ਸਕੂਲਾਂ ’ਚ ਹੋਈ ਵਿਦਿਆਰਥੀਆਂ ਦੀ ਵਾਪਸੀ

ਸੀਨੀਅਰ ਵਿਦਿਆਰਥੀਆਂ ਦੀ ਆਮਦ ਨਾਲ ਅਧਿਆਪਕ ਵੀ ਹੋਏ ਖ਼ੁਸ਼ਜੋਗਿੰਦਰ ਸਿੰਘ ਮਾਨ

ਸਕੂਲਾਂ ’ਚ ਹੋਈ ਵਿਦਿਆਰਥੀਆਂ ਦੀ ਵਾਪਸੀ

ਪਟਿਆਲਾ ਦੇ ਗੌਰਮਿੰਟ ਗਰਲਜ਼ ਸੀਨੀਅਰ ਸੈਕੰਡਰੀ ਸਮਾਰਟ ਸਕੂਲ ’ਚ ਵਿਦਿਆਰਥਣਾਂ ਦਾ ਸਵਾਗਤ ਕੀਤੇ ਜਾਣ ਦੀ ਝਲਕ। -ਫੋਟੋ: ਪੀਟੀਆਈ

ਮਾਨਸਾ, 26 ਜੁਲਾਈ

ਪੰਜਾਬ ਵਿੱਚ ਸੀਨੀਅਰ ਕਲਾਸਾਂ ਦੇ ਵਿਦਿਆਰਥੀਆਂ ਦੀ ਸਕੂਲਾਂ ਵਿੱਚ ਹੋਈ ਵਾਪਸੀ ਤੋਂ ਅਧਿਆਪਕਾਂ ਨੇ ਵੱਡੀ ਰਾਹਤ ਮਹਿਸੂਸ ਕੀਤੀ ਹੈ। ਵਿਦਿਆਰਥੀ ਵੀ ਚਿਰਾਂ ਬਾਅਦ ਸਕੂਲਾਂ ’ਚ ਆਕੇ ਖੁਸ਼ ਨਜ਼ਰ ਆਏ। ਅਧਿਆਪਕਾਂ ਨੇ ਵਿਦਿਆਰਥੀਆਂ ਦਾ ਭਰਵਾਂ ਸਵਾਗਤ ਕਰਦਿਆਂ ਆਸ ਪ੍ਰਗਟਾਈ ਕਿ ਬਾਕੀ ਜਮਾਤਾਂ ਦੇ ਵਿਦਿਆਰਥੀਆਂ ਨੂੰ ਪੰਜਾਬ ਸਰਕਾਰ ਵੱਲ੍ਹੋਂ ਜਲਦੀ ਸਕੂਲਾਂ ਵਿੱਚ ਆਉਣ ਦੀ ਆਗਿਆ ਦਿੱਤੀ ਜਾਵੇਗੀ।

