DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Revenue Patwar Union: ਰੈਵੇਨਿਊ ਪਟਵਾਰ ਯੂਨੀਅਨ ਵੱਲੋਂ ਸੰਘਰਸ਼ ਦਾ ਐਲਾਨ

ਦਿ ਰੈਵੇਨਿਊ ਪਟਵਾਰ ਯੂਨੀਅਨ ਜ਼ਿਲ੍ਹਾ ਬਰਨਾਲਾ ਦੇ ਪ੍ਰਧਾਨ ਮੰਦਰ ਸਿੰਘ ਔਲਖ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਪਟਵਾਰੀਆਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਵੱਲ ਧਿਆਨ ਨਾ ਦਿੱਤੇ ਜਾਣ ਦੇ ਰੋਸ ਵਜੋਂ ਸੰਘਰਸ਼ ਨੂੰ ਤੇਜ਼ ਕਰਨ ਦਾ ਫ਼ੈਸਲਾ ਕੀਤਾ ਗਿਆ...

  • fb
  • twitter
  • whatsapp
  • whatsapp
featured-img featured-img
ਯੂਨੀਅਨ ਆਗੂ ਮੀਟਿੰਗ ਦੇ ਫ਼ੈਸਲੇ ਬਾਰੇ ਜਾਣਕਾਰੀ ਦਿੰਦੇ ਹੋਏ।
Advertisement

ਦਿ ਰੈਵੇਨਿਊ ਪਟਵਾਰ ਯੂਨੀਅਨ ਜ਼ਿਲ੍ਹਾ ਬਰਨਾਲਾ ਦੇ ਪ੍ਰਧਾਨ ਮੰਦਰ ਸਿੰਘ ਔਲਖ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਪਟਵਾਰੀਆਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਵੱਲ ਧਿਆਨ ਨਾ ਦਿੱਤੇ ਜਾਣ ਦੇ ਰੋਸ ਵਜੋਂ ਸੰਘਰਸ਼ ਨੂੰ ਤੇਜ਼ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ।

ਆਗੂਆਂ ਕਿਹਾ ਕਿ ਲੰਘੇ ਦਿਨੀਂ ਲੁਧਿਆਣਾ ਵਿੱਚ ਦੀ ਰੈਵੇਨਿਊ ਪਟਵਾਰ ਯੂਨੀਅਨ ਦੀ ਸੂਬਾਈ ਮੀਟਿੰਗ ਵਿੱਚ ਯੂਨੀਅਨ ਦੀਆਂ ਮੰਗਾਂ ਵੱਲ ਸਰਕਾਰ ਤੇ ਵਿਭਾਗੀ ਉੱਚ ਅਧਿਕਾਰੀਆਂ ਦੇ ਢਿੱਲੇ ਵਤੀਰੇ ਕਾਰਨ ਰੋਸ ਹੈ।

Advertisement

ਮੀਟਿੰਗ ‘ਚ ਫ਼ੈਸਲੇ ਅਨੁਸਾਰ ‎ ਲਾਲ ਲਕੀਰ ਅਤੇ ਐਗਰੀਸਟੈਕ ਫਾਰਮਰ ਆਈ ਡੀ ਵੈਰੀਫਿਕੇਸ਼ਨ ਦਾ ਕੰਮ ਅਣਮਿਥੇ ਸਮੇਂ ਲਈ ਬੰਦ ਕੀਤਾ ਜਾਵੇਗਾ। ਰਾਸ਼ਨ ਕਾਰਡ ਵੈਰੀਫਿਕੇਸ਼ਨ ਸਬੰਧੀ ਪਟਵਾਰੀਆਂ ਵੱਲੋਂ ਸਿਰਫ਼ ਜ਼ਮੀਨ ਸਬੰਧੀ ਰਿਪੋਰਟ ਹੀ ਕੀਤੀ ਜਾਵੇਗੀ। 16 ਸਤੰਬਰ ਨੂੰ ਤਹਿਸੀਲ ਪੱਧਰ ’ਤੇ ਧਰਨੇ ਦੇਣ ਦਾ ਵੀ ਐਲਾਨ ਕੀਤਾ ਹੈ।

Advertisement

ਯੂਨੀਅਨ ਆਗੂਆਂ ਕਿਹਾ ਕਿ ਜੇ ਚੱਲ ਰਹੇ ਸੰਘਰਸ਼ ਨੂੰ ਤਾਰੋਪੀਡ ਕਰਨ ਲਈ ਸਰਕਾਰ ਜਾਂ ਪ੍ਰਸ਼ਾਸਨ ਵੱਲੋਂ ਕਿਸੇ ਵੀ ਕਿਸਮ ਦੇ ਹੱਥਕੰਡੇ ਅਪਣਾਏ ਗਏ ਤਾਂ ਜਥੇਬੰਦੀ ਤੁਰੰਤ ਪ੍ਰਭਾਵ ਨਾਲ ਕਲਮ ਛੋੜ ਹੜਤਾਲ ਕਰਨ ਲਈ ਮਜ਼ਬੂਰ ਹੋਵੇਗੀ। ਇਸ ਮੌਕੇ ਜ਼ਿਲ੍ਹਾ ਜਨਰਲ ਸਕੱਤਰ ਹਰਪ੍ਰੀਤ ਸਿੰਘ, ਧਰਮਿੰਦਰ ਸਿੰਘ ਨਹਿਲ ਅਤੇ ਖਜ਼ਾਨਚੀ ਗੁਰਵਿੰਦਰ ਸਿੰਘ ਮਾਨ ਆਦਿ ਹਾਜ਼ਰ ਸਨ।

Advertisement
×