ਗੁਲਾਬੀ ਸੁੰਡੀ ਦਾ ਜਾਇਜ਼ਾ: ਚੰਨੀ ਭੰਗੜਾ ਪਾਉਣ ਦੀ ਥਾਂ ਕਿਸਾਨਾਂ ਦੀ ਸਾਰ ਲੈਣ: ਸੁਖਬੀਰ ਬਾਦਲ

ਗੁਲਾਬੀ ਸੁੰਡੀ ਦਾ ਜਾਇਜ਼ਾ: ਚੰਨੀ ਭੰਗੜਾ ਪਾਉਣ ਦੀ ਥਾਂ ਕਿਸਾਨਾਂ ਦੀ ਸਾਰ ਲੈਣ: ਸੁਖਬੀਰ ਬਾਦਲ

ਬਲਜੀਤ ਸਿੰਘ

ਸਰਦੂਲਗੜ੍ਹ, 25 ਸਤੰਬਰ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵੱਖ-ਵੱਖ ਪਿੰਡਾਂ ਦੇ ਗੁਲਾਬੀ ਸੁੰਡੀ ਤੋਂ ਪ੍ਰਭਾਵਿਤ ਖੇਤਾਂ ਦਾ ਦੌਰਾ ਕੀਤਾ। ਹਲਕਾ ਸਰਦੂਲਗੜ੍ਹ ਦੇ ਪਿੰਡ ਝੰਡਾ ਖੁਰਦ, ਝੰਡਾ ਕਲਾਂ ਅਤੇ ਮਾਨਖੇੜਾ ਦੇ ਖੇਤਾਂ ਚ ਜਾਕੇ ਜਾਇਜ਼ਾ ਲੈਣ ਦੌਰਾਨ ਉਨ੍ਹਾਂ ਕਿਹਾ ਕਿ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਆਪਸੀ ਕਾਟੋ-ਕਲੇਸ਼ ਬੰਦ ਕਰਕੇ ਗੁਲਾਬੀ ਸੁੰਡੀ ਤੋ ਪ੍ਰਭਾਵਿਤ ਪਿੰਡਾਂ ਦੀ ਗਿਰਦਾਵਰੀ ਕਰਵਾਕੇ ਤੁਰੰਤ ਮੁਆਵਜ਼ਾ ਦੇਵੇ। ਉਨ੍ਹਾਂ ਮੰਗ ਕੀਤੀ ਕਿ ਸੂਬਾ ਸਰਕਾਰ ਪ੍ਰਤੀ ਏਕੜ ਪੰਜਾਹ ਹਜ਼ਾਰ ਪਿਆ ਮੁਆਵਜ਼ਾ ਦੇਵੇ। ਇਸ ਮੌਕੇ ਉਨ੍ਹਾਂ ਨਾਲ ਹਲਕਾ ਵਿਧਾਇਕ ਸਰਦੂਲਗੜ੍ਹ ਦਿਲਰਾਜ ਸਿੰਘ ਭੂੰਦੜ ਮੌਜੂਦ ਸਨ।

ਤਲਵੰਡੀ ਸਾਬੋ(ਜਗਜੀਤ ਸਿੰਘ ਸਿੱਧੂ): ਇਥੇ ਸ੍ਰੀ ਬਾਦਲ ਨੇ ਕਿਹਾ ਕਿ ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਭੰਗੜਾ ਪਾਉਣ ਦੀ ਬਜਾਏ ਇਸ ਇਲਾਕੇ ਵਿੱਚ ਆ ਕੇ ਨਰਮਾ ਉਤਪਾਦਕ ਕਿਸਾਨਾਂ ਦੇ ਦੁੱਖੜੇ ਸੁਣਨ ਅਤੇ ਉਨ੍ਹਾਂ ਲਈ ਤੁਰੰਤ ਮੁਆਵਜ਼ੇ ਦਾ ਐਲਾਨ ਕਰਨ।

