ਖੇਤਰੀ ਪ੍ਰਤੀਨਿਧ
ਬਰਨਾਲਾ, 3 ਫਰਵਰੀ
ਇਨਕਲਾਬੀ ਕੇਂਦਰ ਪੰਜਾਬ ਦੇ ਪ੍ਰਧਾਨ ਨਰਾਇਣ ਦੱਤ ਅਤੇ ਜਨਰਲ ਸਕੱਤਰ ਕੰਵਲਜੀਤ ਖੰਨਾ ਨੇ ਕੇਂਦਰੀ ਬਜਟ ਬਾਰੇ ਟਿੱਪਣੀ ਕਰਦਿਆਂ ਕਿਹਾ ਕਿ ਮੋਦੀ ਹਕੂਮਤ ਨੇ ਆਪਣੇ ਪੇਸ਼ ਕੀਤੇ ਕੇਂਦਰੀ ਬਜਟ ਰਾਹੀਂ ਕਿਸਾਨੀ ਨੂੰ ਮੁੜ ਅਣਗੌਲਿਆਂ ਤੇ ਦੁਰਕਾਰਿਆ ਹੈ। ਆਗੂਆਂ ਕਿਹਾ ਕਿ ਮੋਦੀ ਹਕੂਮਤ ਦੀਆਂ ਸਾਮਰਾਜ ਪੱਖੀ ਨੀਤੀਆਂ ਨੇ ਲੋਕਾਂ ਦੀਆਂ ਦੁਸ਼ਵਾਰੀਆਂ/ਗੁਰਬਤ ਨੂੰ ਹੋਰ ਵਧਾ ਦਿੱਤਾ ਹੈ। ਆਗੂਆਂ ਕਿਹਾ ਕਿ ਕਿਸਾਨ ਅੰਦੋਲਨ ਦਾ ਬਦਲਾ ਲੈਣ ਲਈ ਮੋਦੀ ਸਰਕਾਰ ਨੇ ਕਿਸਾਨਾਂ ਨੂੰ ਅੱਖੋਂ ਓਹਲੇ ਕੀਤਾ ਹੈ। ਇਸੇ ਹੀ ਤਰ੍ਹਾਂ ਮਨਰੇਗਾ ਲਈ ਬਜਟ ਉੱਪਰ ਕੱਟ ਲਗਾ ਦਿੱਤਾ ਹੈ। ਉਨ੍ਹਾਂ ਇਸ ਬਜਟ ਦਾ ਵਿਰੋਧ ਕਰਨ ਦਾ ਸੱਦਾ ਵੀ ਦਿੱਤਾ।