ਸਰਕਾਰੀਆ ਵੱਲੋਂ ਸਫ਼ਾਈ ਕਾਰਜਾਂ ਸਣੇ ਬਕਾਇਆ ਕੰਮਾਂ ਦੀ ਸਮੀਖਿਆ

ਸਰਕਾਰੀਆ ਵੱਲੋਂ ਸਫ਼ਾਈ ਕਾਰਜਾਂ ਸਣੇ ਬਕਾਇਆ ਕੰਮਾਂ ਦੀ ਸਮੀਖਿਆ

ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ। ਫੋੋਟੋ: ਬੱਲੀ

ਖੇਤਰੀ ਪ੍ਰਤੀਨਿਧ

ਬਰਨਾਲਾ, 23 ਨਵੰਬਰ

ਲੋਕ ਮਸਲਿਆਂ ਦੇ ਨਿਬੇੜੇ ਲਈ ਸ਼ਿਕਾਇਤ ਨਿਵਾਰ ਕਮੇਟੀਆਂ ਬਣਾਈਆਂ ਗਈਆਂ ਹਨ, ਜਿਨ੍ਹਾਂ ਨਾਲ ਸਰਕਾਰੀ ਕੰਮ-ਕਾਜ ਵਿਚ ਪੂਰੀ ਪਾਰਦਰਸ਼ਤਾ ਤੇ ਤੇਜ਼ੀ ਲਿਆਂਦੀ ਜਾ ਸਕੇ। ਇਹ ਵਿਚਾਰ ਕੈਬਨਿਟ ਮੰਤਰੀ ਅਤੇ ਚੇਅਰਮੈਨ ਜ਼ਿਲ੍ਹਾ ਸ਼ਿਕਾਇਤ ਨਿਵਾਰਨ ਕਮੇਟੀ ਸੁਖਬਿੰਦਰ ਸਿੰਘ ਸਰਕਾਰੀਆ ਨੇ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਜ਼ਿਲ੍ਹਾ ਸ਼ਿਕਾਇਤ ਨਿਵਾਰਣ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਾਂਝੇ ਕੀਤੇ। ਇਸ ਦੌਰਾਨ ਉਨ੍ਹਾਂ ਜ਼ਿਲ੍ਹਾ ਸ਼ਿਕਾਇਤ ਨਿਵਾਰਨ ਕਮੇਟੀ ਦੇ ਮੈਂਬਰਾਂ ਵੱਲੋਂ ਉਠਾਏ ਗਏ ਲੋਕ ਮਸਲੇ ਸੁਣੇ ਅਤੇ ਸਬੰਧਤ ਮਸਲਿਆਂ ਤੇ ਬਕਾਇਆ ਕੰਮਾਂ ਦੇ ਨਿਬੇੜੇ ਲਈ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਹਦਾਇਤ ਕੀਤੀ।