       ਉਨ੍ਹਾਂ ਅੱਜ ਸੇਖੂ, ਜੱਜਲ, ਤਲਵੰਡੀ ਸਾਬੋ ਅਤੇ ਜਗ੍ਹਾ ਰਾਮ ਤੀਰਥ ਪਿੰਡਾਂ ਦੇ ਗੁਲਾਬੀ ਸੁੰਡੀ ਤੋਂ ਪ੍ਰਭਾਵਿਤ ਨਰਮੇ ਦੇ ਖੇਤਾਂ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਨਰਮੇ ਦੀ ਫਸਲ ਦੇ ਖਰਾਬੇ ਦਾ ਵੱਡਾ ਕਾਰਨ ਬੀਜਾਂ ਵਿੱਚ ਗੜਬੜੀ ਹੋਣਾ ਹੈ। ਇਸ ਮੌਕੇ ਹਲਕਾ ਇੰਚਾਰਜ ਤੇ ਸਾਬਕਾ ਵਿਧਾਇਕ ਜੀਤਮਹਿੰਦਰ ਸਿੰਘ ਸਿੱਧੂ, ਗੁਰਬਾਜ਼ ਸਿੰਘ ਸਿੱਧੂ, ਸੀਨੀਅਰ ਆਗੂ ਤੇਜਿੰਦਰ ਸਿੰਘ ਮਿੱਡੂਖੇੜਾ, ਮੋਹਣ ਸਿੰਘ ਬੰਗੀ ਮੈਂਬਰ ਸ਼੍ਰੋਮਣੀ ਕਮੇਟੀ,ਸੁਖਬੀਰ ਸਿੰਘ ਚੱਠਾ, ਅਵਤਾਰ ਸਿੰਘ ਮੈਨੂੰਆਣਾ, ਜਸਵਿੰਦਰ ਸਿੰਘ ਜ਼ੈਲਦਾਰ, ਰਣਜੀਤ ਸਿੰਘ ਮਲਕਾਣਾ, ਭਿੰਦਾ ਜੱਜਲ, ਜਸਵਿੰਦਰ ਸਿੱਧੂ, ਰਾਮਪਾਲ ਮਲਕਾਣਾ ਆਗੂ ਹਾਜ਼ਰ ਸਨ।

 

 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਦਰਿਆ ਅਗਨ ਦਾ ਤਰਨਾ ਹੈ

ਦਰਿਆ ਅਗਨ ਦਾ ਤਰਨਾ ਹੈ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਇਹ ਸਾਡੀ ਫ਼ਿਤਰਤ ਨਹੀਂ !

ਇਹ ਸਾਡੀ ਫ਼ਿਤਰਤ ਨਹੀਂ !

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਲਖੀਮਪੁਰ ਮਾਮਲਾ ਅਤੇ ਸਰਕਾਰ

ਲਖੀਮਪੁਰ ਮਾਮਲਾ ਅਤੇ ਸਰਕਾਰ

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਮੁੱਖ ਖ਼ਬਰਾਂ

ਮੀਂਹ ਤੇ ਗੜੇਮਾਰੀ ਨਾਲ ਝੋਨੇ ਨੂੰ ਨੁਕਸਾਨ, ਖੇਤਾਂ ’ਚ ਫਸਲ ਵਿਛੀ ਤੇ ਮੰਡੀਆਂ ’ਚ ਝੋਨਾ ਰੁੜਿਆ

ਮੀਂਹ ਤੇ ਗੜੇਮਾਰੀ ਨਾਲ ਝੋਨੇ ਨੂੰ ਨੁਕਸਾਨ, ਖੇਤਾਂ ’ਚ ਫਸਲ ਵਿਛੀ ਤੇ ਮੰਡੀਆਂ ’ਚ ਝੋਨਾ ਰੁੜਿਆ

ਕਿਸਾਨਾਂ ਦਾ ਆਰਥਿਕ ਤੌਰ ’ਤੇ ਲੱਕ ਟੁੱਟਿਆ, ਸਰਕਾਰ ਤੋਂ ਬਣਦਾ ਮੁਆਵਜ਼ਾ ...

ਕੇਂਦਰ ਸਰਕਾਰ ਫ਼ਸਲਾਂ ਦੀ ਤਬਾਹੀ ਨੂੰ ‘ਕੌਮੀ ਨੁਕਸਾਨ’ ਮੰਨ ਕੇ ਰਾਹਤ ਪੈਕੇਜ ਐਲਾਨੇ: ਰਾਜੇਵਾਲ

ਕੇਂਦਰ ਸਰਕਾਰ ਫ਼ਸਲਾਂ ਦੀ ਤਬਾਹੀ ਨੂੰ ‘ਕੌਮੀ ਨੁਕਸਾਨ’ ਮੰਨ ਕੇ ਰਾਹਤ ਪੈਕੇਜ ਐਲਾਨੇ: ਰਾਜੇਵਾਲ

ਕੁਦਰਤੀ ਆਫ਼ਤ ਰਾਹਤ ਫੰਡ ਦੇ ਪੈਮਾਨੇ ’ਚ ਤਬਦੀਲੀ ਕਰਕੇ ਕਿਸਾਨਾਂ ਲਈ 60 ਹ...

ਤੇਲ ਕੀਮਤਾਂ ’ਚ ਲਗਾਤਾਰ ਪੰਜਵੇਂ ਦਿਨ ਵਾਧਾ

ਤੇਲ ਕੀਮਤਾਂ ’ਚ ਲਗਾਤਾਰ ਪੰਜਵੇਂ ਦਿਨ ਵਾਧਾ

ਪੱਛਮੀ ਬੰਗਾਲ ’ਚ ਵੀ ਡੀਜ਼ਲ ਨੇ ਸੈਂਕੜਾ ਜੜਿਆ

ਸ਼ਹਿਰ

View All