ਮਾਨਸਾ: ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਲਈ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ/ਵਿਕਾਸ) ਟੀ. ਬੈਨਿਥ ਵੱਲੋਂ ਪਿੰਡਾਂ ਦਾ ਦੌਰਾ ਕੀਤਾ ਗਿਆ। ਉਨ੍ਹਾਂ ਬਲਾਕ ਮਾਨਸਾ ਦੇ ਪਿੰਡ ਸਹਾਰਨਾ, ਗੇਹਲੇ, ਮੂਸਾ, ਨੰਗਲ ਖੁਰਦ, ਰਮਦਿੱਤੇਵਾਲਾ ਵਿੱਚ ਚਾਰਦੀਵਾਰੀ, ਪਾਰਕ, ਗਲੀਆਂ ਨਾਲੀਆਂ ਦੇ ਚੱਲ ਰਹੇ ਕੰਮ ਦੀ ਦੀ ਜਾਂਚ ਕੀਤੀ। ਇਸ ਮੌਕੇ ਹਾਜ਼ਰ ਸਟਾਫ ਨੂੰ ਹਦਾਇਤ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮਗਨਰੇਗਾ ਸਕੀਮ ਅਧੀਨ ਪਾਰਦਰਸ਼ਤਾ ਲਿਆਉਣ ਲਈ ਲੇਬਰ ਦੀ ਹਾਜ਼ਰੀ ਮੋਬਾਇਲ ਮੋਨੀਟਰਿੰਗ ਸਿਸਟਮ ਰਾਹੀਂ ਲਗਾਉਣੀ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਚੱਲ ਰਹੇ ਕੰਮਾਂ ਦੀ ਚੈਕਿੰਗ ਯਕੀਨੀ ਬਣਾਈ ਜਾਵੇ ਤਾਂ ਜੋ ਕੰਮ ਦੀ ਗੁਣਵੱਤਾ ਨੂੰ ਵਧਾਇਆ ਜਾ ਸਕੇ। ਇਸ ਮੌਕੇ ਮਨਦੀਪ ਸਿੰਘ, ਵਨੀਤ ਕੁਮਾਰ, ਮਨਦੀਪ ਸਿੰਘ ਵੀ ਮੌਜੂਦ ਸਨ। -ਪੱਤਰ ਪ੍ਰੇਰਕ