇ ਮੁਜ਼ਾਹਰਾ ਕੀਤਾ
ਦਿ ਰਿਟਾਇਰਡ ਰੈਵੇਨਿਊ ਕਾਨੂੰਨਗੋ ਪਟਵਾਰੀ ਵੈੱਲਫੇਅਰ ਐਸੋਸੀਏਸ਼ਨ ਮੋਗਾ ਵੱਲੋਂ ਜ਼ਿਲ੍ਹਾ ਪ੍ਰਧਾਨ ਦਰਸ਼ਨ ਸਿੰਘ ਗਿੱਲ ਦੀ ਅਗਵਾਈ ਹੇਠ ਡੀ ਸੀ ਦਫ਼ਤਰ ਦੇ ਗੇਟ ’ਤੇ ਧਰਨਾ ਦਿੱਤਾ ਗਿਆ। ਸ੍ਰੀ ਗਿੱਲ ਨੇ ਦੱਸਿਆ ਕਿ 01/01/2016 ਤੋਂ ਬਾਅਦ ਸੇਵਾਮੁਕਤ ਹੋਏ ਮੁਲਾਜ਼ਮਾਂ ਨੂੰ ਸਰਕਾਰ ਦੇ...
ਦਿ ਰਿਟਾਇਰਡ ਰੈਵੇਨਿਊ ਕਾਨੂੰਨਗੋ ਪਟਵਾਰੀ ਵੈੱਲਫੇਅਰ ਐਸੋਸੀਏਸ਼ਨ ਮੋਗਾ ਵੱਲੋਂ ਜ਼ਿਲ੍ਹਾ ਪ੍ਰਧਾਨ ਦਰਸ਼ਨ ਸਿੰਘ ਗਿੱਲ ਦੀ ਅਗਵਾਈ ਹੇਠ ਡੀ ਸੀ ਦਫ਼ਤਰ ਦੇ ਗੇਟ ’ਤੇ ਧਰਨਾ ਦਿੱਤਾ ਗਿਆ। ਸ੍ਰੀ ਗਿੱਲ ਨੇ ਦੱਸਿਆ ਕਿ 01/01/2016 ਤੋਂ ਬਾਅਦ ਸੇਵਾਮੁਕਤ ਹੋਏ ਮੁਲਾਜ਼ਮਾਂ ਨੂੰ ਸਰਕਾਰ ਦੇ ਪੱਤਰ ਨੰਬਰ 03-01-21-IFP/12 ਮਿਤੀ 18-02-2025 ਅਨੁਸਾਰ ਸੋਧੀ ਹੋਈ ਪੈਨਸ਼ਨ ਦਾ ਏਰੀਅਰ 01-04-2026 ਤੋਂ ਬਰਾਬਰ ਕਿਸ਼ਤਾਂ ਵਿੱਚ ਅਦਾਇਗੀ ਕਰਨ ਦੇ ਆਦੇਸ਼ ਹੋਏ ਸਨ, ਜੋ ਲਾਗੂ ਨਹੀਂ ਕੀਤੇ ਗਏ। ਇਹ 01-01-2016 ਤੋਂ 30-06-2021 ਤੱਕ ਦੇ ਪੇਅ ਸਕੇਲ ਦਾ ਬਕਾਇਆ ਤਿਆਰ ਹੋ ਕੇ ਪੈਨਸ਼ਨਰਾਂ ਤੇ ਮੁਲਾਜ਼ਮਾਂ ਨੂੰ ਮਿਲਣਾ ਸੀ। ਇਹ ਭੁਗਤਾਨ ਅਪਰੈਲ ਤੋਂ ਹਰ ਮਹੀਨੇ ਦੀ ਪੈਨਸ਼ਨ ਨਾਲ ਬਰਾਬਰ ਕਿਸ਼ਤਾਂ ਵਿੱਚ ਬੈਂਕ ਖਾਤਿਆਂ ਵਿੱਚ ਜਾਣਾ ਸੀ। ਸਬੰਧਤ ਤਹਿਸੀਲਦਾਰਾਂ ਅਤੇ ਬਿੱਲ ਕਲਰਕਾਂ ਵੱਲ਼ੋਂ ਅਪਰੈਲ ਤੋਂ ਅਗਸਤ ਤੱਕ ਤਿਆਰ ਹੀ ਨਹੀਂ ਕੀਤਾ ਗਿਆ। ਇਸ ਸਬੰਧੀ ਤਹਿਸੀਲਦਾਰਾਂ ਨੂੰ ਵਾਰ-ਵਾਰ ਬਕਾਏ ਦੇ ਬਿੱਲ ਬਣਾਉਣ ਸਬੰਧੀ ਕਿਹਾ ਗਿਆ ਸੀ। ਇਸ ਤੋਂ ਖ਼ਫ਼ਾ ਹੋ ਕੇ ਧਰਨਾ ਦਿੱਤਾ ਗਿਆ।
ਇਸ ਮੌਕੇ ਐਸੋਸੀਏਸ਼ਨ ਮੈਂਬਰਾਂ ਤੋਂ ਇਲਾਵਾ ਗੁਰਜੀਤ ਸਿੰਘ ਔਲਖ, ਭੁਪਿੰਦਰ ਸਿੰਘ ਦੌਲਤਪੁਰਾ, ਲਖਵੀਰ ਸਿੰਘ ਸੰਧੂ, ਹਰਨੇਕ ਸਿੰਘ, ਹਰਜੀਤ ਸਿੰਘ ਮਨਾਵਾ, ਗੁਰਮੀਤ ਸਿੰਘ ਸੰਧੂ, ਮਲਕੀਤ ਸਿੰਘ, ਗੁਰਨਾਮ ਸਿੰਘ ਜੈਤੋ, ਅਜੀਤ ਸਿੰਘ, ਗੁਰਮੇਲ ਸਿੰਘ ਗੌਂਦਾਰਾ, ਗੁਰਮੇਲ ਸਿੰਘ, ਲਖਵੀਰ ਸਿੰਘ, ਸੁਖਦੇਵ ਸਿੰਘ, ਰਤਨ ਸਿੰਘ ਗਿੱਲ, ਗੁਰਦੌਰ ਸਿੰਘ, ਮੱਘਰ ਸਿੰਘ, ਕਮਲੇਸ਼ ਕੁਮਾਰ, ਜਗਰਾਜ ਸਿੰਘ, ਜਸਵੰਤ ਸਿੰਘ, ਗੁਰਤੇਜ ਸਿੰਘ, ਮੱਖਣਜੀਤ, ਚਮਕੌਰ ਸਿੰਘ, ਰਸ਼ਪਾਲ ਸਿੰਘ, ਮਲਕੀਤ ਸਿੰਘ, ਮੰਗਲ ਪ੍ਰਕਾਸ਼, ਕੇਵਲ ਸਿੰਘ, ਸ਼ੀਤਲ ਕੁਮਾਰ, ਜਸਵੰਤ ਸਿੰਘ ਸੂਬੇਦਾਰ, ਰਾਮ ਰੱਖਾ ਸਿੰਘ, ਗੁਰਚਰਨ ਸਿੰਘ ਆਦਿ ਮੈਂਬਰ ਸ਼ਾਮਲ ਹੋਏ।