ਸਰਕਾਰੀ ਸੈਕੰਡਰੀ ਸਕੂਲ ਭੈਣੀਬਾਘਾ ਦੇ ਵਿਦਿਆਰਥੀ ਪਹਿਲੇ ਦਿਨ ਪੌਦੇ ਲਾਉਂਦੇ ਹੋਏ। -ਫੋਟੋ: ਮਾਨ

ਦਸਵੀਂ, ਗਿਆਰਵੀਂ, ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਦੀ ਅੱਜ ਸਕੂਲਾਂ ਚ ਆਮਦ ਦੌਰਾਨ ਅਧਿਆਪਕਾਂ ਨੇ ਅੱਜ ਸਿਹਤ ਵਿਭਾਗ ਦੀਆਂ ਹਦਾਇਤਾਂ ਦੀਆਂ ਪਾਲਣਾ ਕਰਦਿਆਂ ਵਿਦਿਆਰਥੀਆਂ ਨੂੰ ਕਰੋਨਾ ਸਬੰਧੀ ਹਦਾਇਤਾਂ ਦੀ ਪਾਲਣਾ ਕਰਨ ’ਤੇ ਜ਼ੋਰ ਦਿੱਤਾ। ਜ਼ਿਲ੍ਹਾ ਸਿਖਿਆ ਅਫਸਰ ਸੈਕੰਡਰੀ ਸੰਜੀਵ ਕੁਮਾਰ ਗੋਇਲ, ਡਿਪਟੀ ਡੀਈਓ ਜਗਰੂਪ ਭਾਰਤੀ ਨੇ ਦੱਸਿਆ ਕਿ ਹਾਈ, ਸੈਕੰਡਰੀ ਸਕੂਲਾਂ ਵਿੱਚ ਅੱਜ ਪੂਰੇ ਉਤਸ਼ਾਹ ਨਾਲ ਵਿਦਿਆਰਥੀਆਂ ਨੇ ਵਾਪਸੀ ਕੀਤੀ। ਉਨ੍ਹਾਂ ਦੱਸਿਆ ਕਿ ਦੋ ਰੋਜ਼ਾ ਮਾਪੇ ਅਧਿਆਪਕ ਮਿਲਣੀਆਂ ਵੀ 26, 27 ਜੁਲਾਈ ਨੂੰ ਕੀਤੀਆਂ ਜਾ ਰਹੀਆਂ ਹਨ, ਜਿਸ ਤਹਿਤ ਅਧਿਆਪਕਾਂ ਵੱਲੋਂ ਮਾਪਿਆਂ ਨੂੰ ਬੱਚਿਆਂ ਦੇ ਸੌ ਫੀਸਦੀ ਦਾਖ਼ਲਿਆਂ ਲਈ ਅਪੀਲ ਕੀਤੀ ਜਾ ਰਹੀ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸਿੱਖਿਆ ਦਾ ਮਕਸਦ ਤੇ ਦਰਜਾਬੰਦੀ ਦਾ ਸਵਾਲ

ਸਿੱਖਿਆ ਦਾ ਮਕਸਦ ਤੇ ਦਰਜਾਬੰਦੀ ਦਾ ਸਵਾਲ

ਆਜ਼ਾਦੀ ਘੁਲਾਟੀਏ ਪ੍ਰੇਮਦੱਤ ਵਰਮਾ ਨੂੰ ਯਾਦ ਕਰਦਿਆਂ

ਆਜ਼ਾਦੀ ਘੁਲਾਟੀਏ ਪ੍ਰੇਮਦੱਤ ਵਰਮਾ ਨੂੰ ਯਾਦ ਕਰਦਿਆਂ

ਭੈਅ ਦਾ ਸਾਮਰਾਜ

ਭੈਅ ਦਾ ਸਾਮਰਾਜ

ਕਿਉਂ ਹੈ ਸਿਹਤ ਉੱਪਰ ਬਿਮਾਰੀ ਦੀ ਸਰਦਾਰੀ

ਕਿਉਂ ਹੈ ਸਿਹਤ ਉੱਪਰ ਬਿਮਾਰੀ ਦੀ ਸਰਦਾਰੀ

ਸੰਸਾਰ ਪ੍ਰਸੰਨਤਾ ਦਰਜਾਬੰਦੀ ਵਿਚ ਭਾਰਤ

ਸੰਸਾਰ ਪ੍ਰਸੰਨਤਾ ਦਰਜਾਬੰਦੀ ਵਿਚ ਭਾਰਤ

ਆਰਥਿਕ ਨਾ-ਬਰਾਬਰੀ ਜਮਹੂਰੀਅਤ ਲਈ ਖ਼ਤਰਾ

ਆਰਥਿਕ ਨਾ-ਬਰਾਬਰੀ ਜਮਹੂਰੀਅਤ ਲਈ ਖ਼ਤਰਾ

ਸ਼ਹਿਰ

View All