ਮਾਲ ਮੰਤਰੀ ਮੁੰਡੀਆਂ ਨੂੰ 10 ਲੱਖ ਦਾ ਡਰਾਫਟ ਭੇਟ
ਸੂਬੇ ਵਿੱਚ ਹੜ੍ਹਾਂ ਨੇ ਤਬਾਹੀ ਮਚਾਈ ਹੋਈ ਹੈ। ਇਸ ਦੌਰਾਨ ਮਾਲ ਅਧਿਕਾਰੀ, ਸਮਾਜ ਸੇਵੀ ਜਥੇਬੰਦੀਆਂ ਦੇ ਨਾਲ-ਨਾਲ ਪੰਜਾਬ ਦੇ ਕਲਾਕਾਰ ਅਤੇ ਖਿਡਾਰੀ ਵੀ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਅੱਗੇ ਆਏ ਹਨ। ਪੰਜਾਬ ਰੈਵੇਨਿਊ ਅਫਸਰ ਐਸੋਸੀਏਸ਼ਨ ਵੱਲੋਂ ਪੰਜਾਬ ਦੇ ਹੜ੍ਹ ਪ੍ਰਭਾਵਿਤ ਪਰਿਵਾਰਾਂ ਨਾਲ ਹਮਦਰਦੀ ਦਾ ਪ੍ਰਗਟਾਵਾ ਕਰਦਿਆਂ ਹੜ੍ਹ ਪੀੜਤਾਂ ਲਈ 10 ਲੱਖ ਦਾ ਡਰਾਫਟ ਮੁੱਖ ਮੰਤਰੀ ਰਲੀਫ ਫੰਡ ਵਿਚ ਮਾਲ ਮੰਤਰੀ ਨੂੰ ਹਰਦੀਪ ਸਿੰਘ ਮੁੰਡੀਆਂ ਨੂੰ ਭੇਟ ਕੀਤਾ ਗਿਆ। ਇਸ ਮੌਕੇ ਜਥੇਬੰਦੀ ਦੇ ਸੂਬਾ ਪ੍ਰਧਾਨ ਸੁਖਚਰਨ ਸਿੰਘ ਚੰਨੀ ਤਹਿਸੀਲਦਾਰ, ਹਰਮਿੰਦਰ ਸਿੰਘ ਘੋਲੀਆ ਤਹਿਸੀਲਦਾਰ, ਹਰਜੋਤ ਸਿੰਘ ਨਾਇਬ ਤਹਿਸੀਲਦਾਰ, ਪਵਨ ਕੁਮਾਰ ਨਾਇਬ ਤਹਿਸੀਲਦਾਰ ਤੇ ਨੀਲ ਗਰਗ ਚੇਅਰਮੈਨ ਅਤੇ ਬਲਵਿੰਦਰ ਸਿੰਘ ਪ੍ਰਾਈਵੇਟ ਸਕੱਤਰ ਮਾਲ ਮੰਤਰੀ ਹਾਜ਼ਰ ਸਨ। ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਐਸੋਸੀਏਸ਼ਨ ਦੀ ਸ਼ਲਾਘਾ ਕਰਦਿਆਂ ਪੰਜਾਬੀਆਂ ਨੂੰ ਅਪੀਲ ਕੀਤੀ ਕਿ ‘ਆਓ ਪੰਜਾਬ ਨਾਲ ਖੜ੍ਹੀਏ’। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਹੜ੍ਹਾਂ ਦੀ ਨਾਜ਼ੁਕ ਸਥਿਤੀ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਸੁਹਿਰਦ ਯਤਨ ਕਰ ਰਹੀ ਜਿਸਦੇ ਤਹਿਤ ਹੜ੍ਹਾਂ ਨਾਲ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਕਈ ਅਹਿਮ ਫੈਸਲੇ ਲਏ ਗਏ ਹਨ, ਜਿਨ੍ਹਾਂ ਵਿੱਚ ਫ਼ਸਲਾਂ ਦੇ ਖਰਾਬੇ ਦਾ ਮੁਆਵਜ਼ਾ, ਘਰਾਂ ਦਾ ਮੁਆਵਜ਼ਾ, ਪਸ਼ੂਆਂ ਦਾ ਮੁਆਵਜ਼ਾ, ਹੜ੍ਹਾਂ ਵਿੱਚ ਜਾਨ ਗੁਆਉਣ ਵਾਲੇ ਪਰਿਵਾਰਾਂ ਨੂੰ ਵਿੱਤੀ ਸਹਾਇਤਾ ਆਦਿ ਸ਼ਾਮਲ ਹਨ।