ਇਸ ਮੌਕੇ ‘ਆਪ’ ਵਿਧਾਇਕ ਗੁਰਮੀਤ ਸਿੰਘ ਮੀਤ ਹੇਅਰ ਅਤੇ ਕੁਲਵੰਤ ਸਿੰਘ ਪੰਡੋਰੀ , ਮੱਖਣ ਸ਼ਰਮਾ ਚੇਅਰਮੈਨ ਨਗਰ ਸੁਧਾਰ ਟਰੱਸਟ, ਜਤਿੰਦਰ ਜਿੰਮੀ, ਕੈਪਟਨ ਸਾਧੂ ਸਿੰਘ, ਬਲਦੇਵ ਸਿੰਘ ਭੁੱਚਰ ਤੇ ਚੰਦ ਸਿੰਘ ਚੋਪੜਾ ਸਣੇ ਹੋਰ ਕਮੇਟੀ ਮੈਂਬਰਾਂ ਵੱਲੋਂ ਜ਼ਿਲ੍ਹੇ ਨਾਲ ਸਬੰਧਿਤ ਵੱਖ ਵੱਖ ਮਸਲੇ ਜਿਵੇਂ ਸੜਕਾਂ ਦੇ ਨਵ-ਨਿਰਮਾਣ ਅਤੇ ਮੁਰੰਮਤ, ਸੀਵਰੇਜ ਪਾਉਣ ਕਾਰਨ ਪੁੱਟੀਆਂ ਸੜਕਾਂ ਦਾ ਨਿਰਮਾਣ ਕਾਰਜ ਮੁਕੰਮਲ ਕਰਨ, ਟ੍ਰੈਫਿਕ ਦੀ ਸਮੱਸਿਆ ਦੇ ਹੱਲ ਅਤੇ ਨਾਜਾਇਜ਼ ਕਬਜ਼ੇ ਹਟਾਉਣ ਸਣੇ ਹੋਰ ਅਹਿਮ ਮਸਲੇ ਉਠਾਏ ਗਏ। ਇਸ ਮੌਕੇ ਸਾਬਕਾ ਵਿਧਾਇਕ ਅਤੇ ਸੀਨੀਅਰ ਕਾਂਗਰਸੀ ਆਗੂ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਸ਼ਹਿਰ ਵਿਚ ਵਿਕਾਸ ਕਾਰਜ ਲਗਾਤਾਰ ਕਰਾਏ ਜਾ ਰਹੇ ਹਨ ਅਤੇ ਸੜਕਾਂ ਦੇ ਨਿਰਮਾਣ ਸਣੇ ਹੋਰ ਅਹਿਮ ਵਿਕਾਸ ਪ੍ਰਾਜੈਕਟਾਂ ਨੂੰ ਕਰੋੜਾਂ ਰੁਪਏ ਦੀ ਲਾਗਤ ਨਾਲ ਨੇਪਰੇ ਚਾੜ੍ਹਿਆ ਜਾ ਰਿਹਾ ਹੈ। ਇਸ ਮੌਕੇ ਸ੍ਰੀ ਸਰਕਾਰੀਆ ਨੇ ਸ਼ਹਿਰ ਦੇ ਸਫਾਈ ਕਾਰਜਾਂ ਤੇ ਹੋਰ ਬਕਾਇਆ ਕੰਮਾਂ ਦੀ ਸਮੀਖਿਆ ਲਈ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਨੂੰ ਯਕੀਨੀ ਬਣਾਉਣ ਨੂੰ ਆਖਿਆ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਕਿਸਾਨ ਯੂਨੀਅਨਾਂ ਤੇ ਸਰਕਾਰ ਵਿਚਾਲੇ ਗੱਲਬਾਤ ਅੱਜ

ਕਿਸਾਨ ਯੂਨੀਅਨਾਂ ਤੇ ਸਰਕਾਰ ਵਿਚਾਲੇ ਗੱਲਬਾਤ ਅੱਜ

ਐੱਨਆਈਏ ਵੱਲੋਂ ਭੇਜੇ ਸੰਮਨਾਂ ਦਾ ਮੁੱਦਾ ਪ੍ਰਮੁੱਖਤਾ ਨਾਲ ਉਠਾਉਣਗੇ ਕਿਸਾ...

ਕੇਂਦਰ ਸਰਕਾਰ ’ਤੇ ਦੇਸ਼ ਨੂੰ ਗਹਿਣੇ ਰੱਖਣ ਦੇ ਦੋਸ਼

ਕੇਂਦਰ ਸਰਕਾਰ ’ਤੇ ਦੇਸ਼ ਨੂੰ ਗਹਿਣੇ ਰੱਖਣ ਦੇ ਦੋਸ਼

ਕਿਸਾਨਾਂ ਦਾ ਮੱਥਾ ਕੌਮਾਂਤਰੀ ਸੰਸਥਾਵਾਂ ਨਾਲ ਲੱਗਾ: ਉਗਰਾਹਾਂ

ਸ਼ਹਿਰ

View All