ਨਿੱਜੀ ਪੱਤਰ ਪ੍ਰੇਰਕ
ਫ਼ਰੀਦਕੋਟ, 9 ਅਗਸਤ
ਇਥੇ ਡਿਪਟੀ ਕਮਿਸ਼ਨਰ ਡਾ. ਰੂਹੀ ਦੁੱਗ ਵੱਲੋਂ ਇੱਥੇ ਸਮੂਹ ਵਿਭਾਗਾਂ ਦੇ ਕੰਮਾਂ ਦੀ ਸਮੀਖਿਆ, ਜ਼ਿਲ੍ਹੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ, ਕੇਂਦਰ ਅਤੇ ਰਾਜ ਸਰਕਾਰ ਦੀਆਂ ਯੋਜਨਾਵਾਂ, ਪੀਐੱਸਪੀਸੀਐੱਲ ਆਦਿ ਦੇ ਕੰਮਾਂ ਦੀ ਸਮੀਖਿਆ ਲਈ ਵਿਸ਼ੇਸ਼ ਮੀਟਿੰਗ ਕੀਤੀ ਗਈ। ਡਿਪਟੀ ਕਮਿਸ਼ਨਰ ਡਾ. ਰੂਹੀ ਦੁੱਗ ਨੇ ਵੱਖ-ਵੱਖ ਵਿਭਾਗਾਂ ਵੱਲੋਂ ਕੀਤੇ ਗਏ ਵਿਕਾਸ ਕੰਮਾਂ ’ਤੇ ਵਿਸਥਾਰਪੂਰਕ ਚਰਚਾ ਕੀਤੀ। ਉਨ੍ਹਾਂ ਵੱਲੋਂ ਸਰਕਾਰ ਦੁਆਰਾ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਜਿਵੇਂ ਮਨਰੇਗਾ, ਮਹਾਮਤਾ ਗਾਂਧੀ ਸਰਬੱਤ ਵਿਕਾਸ ਯੋਜਨਾ, ਪੇਂਡੂ ਛੱਪੜਾਂ ਦੀ ਸਫਾਈ, ਜਲ ਜੀਵਨ ਮਿਸ਼ਨ, ਘਰ-ਘਰ ਪਾਣੀ, ਸਵੱਛ ਭਾਰਤ ਮਿਸ਼ਨ ਗ੍ਰਾਮੀਣ (2), ਲਿੰਕ ਸੜਕਾਂ, ਐੱਸਟੀਪੀ, ਪੰਜਾਬ ਨਿਰਮਾਣ ਵਿਭਾਗ, ਸੰਸਦ ਆਦਰਸ਼ ਗ੍ਰਾਮੀਣ, ਵਣ-ਵਿਭਾਗ, ਜ਼ਮੀਨਦੋਜ਼ ਸਿੰਜਾਈ ਪਾਈਪਾਂ ਆਦਿ ਵੱਖ-ਵੱਖ ਵਿਸ਼ਿਆਂ ’ਤੇ ਕੀਤੇ ਗਏ ਵਿਕਾਸ ਕੰਮਾਂ ਦੀ ਜਾਣਕਾਰੀ ਲਈ ਗਈ ਅਤੇ ਇਨ੍ਹਾਂ ਨੂੰ ਹੋਰ ਅਸਰਦਾਰ ਢੰਗ ਨਾਲ ਲਾਗੂ ਕਰਨ ਦੇ ਆਦੇਸ਼ ਦਿੱਤੇ। ਇਸ ਮੌਕੇ ਸਿਹਤ ਵਿਭਾਗ ਬਾਰੇ ਵੀ ਜਾਣਕਾਰੀ ਹਾਸਲ ਕੀਤੀ ਅਤੇ ਹੋਰ ਸੁਧਾਰਾਂ ਬਾਰੇ ਆਪਣੇ ਵਿਚਾਰ ਅਧਿਕਾਰੀਆਂ ਨੂੰ ਦਿੱਤੇ। ਡਿਪਟੀ ਕਮਿਸ਼ਨਰ ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਕਿਹਾ ਉਨ੍ਹਾਂ ਦੇ ਵਿਭਾਗ ਵੱਲੋਂ ਜੋ ਵਿਕਾਸ ਦੇ ਕੰਮ ਕਰਵਾਏ ਹਨ ਦੇ ਵਰਤੋਂ ਸਰਟੀਫਿਕੇਟ ਜਲਦ ਤੋ ਜਲਦ ਜਮ੍ਹਾਂ ਕਰਵਾਉਣ।